ਗੁਰਦਾਸਪੁਰ : ਜ਼ਿਲਾ ਯੂਥ ਕਾਂਗਰਸ ਪ੍ਰਧਾਨ ਦੀ ਚੋਣ 'ਚ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ

By  Shanker Badra December 9th 2019 01:27 PM

ਗੁਰਦਾਸਪੁਰ : ਜ਼ਿਲਾ ਯੂਥ ਕਾਂਗਰਸ ਪ੍ਰਧਾਨ ਦੀ ਚੋਣ 'ਚ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ:ਗੁਰਦਾਸਪੁਰ : ਕਾਂਗਰਸ ਪਾਰਟੀ ਵੱਲੋਂ ਬੀਤੇ ਦਿਨੀਂ ਪੰਜਾਬ 'ਚ ਯੂਥ ਕਾਂਗਰਸ ਦੀਆਂ ਚੋਣਾਂ ਕਰਵਾਈਆਂ ਗਈਆਂ ਸਨ। ਇਨ੍ਹਾਂ ਯੂਥ ਕਾਂਗਰਸ ਦੀਆਂ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਗਈਆਂ ਅਤੇ ਜਿੱਤ ਦੇ ਜਸ਼ਨ 'ਚ ਫਾਇਰਿੰਗ ਕੀਤੀ ਗਈ। [caption id="attachment_367690" align="aligncenter" width="300"]Gurdaspur: District Youth Congress President Election Air Firing person Police Arrested ਗੁਰਦਾਸਪੁਰ : ਜ਼ਿਲਾ ਯੂਥ ਕਾਂਗਰਸ ਪ੍ਰਧਾਨ ਦੀ ਚੋਣ 'ਚ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ[/caption] ਇਸ ਮਾਮਲੇ ਵਿੱਚ ਪੁਲਿਸ ਨੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਲਕਾ ਯੂਥ ਪ੍ਰਧਾਨ ਹਰਮਨਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਹਰਚੋਵਾਲ ਬਰਿੰਦਰਜੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ ਦੇ ਨਜ਼ਦੀਕ ਰਿਸ਼ਤੇਦਾਰ ਹਨ। ਉਸ ਦਿਨ ਸਵਾਗਤ ਦੌਰਾਨ ਇਕ ਵਿਅਕਤੀ ਵਲੋਂ ਹਵਾਈ ਫਾਇਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। [caption id="attachment_367687" align="aligncenter" width="300"]Gurdaspur: District Youth Congress President Election Air Firing person Police Arrested ਗੁਰਦਾਸਪੁਰ : ਜ਼ਿਲਾ ਯੂਥ ਕਾਂਗਰਸ ਪ੍ਰਧਾਨ ਦੀ ਚੋਣ 'ਚ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ[/caption] ਦੱਸ ਦੇਈਏ ਕਿ ਗੁਰਦਾਸੁਪਰ ਦੇ ਹਲਕਾ ਸ੍ਰੀ ਹਰਗੋਬਿੰਦਪੁਰ 'ਚ ਜ਼ਿਲਾ ਯੂਥ ਪ੍ਰਧਾਨ ਦੀ ਚੋਣ 'ਚ ਕਾਂਗਰਸੀ ਆਗੂ ਹਰਮਨਦੀਪ ਸਿੰਘ ਸ਼ਾਹ ਜੇਤੂ ਕਰਾਰ ਦਿੱਤੇ ਗਏ। ਜਿਸ ਤੋਂ ਬਾਅਦ ਸ਼ਾਹ ਦੀ ਜਿੱਤ 'ਤੇ ਕਾਂਗਰਸੀ ਵਰਕਰਾਂ ਤੇ ਰਿਸ਼ਤੇਦਾਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਕਾਨੂੰਨ ਦੀਆਂ ਧੱਜੀਆਂ ਉਡਾਉਂਦਿਆਂ ਪਿੰਡ 'ਚ ਹਵਾਈ ਕੀਤੇ ਗਏ ਸਨ। -PTCNews

Related Post