ਦਿੱਲੀ ਕਿਸਾਨ ਅੰਦੋਲਨ 'ਚ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

By  Shanker Badra December 28th 2020 02:47 PM

ਗੁਰਦਾਸਪੁਰ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 31ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਇੱਕ ਮਹੀਨੇ ਤੋਂ ਦਿੱਲੀ ਬਾਰਡਰ 'ਤੇ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ। ਇਸ ਦੌਰਾਨ ਦਿੱਲੀ ਕਿਸਾਨ ਅੰਦੋਲਨ 'ਚ ਪਹੁੰਚੇ ਗੁਰਦਾਸਪੁਰ ਦੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ।

Donald Trump signs massive measure funding government, Covid relief bill ਦਿੱਲੀ ਕਿਸਾਨ ਅੰਦੋਲਨ 'ਚ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਪੜ੍ਹੋ ਹੋਰ ਖ਼ਬਰਾਂ : ਦਿੱਲੀ ਕਿਸਾਨ ਧਰਨੇ ਤੋਂ ਵਾਪਸ ਪਰਤਦੇ ਸਮੇਂ ਮਹਿਲਾ ਮਜ਼ਦੂਰ ਆਗੂ ਦੀ ਹੋਈ ਮੌਤ

Farmers Protest : ਜਾਣਕਾਰੀ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗਿੱਲਾਂ ਦੇ ਰਹਿਣ ਵਾਲੇ ਬਜ਼ੁਰਗ ਕਿਸਾਨ ਅਮਰੀਕ ਸਿੰਘ (75) ਦੀ ਟਿੱਕਰੀ ਸਰਹੱਦ 'ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਅਮਰੀਕ ਸਿੰਘ ਕਿਸਾਨੀ ਅੰਦੋਲਨ ਵਿਚ ਲੰਮੇ ਸਮੇਂ ਤੋਂ ਟਿਕਰੀ ਬਾਡਰ 'ਤੇ ਡਟਿਆ ਹੋਇਆ ਸੀ ਅਤੇ ਹੁਣ ਇਸ ਦੁਨੀਆ ਤੋਂ ਸਦਾ ਲਈ ਚਲਿਆ ਗਿਆ ਹੈ।

Gurdaspur : Elderly farmer dies of heart attack in Delhi Kisan Andolan ਦਿੱਲੀ ਕਿਸਾਨ ਅੰਦੋਲਨ 'ਚ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Farmer Death : ਮ੍ਰਿਤਕ ਕਿਸਾਨ ਦੇ ਪੁੱਤਰ ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜ਼ਿਲ੍ਹਾ ਅਹੁਦੇਦਾਰ ਦਲਜੀਤ ਸਿੰਘ ਨੇ ਦੱਸਿਆ ਕਿ ਬੀਤੀ 24 ਦਸੰਬਰ ਨੂੰ ਉਹ ਆਪਣੇ ਪਿਤਾ ਅਮਰੀਕ ਸਿੰਘ, ਮਾਤਾ ਮਨਜੀਤ ਕੌਰ, ਛੋਟੇ ਭਰਾ ਬਲਜੀਤ ਸਿੰਘ, ਪਤਨੀ ਇੰਦਰਜੀਤ ਕੌਰ ਅਤੇ ਸਾਢੇ 3 ਸਾਲ ਦੀ ਬੇਟੀ ਦਿਲਸਾਂਝ ਕੌਰ ਨਾਲ ਦਿੱਲੀ ਪਹੁੰਚੇ ਸਨ। ਬੀ.ਕੇ.ਯੂ.  ਉਗਰਾਹਾਂ ਨੇ ਅਮਰੀਕ ਸਿੰਘ ਨੂੰ ਕਿਸਾਨ ਸੰਘਰਸ਼ ਦਾ ਸ਼ਹੀਦ ਦੱਸਦਿਆਂ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

Gurdaspur : Elderly farmer dies of heart attack in Delhi Kisan Andolan ਦਿੱਲੀ ਕਿਸਾਨ ਅੰਦੋਲਨ 'ਚ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਪੜ੍ਹੋ ਹੋਰ ਖ਼ਬਰਾਂ : ਕਿਸਾਨ ਜਥੇਬੰਦੀਆਂ ਦੀ ਅੱਜ ਹੋਵੇਗੀ ਅਹਿਮ ਮੀਟਿੰਗ, ਤਿਆਰ ਕੀਤੀ ਜਾਵੇਗੀ ਅਗਲੀ ਰਣਨੀਤੀ

Kisan Andolan 2020 : ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਦਿੱਲੀ ਧਰਨੇ ਤੋਂ ਵਾਪਸ ਪਰਤਦੇ ਸਮੇਂ ਫ਼ਤਿਆਬਾਦ ਵਿਖੇ ਕਾਰ ਦੀ ਫੇਟ ਵੱਜਣ ਕਾਰਨ ਮਹਿਲਾ ਮਜ਼ਦੂਰ ਆਗੂ ਦੀ ਮੌਤ ਹੋ ਗਈ ਹੈ। ਮ੍ਰਿਤਕ ਮਹਿਲਾ ਆਗੂ ਦੀ ਪਛਾਣ 72 ਸਾਲਾ ਮਲਕੀਤ ਕੌਰ ਦੇ ਰੂਪ 'ਚ ਹੋਈ ਹੈ ਅਤੇ ਉਹ ਮਾਨਸਾ ਦੀ ਰਹਿਣ ਵਾਲੀ ਸੀ। ਉਸ ਦੇ ਪਰਿਵਾਰ 'ਚ ਦੋ ਬੇਟੀਆਂ ਅਤੇ ਇਕ ਬੇਟਾ ਸੀ।

Farmers Protest । Farmer Death । Delhi dharna । Kisan Andolan 2020

-PTCNews

Related Post