ਗੁਰਦਾਸਪੁਰ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ

By  Gagan Bindra October 11th 2017 08:15 AM -- Updated: October 11th 2017 08:19 AM

ਗੁਰਦਾਸਪੁਰ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ: ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਅੱਜ ਵੋਟਾਂ ਪੈਣਗੀਆਂ । ਇਹ ਸੀਟ ਮਸ਼ਹੂਰ ਫ਼ਿਲਮ ਅਭਿਨੇਤਾ ਵਿਨੋਦ ਖੰਨਾਂ ਦੇ ਦੇਹਾਂਤ ਕਾਰਨ ਅਪਰੈਲ ਵਿੱਚ ਖਾਲੀ ਹੋਈ ਸੀ।ਗੁਰਦਾਸਪੁਰ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ: ਗੁਰਦਾਸਪੁਰ ਲੋਕ ਸਭਾਵਿਨੋਦ ਖੰਨਾਂ ਭਾਜਪਾ ਦੇ ਲੋਕ ਸਭਾ ਮੈਂਬਰ ਸਨ। ਜਿਸ ਤੋਂ ਬਾਅਦ ਹੁਣ ਅਕਾਲੀ ਦਲ -ਭਾਜਪਾ ਗਠਜੋੜ ਨੇ ਇੱਥੋਂ ਆਪਣਾ ਉਮੀਦਵਾਰ ਸਵਰਨ ਸਲਾਰੀਆ ਨੂੰ ਬਣਾਇਆ ਹੈ । ਜਦਕਿ ਕਾਂਗਰਸ ਨੇ ਆਪਣਾ ਉਮੀਦਵਾਰ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਬਣਾਇਆ ਹੈ ਉੱਥੇ ਹੀ ਤੀਜੀ ਧਿਰ ਆਪ ਨੇ ਫੌਜ ਦੇ ਇੱਕ ਸਾਬਕਾ ਜਰਨੈਲ ਮੇਜਰ ਜਨਰਲ ਸੁਰੇਸ਼ ਖਜੂਰੀਆ ਨੂੰ ਮੈਦਾਨ ਵਿੱਚ ਉਤਾਰਿਆ ਹੈ।ਗੁਰਦਾਸਪੁਰ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ: ਗੁਰਦਾਸਪੁਰ ਲੋਕ ਸਭਾਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕੁਲ 11 ਉਮੀਦਵਾਰ ਮੈਦਾਨ ਵਿੱਚ ਹਨ। ਜਾਣਕਰੀ ਅਨੁਸਾਰ ਜ਼ਿਲ੍ਹੇ ਵਿੱਚ ਕੁੱਲ 15 ਲੱਖ 17 ਹਜ਼ਾਰ 436 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਵੀ.ਵੀ.ਪੈਟ. ਮਸ਼ੀਨਾਂ ਰਾਹੀ ਵੋਟਾਂ ਪੈਣਗੀਆਂ।ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ ਪੰਜ ਵਜੇ ਤੱਕ ਪੈਣਗੀਆਂ। ਵੋਟਾਂ ਦੀ ਗਿਣਤੀ 15 ਅਕਤੂਬਰ ਨੂੰ ਹੋਵੇਗੀ ਅਤੇ ਉਸ ਦਿਨ ਹੀ ਨਤੀਜਾ ਐਲਾਨਿਆ ਜਾਵੇਗਾ।ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾਂ ਅਨੁਸਾਰ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਵੋਟਰਾਂ ਨੂੰ 12 ਬਦਲਵੇਂ ਸ਼ਨਾਖਤੀ ਕਾਰਡ ਵਰਤਣ ਦੀ ਖੁੱਲ੍ਹ ਦੇ ਦਿੱਤੀ ਹੈ।ਗੁਰਦਾਸਪੁਰ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ: ਗੁਰਦਾਸਪੁਰ ਲੋਕ ਸਭਾਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਕਿਸੇ ਵੋਟਰ ਦਾ ਵੋਟਰ ਸ਼ਨਾਖਤੀ ਕਾਰਡ ਗੁੰਮ ਹੋ ਗਿਆ ਹੋਵੇ ਤਾਂ ਉਹ ਬਦਲਵੇਂ 12 ਹੋਰ ਸ਼ਨਾਖਤੀ ਕਾਰਡਾਂ ਦੀ ਵਰਤੋਂ ਕਰ ਸਕਦਾ ਹੈ। ਇਨ੍ਹਾਂ ਵਿੱਚ ਆਧਾਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੈਂਸ, ਸਰਕਾਰੀ ਨੌਕਰੀ ਦਾ ਸ਼ਨਾਖਤੀ ਕਾਰਡ, ਸਰਕਾਰੀ ਬੈਂਕ ਦੀ ਪਾਸਬੁੱਕ ਸਮੇਤ ਫੋਟੋ, ਪੈਨ ਕਾਰਡ, ਮਗਨਰੇਗਾ ਨੌਕਰੀ ਕਾਰਡ, ਸਹਿਤ ਬੀਮਾ ਯੋਜਨਾ ਸਮਾਰਟ ਕਾਰਡ, ਪੈਨਸ਼ਨ ਦਸਤਾਵੇਜ਼ ਅਤੇ ਪ੍ਰਵਾਨਿਤ ਵੋਟਰ ਸਲਿੱਪ ਵੀ ਸ਼ਾਮਲ ਹੈ।

-PTC News

Related Post