ਗੁਰਦਾਸਪੁਰ 'ਚ ਬਲਾਕ ਸੰਮਤੀ ਦੀਆਂ ਸਾਰੀਆਂ ਸੀਟਾਂ 'ਤੇ ਕਾਂਗਰਸ ਨੇ ਗੱਡੇ ਜਿੱਤ ਦੇ ਝੰਡੇ

By  Shanker Badra September 22nd 2018 01:32 PM -- Updated: September 22nd 2018 01:38 PM

ਗੁਰਦਾਸਪੁਰ 'ਚ ਬਲਾਕ ਸੰਮਤੀ ਦੀਆਂ ਸਾਰੀਆਂ ਸੀਟਾਂ 'ਤੇ ਕਾਂਗਰਸ ਨੇ ਗੱਡੇ ਜਿੱਤ ਦੇ ਝੰਡੇ:ਪੰਜਾਬ ਅੰਦਰ 19 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਚੱਲ ਰਹੀ ਹੈ।ਇਨ੍ਹਾਂ ਚੋਣਾਂ ਦੀ ਗਿਣਤੀ ਦੇ ਨਤੀਜੇ ਵੀ ਆਉਣੇ ਸ਼ੁਰੂ ਹੋ ਗਏ ਹਨ।ਇਸ ਦੌਰਾਨ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਢੁੱਕਵੇ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਦਾ ਵੀ ਸਖ਼ਤ ਪਹਿਰਾ ਹੈ।

ਇਨ੍ਹਾਂ ਚੋਣਾਂ 'ਚ ਆਪਣੀ ਜਿੱਤ ਦਾ ਦਾਅਵਾ ਕਰਨ ਵਾਲੇ ਉਮੀਦਵਾਰ ਤੇ ਉਨ੍ਹਾਂ ਦੇ ਸਮੱਰਥਕਾਂ 'ਚ ਵੀ ਜਿੱਤ ਦੇ ਐਲਾਨ ਸਬੰਧੀ ਕਾਫੀ ਉਤਸੁਕਤਾ ਵੇਖਣ ਨੂੰ ਮਿਲ ਰਹੀ ਹੈ।

ਇਸ ਦੌਰਾਨ ਗੁਰਦਾਸਪੁਰ 'ਚ ਬਲਾਕ ਸੰਮਤੀ ਦੀਆਂ ਚੋਣਾਂ ਕਾਂਗਰਸ ਨੇ ਜਿੱਤ ਦੇ ਝੰਡੇ ਗੱਡ ਦਿੱਤੇ ਹਨ।ਦੱਸ ਦੇਈਏ ਕਿ ਕਾਂਗਰਸ ਨੇ ਗੁਰਦਾਸਪੁਰ 'ਚ ਬਲਾਕ ਸੰਮਤੀ ਚੋਣਾਂ 'ਚ 9 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ ਜਦਕਿ 16 ਸੀਟਾਂ 'ਤੇ ਕਾਂਗਰਸ ਪਹਿਲਾਂ ਹੀ ਬਿਨਾਂ ਮੁਕਾਬਲੇ ਤੋਂ ਜਿੱਤ ਚੁੱਕੀ ਹੈ।ਗੁਰਦਾਸਪੁਰ 'ਚ ਬਲਾਕ ਸੰਮਤੀ ਚੋਣਾਂ ਦੀਆਂ 'ਚ ਕੁੱਲ 25 ਸੀਟਾਂ ਸਨ।

-PTCNews

Related Post