ਗੁਰਦਾਸਪੁਰ : ਕਿਸਾਨ - ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਦਿੱਤਾ ਧਰਨਾ

By  Shanker Badra August 26th 2019 03:47 PM

ਗੁਰਦਾਸਪੁਰ : ਕਿਸਾਨ - ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਦਿੱਤਾ ਧਰਨਾ:ਗੁਰਦਾਸਪੁਰ : ਗੁਰਦਾਸਪੁਰ ਵਿੱਚ ਕਿਸਾਨ - ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਫ਼ਤਰ ਦੇ ਬਾਹਰ ਧਰਨਾ ਲਾਇਆ ਹੈ। ਇਸ ਧਰਨੇ ਦੌਰਾਨ ਕਿਸਾਨਾਂ ਨੇ ਮੰਗ ਕੀਤੀ ਹੈ ਕਿਸਾਨਾਂ ਦੀਆਂ ਜ਼ਿਲ੍ਹੇ ਨਾਲ ਜੁੜੀਆਂ ਸੱਮਸਿਆਵਾਂ ਵੱਲ ਡਿਪਟੀ ਕਮਿਸ਼ਨ ਗੁਰਦਾਸਪੁਰ ਧਿਆਨ ਨਹੀਂ ਦੇ ਰਿਹਾ, ਜਿਸ ਕਾਰਨ ਉਨ੍ਹਾਂ ਨੇ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਫ਼ਤਰ ਦੇ ਬਾਹਰ ਧਰਨਾ ਲਾਇਆ ਹੈ। ਉਹਨਾਂ ਨੇ ਕਿਹਾ ਕਿ ਜਿਨ੍ਹਾਂ ਚਿਰ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ ,ਉਨ੍ਹਾਂ ਸਮਾਂ ਧਰਨਾ ਜਾਰੀ ਰਹੇਗਾ।

Gurdaspur: Kisan Mazdoor Sangharsh Committee Deputy Commissioner office Protest ਗੁਰਦਾਸਪੁਰ : ਕਿਸਾਨ - ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਦਿੱਤਾ ਧਰਨਾ

ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਲ੍ਹੇ ਨਾਲ ਜੁੜੀਆਂ ਕਿਸਾਨਾਂ ਦੀਆਂ ਕਈ ਸਮਸਿਆਵਾਂ ਹਨ ,ਜੋ ਡਿਪਟੀ ਕਮਿਸ਼ਨ ਗੁਰਦਾਸਪੁਰ ਹੱਲ ਕਰ ਸਕਦਾ ਹੈ ਪਰ ਉਹਨਾਂ ਦੀਆਂ ਸਮਸਿਆਵਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਹਨਾਂ ਨੇ ਕਿਹਾ ਕਿ ਕਿਸਾਨਾਂ ਦਾ ਕੀੜੀ ਸ਼ੂਗਰ ਮਿਲ ਵੱਲ ਪਿਛਲਾ ਬਕਾਇਆ ਖੜਾ ਹੈ ,ਜੋ ਜੇ ਤੱਕ ਜਾਰੀ ਨਹੀਂ ਕੀਤਾ ਜਾ ਰਿਹਾ।

Gurdaspur: Kisan Mazdoor Sangharsh Committee Deputy Commissioner office Protest ਗੁਰਦਾਸਪੁਰ : ਕਿਸਾਨ - ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਦਿੱਤਾ ਧਰਨਾ

ਗੁਰਦਾਸਪੁਰ ਜਿਲ੍ਹੇ ਵਿੱਚ ਨਹਿਰਾਂ ਦੀ ਸਫ਼ਾਈ ਨਹੀਂ ਕਰਵਾਈ ਗਈ ,ਜੇਕਰ ਹੜ੍ਹ ਦੀ ਸਥਿਤੀ ਬਣਦੀ ਹੈ ਤਾਂ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਸਕਦਾ ਹੈ ਅਤੇ ਉਹਨਾਂ ਦੀ ਮੰਗ ਹੈ ਕਿ ਖ਼ਰਾਬ ਹੋਈਆਂ ਫ਼ਸਲਾਂ ਦਾ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾਵੇ ਅਤੇ ਉਹਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਹਨਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

-PTCNews

Related Post