ਗੁਰਦਾਸਪੁਰ ਦੇ ਛੋੜੀਆਂ ਬਾਂਗਰ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਸਰਪੰਚ ਵੱਲੋਂ ਸੀ.ਆਰ.ਪੀ.ਐਫ਼ ਦੇ ਜਵਾਨ ਦਾ ਕਤਲ

By  Shanker Badra April 25th 2018 06:55 PM

ਗੁਰਦਾਸਪੁਰ ਦੇ ਛੋੜੀਆਂ ਬਾਂਗਰ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਸਰਪੰਚ ਵੱਲੋਂ ਸੀ.ਆਰ.ਪੀ.ਐਫ਼ ਦੇ ਜਵਾਨ ਦਾ ਕਤਲ:ਗੁਰਦਾਸਪੁਰ ਅਧੀਨ ਪੈਂਦੇ ਪਿੰਡ ਛੋੜੀਆਂ ਬਾਂਗਰ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਪਿੰਡ ਦੇ ਮੌਜੂਦਾ ਸਰਪੰਚ ਵੱਲੋਂ ਪਿੰਡ ਦੇ ਹੀ ਇਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।Gurdaspur Land Controversy Sarpanch  CRPF Jawan's Murderਪ੍ਰਾਪਤ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਛੋੜੀਆਂ ਬਾਂਗਰ, ਜੋ ਸੀ.ਆਰ.ਪੀ.ਐਫ਼ ਵਿਚ ਬਤੌਰ ਸੇਵਾ ਨਿਭਾਅ ਰਿਹਾ ਸੀ ਅਤੇ ਅੱਜ ਕੱਲ੍ਹ ਆਪਣੇ ਪਿੰਡ ਛੁੱਟੀ ਆਇਆ ਹੋਇਆ ਸੀ।ਅੱਜ ਜਦੋਂ ਸਵੇਰੇ ਆਪਣੇ ਘਰ ਨਜ਼ਦੀਕ ਲਗਾਈ ਹੋਈ ਸਬਜ਼ੀ ਦੀ ਗੋਡੀ ਕਰ ਰਿਹਾ ਸੀ ਤਾਂ ਪਿੰਡ ਦੇ ਹੀ ਮੌਜੂਦਾ ਸਰਪੰਚ ਨੇ ਆਪਣੇ ਕੁੱਝ ਸਾਥੀਆਂ ਨਾਲ ਮਿਲ ਕੇ ਹਰਦੀਪ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।Gurdaspur Land Controversy Sarpanch CRPF Jawan's Murderਜ਼ਖ਼ਮੀ ਹਾਲਤ ਵਿਚ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਲਿਆਂਦਾ ਗਿਆ ਜਿੱਥੇ ਉਸ ਨੇ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਦਮ ਤੋੜ ਦਿੱਤਾ।ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਕਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। -PTCNews

Related Post