ਗੁਰਦਾਸਪੁਰ  : ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਹੋਈ ਮੌਤ

By  Shanker Badra January 27th 2020 04:03 PM

ਗੁਰਦਾਸਪੁਰ  : ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਹੋਈ ਮੌਤ:ਗੁਰਦਾਸਪੁਰ  : ਗੁਰਦਾਸਪੁਰ 'ਚ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਬੂਟਾ ਰਾਮ ਪੁੱਤਰ ਗੁਲਜ਼ਾਰੀ ਲਾਲ ਪਿੰਡ ਮਚਲਾ ਵਜੋਂ ਹੋਈ ਹੈ।

Gurdaspur: One person Death After being hit by train ਗੁਰਦਾਸਪੁਰ  : ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਹੋਈ ਮੌਤ

ਰੇਲਵੇ ਚੌਂਕੀ ਇੰਚਾਰਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੂਟਾ ਰਾਮ ਦੇਰ ਰਾਤ ਪੰਛੀ ਕਾਲੋਨੀ ਦੇ ਨੇੜੇ ਪੈਂਦੀ ਰੇਲਵੇ ਲਾਈਨ ਨੂੰ ਪਾਰ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਡੀ.ਐਮ.ਯੂ ਰੇਲਗੱਡੀ ਦੀ ਲਪੇਟ 'ਚ ਆ ਗਿਆ।

Gurdaspur: One person Death After being hit by train ਗੁਰਦਾਸਪੁਰ  : ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਹੋਈ ਮੌਤ

ਇਸ ਹਾਦਸੇ ਦੌਰਾਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਤੇ ਉਸ ਨੂੰ ਮੌਕੇ 'ਤੇ ਹੀ ਹਸਪਤਾਲ ਲਿਜਾਇਆ ਗਿਆ ਤੇ ਉਸ ਦੀ ਇਲਾਜ਼ ਦੌਰਾਨ ਹਸਪਤਾਲ 'ਚ ਹੀ ਮੌਤ ਹੋ ਗਈ ਹੈ। ਮ੍ਰਿਤਕ ਦਾ ਪੋਸਤਮਾਰਟਮ ਕਰਕੇ ਲਾਸ਼ ਨੂੰ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿਤਾ ਗਿਆ ਹੈ।

-PTCNews

Related Post