ਗੁਰਦਾਸਪੁਰ ਦੇ ਪਿੰਡ ਬਾਹਿਰਾਮਪੁਰ 'ਚ 110 ਸਾਲਾਂ ਬਜ਼ੁਰਗ ਔਰਤ ਨੇ ਪਾਈ ਵੋਟ, ਦਿੱਤਾ ਇਹ ਸੁਨੇਹਾ

By  Jashan A December 30th 2018 12:13 PM

ਗੁਰਦਾਸਪੁਰ ਦੇ ਪਿੰਡ ਬਾਹਿਰਾਮਪੁਰ 'ਚ 110 ਸਾਲਾਂ ਬਜ਼ੁਰਗ ਔਰਤ ਨੇ ਪਾਈ ਵੋਟ, ਦਿੱਤਾ ਇਹ ਸੁਨੇਹਾ,ਗੁਰਦਾਸਪੁਰ : ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਪੈ ਰਹੀਆਂ ਹਨ।ਜਿਸ ਦੇ ਲਈ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਇਸ ਕਰਕੇ ਅੱਜ ਸਵੇਰੇ ਤੋਂ ਹੀ ਔਰਤਾਂ/ਪੁਰਸ਼ ਵੋਟਰਾਂ ਦੀਆਂ ਲੰਮੀਆਂ ਕਤਾਰਾਂ ਲੱਗ ਚੁੱਕੀਆਂ ਹਨ।ਇਸ ਦੌਰਾਨ ਵੋਟਰਾਂ ਨੂੰ ਆਪਣੇ ਮਨ ਪਸੰਦ ਦਾ ਨੁਮਾਇੰਦਾ ਚੁਣਨ ਵਾਸਤੇ ਠੰਡ ਦੀ ਕੋਈ ਪ੍ਰਵਾਹ ਨਹੀਂ ਹੈ।

Punjab Panchayat elections ਗੁਰਦਾਸਪੁਰ ਦੇ ਪਿੰਡ ਬਾਹਿਰਾਮਪੁਰ 'ਚ 110 ਸਾਲਾਂ ਬਜ਼ੁਰਗ ਔਰਤ ਨੇ ਪਾਈ ਵੋਟ, ਦਿੱਤਾ ਇਹ ਸੁਨੇਹਾ

ਜਿਥੇ ਨੌਜਵਾਨਾਂ ਵੱਲੋਂ ਵੋਟਾਂ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਉਥੇ ਹੀ ਬਜ਼ੁਰਗ ਵੀ ਕਿਸੇ ਤੋਂ ਘੱਟ ਨਜ਼ਰ ਨਹੀਂ ਆ ਰਹੇ। ਅਜਿਹੀ ਹੀ ਖਬਰ ਗੁਰਦਾਸਪੁਰ ਦੇ ਪਿੰਡ ਬਾਹਿਰਾਮਪੁਰ ਤੋਂ ਸਾਹਮਣੇ ਆਈ ਹੈ, ਜਿਥੇ ਚੱਲਦਿਆਂ ਠੰਡ ਦੇ ਬਾਵਜੂਦ 110 ਸਾਲਾਂ ਬਜ਼ੁਰਗ ਔਰਤ ਵੱਲੋਂ ਵੋਟ ਪਾਈ ਗਈ।

ਹੋਰ ਪੜ੍ਹੋ: ਪੰਚਾਇਤੀ ਚੋਣਾਂ: ਸਿੱਧੂ ਮੂਸੇਵਾਲਾ ਨੇ ਭੁਗਤਾਈ ਆਪਣੀ ਵੋਟ

ਇਸ ਦੌਰਾਨ ਗੱਲਬਾਤ ਕਰਦਿਆਂ ਉਕਤ ਬਜ਼ੁਰਗ ਔਰਤ ਨੇ ਕਿਹਾ ਕਿ ਉਮਰ ਚਾਹੇ ਕਿੰਨੀ ਹੋਵੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

pancchyat election ਗੁਰਦਾਸਪੁਰ ਦੇ ਪਿੰਡ ਬਾਹਿਰਾਮਪੁਰ 'ਚ 110 ਸਾਲਾਂ ਬਜ਼ੁਰਗ ਔਰਤ ਨੇ ਪਾਈ ਵੋਟ, ਦਿੱਤਾ ਇਹ ਸੁਨੇਹਾ

ਦੱਸ ਦੇਈਏ ਕਿ ਸੂਬੇ ਭਰ ‘ਚ 1.27 ਕਰੋੜ ਲੋਕ ਵੋਟਿੰਗ ‘ਚ ਹਿੱਸਾ ਲੈ ਰਹੇ ਹਨ। ਸੂਬਾ ਚੋਣ ਕਮਿਸ਼ਨ ਵੱਲੋਂ 17,268 ਪੋਲਿੰਗ ਬੂਥ ਬਣਾਏ ਗਏ ਹਨ ਅਤੇ 86,340 ਕਰਮਚਾਰੀ ਡਿਊਟੀ ‘ਤੇ ਨਿਯੁਕਤ ਕੀਤੇ ਗਏ ਹਨ। ਦੱਸਣਯੋਗ ਹੈ ਕਿ ਪੰਚਾਇਤ ਚੋਣਾਂ ਲਈ 1,27,87,395 ਵੋਟਰ ਹਨ ਜਿੰਨ੍ਹਾਂ ‘ਚੋਂ 6688245 ਪੁਰਸ਼, 6066245 ਔਰਤਾਂ, 97 ਕਿੰਨਰ ਹਨ। 13276 ਪੰਚਾਇਤਾਂ ‘ਚੋਂ 4363 ਸਰਪੰਚ ਬਿਨਾਂ ਮੁਕਾਬਲਾ ਚੁਣੇ ਜਾ ਚੁੱਕੇ ਹਨ।

-PTC News

Related Post