ਗੁਰਦਾਸਪੁਰ: ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਦੇਖੋ ਤਸਵੀਰਾਂ

By  Jashan A February 27th 2019 07:03 PM

ਗੁਰਦਾਸਪੁਰ: ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਦੇਖੋ ਤਸਵੀਰਾਂ,ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਧਾਰੀਵਾਲ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਦਰਅਸਲ ਧਾਰੀਵਾਲ 'ਚ ਰੰਜਿਸ਼ ਦੇ ਚੱਲਦਿਆਂ ਕੁਝ ਅਣਪਛਾਤਿਆਂ ਵੱਲੋਂ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਸੁਖਜਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਸੇਖਵਾਂ ਵਜੋਂ ਹੋਈ ਹੈ। [caption id="attachment_262630" align="aligncenter" width="300"]gurdaspur ਗੁਰਦਾਸਪੁਰ: ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਦੇਖੋ ਤਸਵੀਰਾਂ[/caption] ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਧਾਰੀਵਾਲ ਟੈਕਸੀ ਸਟੈਂਡ 'ਤੇ ਸੁਖਜਿੰਦਰ ਸਿੰਘ 'ਤੇ ਕੁਝ ਵਿਅਕਤੀਆਂ ਵਲੋਂ ਤੇਜ਼ਧਾਰਾਂ ਹਥਿਆਰਾਂ ਨਾ ਹਮਲਾ ਕੀਤਾ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। [caption id="attachment_262631" align="aligncenter" width="300"]gurdaspur ਗੁਰਦਾਸਪੁਰ: ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਦੇਖੋ ਤਸਵੀਰਾਂ[/caption] ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਸਬੰਧੀ ਜਲਦੀ ਨਜਿੱਠਿਆ ਜਾਵੇਗਾ। -PTC News

Related Post