ਗੁਰਦਾਸਪੁਰ : ਸ਼ਹੀਦ ਸਤਨਾਮ ਸਿੰਘ ਦਾ ਜੱਦੀ ਪਿੰਡ 'ਚ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ

By  Shanker Badra June 18th 2020 07:40 PM

ਗੁਰਦਾਸਪੁਰ : ਸ਼ਹੀਦ ਸਤਨਾਮ ਸਿੰਘ ਦਾ ਜੱਦੀ ਪਿੰਡ 'ਚ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ:ਗੁਰਦਾਸਪੁਰ : ਭਾਰਤ-ਚੀਨ ਸਰਹੱਦ 'ਤੇ ਪੂਰਬੀ ਲੱਦਾਖ ਦੀ ਗਲਵਾਨ ਘਾਟੀ 'ਚ ਐਤਵਾਰ ਰਾਤ ਨੂੰ ਚੀਨੀ ਸੈਨਿਕਾਂ ਨਾਲ ਹੋਈ ਹਿੰਸਕ ਝੜਪ 'ਚ ਪੰਜਾਬ ਦੇ ਸ਼ਹੀਦ ਹੋਏ 4 ਜਵਾਨਾਂ ਚੋਂ ਜ਼ਿਲ੍ਹਾ ਗੁਰਦਾਸਪੁਰ ਦੀ ਸਬ ਡਵੀਜ਼ਨ ਕਲਾਨੌਰ ਦੇ ਪਿੰਡ ਭੋਜਰਾਜ ਦੇ ਜੰਮਪਲ ਲਾਸ ਨਾਇਕ ਸਤਨਾਮ ਸਿੰਘ ਦਾ ਪਿੰਡ ਭੋਜਰਾਜ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ ਹੈ।

ਜਦੋਂ ਉਨ੍ਹਾਂ ਦੀ ਮ੍ਰਿਤਕ ਦੇਹ ਪਿੰਡ ਭੋਜਰਾਜ 'ਚ ਪਹੁੰਚੀ ਤਾਂ ਸਾਰੇ ਪਿੰਡ 'ਚ ਮਾਹੌਲ ਗ਼ਮਗੀਨ ਹੋ ਗਿਆ। ਇਸ ਦੌਰਾਨ ਚਾਰੋਂ ਪਾਸੇ ਚੀਕ-ਚਿਹਾੜਾ ਮਚ ਗਿਆ ਅਤੇ ਰੋਂਦੇ ਪਰਿਵਾਰ ਨੂੰ ਦੇਖ ਕੇ ਹਰ ਕਿਸੇ ਦੀ ਅੱਖ ਨਮ ਸੀ।ਇਸ ਮੌਕੇ ਉਨ੍ਹਾਂ ਦੇ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ। ਜਿਸ ਤੋਂ ਬਾਅਦ ਸ਼ਹੀਦ ਸਤਨਾਮ ਸਿੰਘ ਨੂੰ ਹਜ਼ਾਰਾਂ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ।

Gurdaspur Shaheed Satnam Singh with Government honors Funeral ਗੁਰਦਾਸਪੁਰ : ਸ਼ਹੀਦ ਸਤਨਾਮ ਸਿੰਘ ਦਾ ਜੱਦੀ ਪਿੰਡ 'ਚ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ

ਇਸ ਮੌਕੇ ਅੰਤਿਮ ਸੰਸਕਾਰ 'ਚ ਫ਼ੌਜ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਰਾਜਨੀਤਕ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਚ ਲੋਕਾਂ ਵੱਲੋਂ ਸ਼ਹੀਦ ਸਤਨਾਮ ਸਿੰਘ ਦੀ ਅੰਤਿਮ ਯਾਤਰਾ 'ਚ ਸ਼ਮੂਲੀਅਤ ਕਰ ਕੇ ਸਰਧਾ ਦੇ ਫੁਲ ਭੇਟ ਕੀਤੇ ਗਏ। ਸ਼ਹੀਦ ਸਤਨਾਮ ਸਿੰਘ ਦੀ ਅੰਤਿਮ ਯਾਤਰਾ 'ਚ ਸਤਨਾਮ ਸਿੰਘ ਜ਼ਿੰਦਾਬਾਦ , ਸਤਨਾਮ ਸਿੰਘ ਅਮਰ ਰਹੇ ਦੇ ਨਾਅਰੇ ਵੀ ਗੂੰਜਦੇ ਰਹੇ।

Gurdaspur Shaheed Satnam Singh with Government honors Funeral ਸ਼ਹੀਦ ਸਤਨਾਮ ਸਿੰਘ ਦਾ ਜੱਦੀ ਪਿੰਡ 'ਚ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ

ਸ਼ਹੀਦ ਦੇ ਭਰਾ ਸੁਖਚੈਨ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਜਨਵਰੀ ਮਹੀਨੇ ਘਰ ਆਇਆ ਸੀ ਜੋ 2 ਮਹੀਨੇ ਛੁੱਟੀ ਕੱਟਣ ਦੇ ਬਾਅਦ ਮਾਰਚ 'ਚ ਘਰੋਂ ਗਿਆ ਸੀ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਫੋਨ 'ਤੇ ਗੱਲ ਹੋਈ ਸੀ ਪਰ ਬੀਤੀ ਰਾਤ ਤੋਂ ਹੀ ਉਨ੍ਹਾਂ ਨੂੰ ਚੀਨ ਦੀ ਸਰਹੱਦ 'ਤੇ ਵਿਗੜੇ ਹਾਲਾਤਾਂ ਦਾ ਪਤਾ ਲੱਗਣ 'ਤੇ ਉਹ ਭਰਾ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਗੱਲ ਨਹੀਂ ਹੋ ਸਕੀ ਅਤੇ ਅੱਜ ਦੁਖਦਾਈ ਖਬਰ ਮਿਲੀ ਸੀ।

-PTCNews

Related Post