ਗੁਰਦਾਸਪੁਰ : ਕਰਜ਼ੇ ਤੋਂ ਤੰਗ ਆ ਕੇ ਸਰਪੰਚ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਜੀਵਨ ਲੀਲਾ ਕੀਤੀ ਸਮਾਪਤ

By  Shanker Badra August 8th 2019 04:02 PM

ਗੁਰਦਾਸਪੁਰ : ਕਰਜ਼ੇ ਤੋਂ ਤੰਗ ਆ ਕੇ ਸਰਪੰਚ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਜੀਵਨ ਲੀਲਾ ਕੀਤੀ ਸਮਾਪਤ:ਗੁਰਦਾਸਪੁਰ : ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ। ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ। ਸੂਬੇ ਅੰਦਰ ਕਿਸਾਨ ਮਜ਼ਦੂਰਾਂ ਦੀ ਹਾਲਤ ਦਿਨ-ਬ-ਦਿਨ ਕਮਜੋਰ ਹੁੰਦੀ ਜਾ ਰਹੀ ਹੈ, ਜਿਸ ਦੇ ਕਾਰਨ ਸੂਬੇ ਅੰਦਰ ਹਰ ਰੋਜ਼ ਕਿਸਾਨ ਮਜ਼ਦੂਰ ਖੁਦਕੁਸ਼ੀ ਕਰ ਰਹੇ ਹਨ।

Gurdaspur: Village Chandbhan Sarpanch Loan Due Suicide ਗੁਰਦਾਸਪੁਰ : ਕਰਜ਼ੇ ਤੋਂ ਤੰਗ ਆ ਕੇ ਸਰਪੰਚ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਜੀਵਨ ਲੀਲਾ ਕੀਤੀ ਸਮਾਪਤ

ਮਿਲੀ ਜਾਣਕਾਰੀ ਮੁਤਾਬਕ ਗੁਰਦਾਸਪੁਰ ਦੇ ਪਿੰਡ ਚੰਦਰਭਾਨ ਦੇ ਮੌਜੂਦਾ ਸਰਪੰਚ ਨੇ ਕਰਜ਼ੇ ਤੋਂ ਤੰਗ ਆ ਕੇ ਸਲਫਾਸ ਦੀਆਂ ਗੋਲੀਆਂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।ਜਿਸ ਤੋਂ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ 'ਚ ਦਾਖਲ ਕਰਵਾਇਆ ਪਰ ਡਾਕਟਰਾਂ ਨੇ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਹਸਪਤਾਲ ਰੈਫਰ ਕਰ ਦਿੱਤਾ, ਜਿਥੇ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ 42 ਸਾਲਾ ਸੁਖਵਿੰਦਰ ਸਿੰਘ ਵਜੋਂ ਹੋਈ ਹੈ।

Gurdaspur: Village Chandbhan Sarpanch Loan Due Suicide ਗੁਰਦਾਸਪੁਰ : ਕਰਜ਼ੇ ਤੋਂ ਤੰਗ ਆ ਕੇ ਸਰਪੰਚ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਜੀਵਨ ਲੀਲਾ ਕੀਤੀ ਸਮਾਪਤ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਅੱਜ ਦਿੱਤਾ ਜਾਵੇਗਾ ‘ਭਾਰਤ ਰਤਨ’ ਐਵਾਰਡ

ਜਿਸ ਤੋਂ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ 'ਚ ਦਾਖਲ ਕਰਵਾਇਆ ਪਰ ਡਾਕਟਰਾਂ ਨੇ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਹਸਪਤਾਲ ਰੈਫਰ ਕਰ ਦਿੱਤਾ, ਜਿਥੇ ਇਲਾਜ ਦੌਰਾਨ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਆਪਣੇ ਪਿੱਛੇ ਪਤਨੀ ਸਮੇਤ ਦੋ ਧੀਆਂ ਅਤੇ ਇਕ ਪੁੱਤਰ ਛੱਡ ਗਿਆ ਹੈ। ਕਿਸਾਨ ਦੇ ਸਿਰ ਤਕਰੀਬਨ ਇਕ ਕਰੋੜ ਤੋਂ ਵੱਧ ਦਾ ਕਰਜ਼ਾ ਸੀ।

-PTCNews

Related Post