ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਥਾਵਾਂ 'ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਕੀਤਾ ਬਾਈਕਾਟ

By  Shanker Badra September 11th 2018 01:32 PM -- Updated: September 11th 2018 06:38 PM

ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਥਾਵਾਂ 'ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਕੀਤਾ ਬਾਈਕਾਟ:ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੀਆਂ ਅਤੇ ਬਲਾਕ ਸੰਮਤੀ ਦੀਆਂ ਚੋਣਾਂ 19 ਸਤੰਬਰ ਨੂੰ ਹੋਣ ਜਾ ਰਹੀਆਂ ਹਨ।ਇਸ ਦੌਰਾਨ ਬੀਤੇ ਦਿਨਾਂ ਤੋਂ ਪੰਜਾਬ ਦੇ ਵੱਖ -ਵੱਖ ਥਾਵਾਂ 'ਤੇ ਕਾਂਗਰਸ ਦੀ ਗੁੰਡਾਗਰਦੀ ਦੇਖਣ ਨੂੰ ਮਿਲੀ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ 'ਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਉਂਦਿਆਂ ਇੱਕ ਵੱਡਾ ਫ਼ੈਸਲਾ ਲਿਆ ਹੈ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਡੇਰਾ ਬਾਬਾ ਨਾਨਕ , ਫਤਹਿਗੜ੍ਹ ਚੂੜੀਆਂ ਅਤੇ ਗੁਰਦਾਸਪੁਰ 'ਚ ਚੋਣਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ।ਦੀਨਾਨਗਰ 'ਚ ਚੋਣਾਂ ਦਾ ਫ਼ੈਸਲਾ ਭਾਜਪਾ ਹਾਈਕਮਾਂਡ ਕਰੇਗੀ।

ਇਸ ਦੇ ਨਾਲ ਹੀ ਕਾਦੀਆਂ ,ਸ੍ਰੀ ਹਾਰਗੋਬਿੰਦਪੁਰਾ ਅਤੇ ਬਟਾਲਾ 'ਚ ਚੋਣਾਂ ਹੋਣਗੀਆਂ।

ਦੱਸ ਦੇਈਏ ਕਿ ਬੀਤੇ ਦਿਨੀਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਆਪਣੇ ਕਾਗ਼ਜ਼ ਤਾਂ ਦਾਖਲ ਕਰਵਾ ਦਿੱਤੇ ਪਰ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਆਪਣੇ ਕਾਗ਼ਜ਼ ਦਾਖਲ ਕਰਵਾਉਣ ਲਈ ਸਥਾਨਕ ਦਾਣਾ ਮੰਡੀ ਅੰਦਰ ਦਾਖਲ ਹੋਣ ਲੱਗੇ ਤਾਂ ਉੱਥੇ ਵੱਡੀ ਗਿਣਤੀ 'ਚ ਇਕੱਠੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਅਕਾਲੀਆਂ ਉੱਪਰ ਅੰਨੇ ਵਾਹ ਇੱਟਾਂ ਰੋੜੇ ਚਲਾਉਣੇ ਸ਼ੁਰੂ ਕਰ ਦਿੱਤੇ ,ਜਿਸ ਨਾਲ ਅੱਧੀ ਦਰਜਨ ਦੇ ਕਰੀਬ ਅਕਾਲੀ ਵਰਕਰ ਜ਼ਖਮੀ ਹੋ ਗਏ ਸਨ।

-PTCNews

Related Post