ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਭਾਰੀ ਬਰਫ਼ਬਾਰੀ ਦਰਜ, ਰਸਤੇ ਹੋਏ ਬੰਦ

By  Jashan A January 20th 2019 12:44 PM -- Updated: January 21st 2019 04:46 PM

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਭਾਰੀ ਬਰਫ਼ਬਾਰੀ ਦਰਜ, ਰਸਤੇ ਹੋਏ ਬੰਦ,ਨਵੀਂ ਦਿੱਲੀ: ਦੇਸ਼ ਭਰ ਦੇ ਪਹਾੜੀ ਖੇਤਰਾਂ 'ਚ ਲਗਾਤਾਰ ਪੈ ਰਹੀ ਬਰਫ਼ਬਾਰੀ ਕਾਰਨ ਠੰਡ 'ਚ ਹੋਰ ਵਾਧਾ ਦਰਜ ਕੀਤਾ ਗਿਆ ਹੈ। ਜਿਸ ਦੌਰਾਨ ਦੇਸ਼ ਦੇ ਵੱਖ ਵੱਖ ਹਿੱਸਿਆਂ 'ਚ ਠੰਡ ਕਾਰਨ ਲੋਕਾਂ ਦਾ ਜਿਉਣਾ ਮੁਹਾਲ ਹੋ ਗਿਆ ਹੈ।

snowfall ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਭਾਰੀ ਬਰਫ਼ਬਾਰੀ ਦਰਜ, ਰਸਤੇ ਹੋਏ ਬੰਦ

ਇਸ ਦਾ ਅਸਰ ਉੱਤਰਾਖੰਡ ਵਿੱਚ ਵੀ ਦੇਖਣ ਨੂੰ ਮਿਲਿਆ। ਸੂਬੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੇ ਗੁਰਦੁਆਰਾ ਗੋਬਿੰਦਧਾਮ ਵਿਖੇ ਵੀ ਭਾਰੀ ਬਰਫਬਾਰੀ ਦਰਜ ਕੀਤੀ ਗਈ ਹੈ। ਸੂਤਰਾਂ ਮੁਤਾਬਕ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਚਾਰ ਤੋਂ ਪੰਜ ਫੁੱਟ ਤੱਕ ਬਰਫ਼ ਅਤੇ ਗੁਰਦੁਆਰਾ ਗੋਬਿੰਦਧਾਮ ਵਿਖੇ ਢਾਈ ਫੁੱਟ ਤਕ ਬਰਫ਼ ਇਕੱਠੀ ਹੋ ਗਈ ਹੈ।

ਗੁਰਦੁਆਰਾ ਗੋਬਿੰਦਧਾਮ ਤੋਂ ਗੁਰਦੁਆਰਾ ਹੇਮਕੁੰਟ ਸਾਹਿਬ ਤੱਕ ਛੇ ਕਿਲੋਮੀਟਰ ਰਸਤੇ ਵਾਲਾ ਇਲਾਕਾ ਬਰਫ ਪੈਣ ਨਾਲ ਚਿੱਟੀ ਚਾਦਰ ਵਾਂਗ ਢਕਿਆ ਗਿਆ ਹੈ। ਹਰ ਪਾਸੇ ਬਰਫ ਹੀ ਬਰਫ ਦਿਖਾਈ ਦਿੰਦੀ ਹੈ।

snowfall ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਭਾਰੀ ਬਰਫ਼ਬਾਰੀ ਦਰਜ, ਰਸਤੇ ਹੋਏ ਬੰਦ

ਜ਼ਿਕਰ ਏ ਖਾਸ ਹੈ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਅਕਤੂਬਰ ਮਹੀਨੇ 'ਚ ਸਾਲਾਨਾ ਯਾਤਰਾ ਦੀ ਸਮਾਪਤੀ ਮਗਰੋਂ ਕਿਵਾੜ ਬੰਦ ਕਰ ਦਿੱਤੇ ਗਏ ਸਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਸੁਖ ਆਸਨ ਵਾਲੇ ਸਥਾਨ ’ਤੇ ਸੁਸ਼ੋਭਿਤ ਕਰ ਦਿੱਤਾ ਗਿਆ ਸੀ। ਇਸੇ ਤਰ੍ਹਾਂ ਮਗਰੋਂ ਨਵੰਬਰ ਤੇ ਦਸੰਬਰ ਮਹੀਨੇ ਵਿੱਚ ਗੁਰਦੁਆਰਾ ਗੋਬਿੰਦਧਾਮ ਦੇ ਕਿਵਾੜ ਵੀ ਬੰਦ ਕਰ ਦਿੱਤੇ ਗਏ ਸਨ।

-PTC News

Related Post