ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸਰਬੱਤ ਦਾ ਭਲਾ ਟਰੱਸਟ ਨੇ ਐਂਬੂਲੈਂਸ ਕੀਤੀ ਭੇਟ

By  Jashan A June 8th 2019 06:40 PM

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸਰਬੱਤ ਦਾ ਭਲਾ ਟਰੱਸਟ ਨੇ ਐਂਬੂਲੈਂਸ ਕੀਤੀ ਭੇਟ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰੇਰਣਾ ਸਦਕਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ (ਹਿਮਾਂਚਲ ਪ੍ਰਦੇਸ਼) ਵਿਖੇ ਇਕ ਐਂਬੂਲੈਂਸ ਭੇਟ ਕੀਤੀ ਗਈ ਹੈ। ਟਰੱਸਟ ਦੇ ਚੇਅਰਮੈਨ ਡਾ. ਐਸ.ਪੀ.ਐਸ. ਓਬਰਾਏ ਨੇ ਐਂਬਲੈਂਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਂਪੀਆਂ।

ਇਸ ਮੌਕੇ ਭਾਈ ਲੌਂਗੋਵਾਲ ਨੇ ਸਰਬੱਤ ਦਾ ਭਲਾ ਚੈਟੀਟੇਬਲ ਟਰੱਸਟ ਵੱਲੋਂ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਡਾ. ਐਸ.ਪੀ.ਐਸ. ਓਬਰਾਏ ਮਾਨਵ ਭਲਾਈ ਲਈ ਸ਼ਲਾਘਾਯੋਗ ਕਾਰਜ ਕਰ ਰਹੇ ਹਨ।

ਹੋਰ ਪੜ੍ਹੋ:ਅਫਗਾਨਿਸਤਾਨ ‘ਚ ਸਿੱਖਾਂ ‘ਤੇ ਆਤਮਘਾਤੀ ਹਮਲਾ ਮਾਮਲਾ : 6 ਜ਼ਖਮੀਆਂ ਨੂੰ ਅਫਗਾਨਿਸਤਾਨ ਤੋਂ ਲਿਆਂਦਾ ਦਿੱਲੀ

ਉਨ੍ਹਾਂ ਆਸ ਪ੍ਰਗਟਾਈ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਟਰੱਸਟ ਵੱਲੋਂ ਭੇਟ ਕੀਤੀ ਗਈ ਐਂਬੂਲੈਂਸ ਲੋੜਵੰਦਾਂ ਦੀ ਸਹੂਲਤਾਂ ਲਈ ਸਹਾਈ ਹੋਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਡਾ. ਐਸ.ਪੀ.ਐਸ. ਓਬਰਾਏ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਅਹੁਦੇਦਾਰਾਂ ਤੋਂ ਇਲਾਵਾ ਮੈਨੇਜਰ ਸ. ਜਗੀਰ ਸਿੰਘ, ਨਿੱਜੀ ਸਹਾਇਕ ਸ. ਦਰਸ਼ਨ ਸਿੰਘ ਅਤੇ ਹੋਰ ਮੌਜੂਦ ਸਨ।

-PTC News

Related Post