400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਛੀਵਾੜਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਹੋਇਆ ਨਗਰ ਕੀਰਤਨ

By  Shanker Badra March 24th 2021 05:06 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾ: ਦਸਵੀਂ ਮਾਛੀਵਾੜਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆਂ ਹੋਈਆਂ ਸਨ।

Gurdwara Sri Charan Kanwal Sahib Machhiwara to Gurudwara Shri Fatehgarh Sahib Nagar Kirtan 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਛੀਵਾੜਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਹੋਇਆ ਨਗਰ ਕੀਰਤਨ

ਨਗਰ ਕੀਰਤਨ ਦੀ ਰਵਾਨਗੀ ਮੌਕੇ ਭਾਰੀ ਗਿਣਤੀ ਵਿਚ ਨੌਜੁਆਨ ਵੀ ਪੀਲੀਆਂ ਦਸਤਾਰਾਂ ਸਜਾ ਕੇ ਸ਼ਾਮਲ ਹੋਏ। ਇਨ੍ਹਾਂ ਨੌਜੁਆਨਾਂ ਨੇ ਮੋਟਰਸਾਈਕਲਾਂ ’ਤੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਪਾ: ਦਸਵੀਂ ਮਾਛੀਵਾੜਾ ਵਿਖੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸਜੇ ਦੀਵਾਨ ਵਿਚ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਸੰਗਤ ਨੂੰ ਨੌਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਸੰਗਤ ਨੂੰ ਸ਼ਤਾਬਦੀ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਲਈ ਪ੍ਰੇਰਿਆ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਲਈ ਕਿਹਾ।

Gurdwara Sri Charan Kanwal Sahib Machhiwara to Gurudwara Shri Fatehgarh Sahib Nagar Kirtan 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਛੀਵਾੜਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਹੋਇਆ ਨਗਰ ਕੀਰਤਨ

ਇਸ ਮੌਕੇ ਹਰਜਤਿੰਦਰ ਸਿੰਘ ਪਵਾਤ ਨੇ ਸੰਬੋਧਨ ਕਰਦਿਆਂ ਸੰਗਤ ਨੂੰ ਗੁਰਬਾਣੀ ਦੀ ਵਿਚਾਰਧਾਰਾ ਨਾਲ ਜੁੜਨ ਦੀ ਅਪੀਲ ਕੀਤੀ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਨਗਰ ਕੀਰਤਨ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਸ. ਰਣਜੀਤ ਸਿੰਘ ਮੰਗਲੀ, ਬੀਬੀ ਹਰਜਿੰਦਰ ਕੌਰ ਪਵਾਤ ਅਤੇ ਸ. ਮਹਿੰਦਰ ਸਿੰਘ ਹੁਸੈਨਪੁਰ ਨੇ ਸਾਂਝੇ ਤੌਰ ’ਤੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀਆਂ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਨਿਵਾਜਿਆ। ਨਗਰ ਕੀਰਤਨ ਵਿਚ ਜਥੇਦਾਰ ਸੰਤਾ ਸਿੰਘ ਉਮੈਦਪੁਰ, ਜਥੇਦਾਰ ਉਜਾਗਰ ਸਿੰਘ, ਸ. ਜਗਦੀਸ਼ ਸਿੰਘ ਬਰਾੜ, ਸ. ਜਸਬੀਰ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ।

Gurdwara Sri Charan Kanwal Sahib Machhiwara to Gurudwara Shri Fatehgarh Sahib Nagar Kirtan 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਛੀਵਾੜਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਹੋਇਆ ਨਗਰ ਕੀਰਤਨ

ਇਸੇ ਦੌਰਾਨ ਮਾਛੀਵਾੜਾ ਅਤੇ ਇਸ ਤੋਂ ਅਗਲੇ ਵੱਖ-ਵੱਖ ਪੜਾਵਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਇਆ ਅਤੇ ਸੰਗਤ ਵੱਲੋਂ ਲੰਗਰਾਂ ਦੀ ਸੇਵਾ ਵੀ ਕੀਤੀ ਗਈ। ਸਵਾਗਤੀ ਗੇਟ ਅਤੇ ਸੁੰਦਰ ਲੜੀਆਂ ਵੀ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀਆਂ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਇੰਚਾਰਜ ਸ. ਲਖਬੀਰ ਸਿੰਘ ਡੋਗਰ, ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ ਦੇ ਮੈਨੇਜਰ ਸ. ਸਰਬਦਿਆਲ ਸਿੰਘ, ਪ੍ਰਚਾਰਕ ਭਾਈ ਬਚਿੱਤਰ ਸਿੰਘ, ਭਾਈ ਗੁਰਜੀਤ ਸਿੰਘ, ਭਾਈ ਮਨਜੀਤ ਸਿੰਘ, ਭਾਈ ਤਰਸੇਮ ਸਿੰਘ ਢੋਟੀਆਂ, ਭਾਈ ਕੁਲਦੀਪ ਸਿੰਘ ਖਾਪੜਖੇੜੀ ਆਦਿ ਵੀ ਮੌਜੂਦ ਸਨ।

-PTCNews

Related Post