ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ  

By  Shanker Badra June 2nd 2021 06:59 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਕੁਹਾੜਕਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ।

Gurgaddi diwas Sri Guru Hargobind Sahib ji today at Sri Akal Takht Sahib ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ

ਇਸ ਦੌਰਾਨ ਇਸ ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਕੀਤੀ।

Gurgaddi diwas Sri Guru Hargobind Sahib ji today at Sri Akal Takht Sahib ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਗਰੋਂ ਸਿੱਖ ਕੌਮ ਦੀ ਵਿਲੱਖਣ ਹੋਂਦ ਹਸਤੀ ਤੇ ਪਹਿਚਾਣ ਲਈ ਸੁਤੰਤਰ ਸਿੱਖ ਸੋਚ ਦੀ ਪ੍ਰਤੀਨਿਧਤਾ ਕਰਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ। ਗੁਰੂ ਸਾਹਿਬ ਨੇ ਜਬਰ ਜ਼ੁਲਮ ਵਿਰੁੱਧ ਚਾਰ ਜੰਗਾਂ ਲੜੀਆਂ ਅਤੇ ਹੱਕ ਸੱਚ ਲਈ ਲੜਨ ਦਾ ਮਨੁੱਖਤਾ ਅੰਦਰ ਜ਼ਜਬਾ ਭਰਿਆ।

Gurgaddi diwas Sri Guru Hargobind Sahib ji today at Sri Akal Takht Sahib ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ

ਇਹ ਜਜ਼ਬਾ ਅੱਜ ਦੀ ਨੌਜੁਆਨੀ ਅੰਦਰ ਪ੍ਰਚੰਡ ਕਰਨ ਦੀ ਲੋੜ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਸਿੱਖ ਕੌਮ ਨੂੰ ਲਾਸਾਨੀ ਦੇਣ ਹੈ ਅਤੇ ਅੱਜ ਕੌਮ ਨੂੰ ਆਪਣੇ ਇਤਿਹਾਸ ਤੋਂ ਸੇਧ ਲੈਂਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨਾ ਚਾਹੀਦਾ ਹੈ। ਇਸੇ ਦੌਰਾਨ ਛੇਵੇਂ ਪਾਤਸ਼ਾਹ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਵੀ ਸਜਾਏ ਗਏ।

-PTCNews

Related Post