ਗੁਰਦਾਸ ਮਾਨ ਦੇ ਪੁੱਤਰ ਗੁਰਇਕ ਮਾਨ ਤੇ ਅਤੇ ਸਿਮਰਨ ਕੌਰ ਮੁੰਡੀ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

By  Shanker Badra February 3rd 2020 10:04 AM

ਗੁਰਦਾਸ ਮਾਨ ਦੇ ਪੁੱਤਰ ਗੁਰਇਕ ਮਾਨ ਤੇ ਅਤੇ ਸਿਮਰਨ ਕੌਰ ਮੁੰਡੀ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ:ਅੰਮ੍ਰਿਤਸਰ : ਪੰਜਾਬੀ ਮਸ਼ਹੂਰ ਗਾਇਕ ਤੇ ਐਕਟਰ ਗੁਰਦਾਸ ਮਾਨ ਦੇ ਪੁੱਤਰ ਤੇ ਨੂੰਹ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਅੰਮ੍ਰਿਤਸਰ ਪੁੱਜੇ ਸਨ। ਜਿੱਥੇ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਉਪਰੰਤ ਬੈਠ ਕੇਇਲਾਹੀ ਬਾਣੀ ਸ਼ਬਦ ਕੀਰਤਨ ਸਰਵਣ ਕੀਤਾ ਹੈ।

Gurikk Maan and Simran Kaur Mundi At Golden Temple, Amritsar ਗੁਰਦਾਸ ਮਾਨ ਦੇ ਪੁੱਤਰ ਗੁਰਇਕ ਮਾਨ ਤੇ ਅਤੇ ਸਿਮਰਨ ਕੌਰ ਮੁੰਡੀ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਇਸ ਤੋਂ ਬਾਅਦ ਗੁਰਇਕ ਮਾਨ ਤੇ ਅਦਾਕਾਰਾ ਸਿਮਰਨ ਕੌਰ ਮੁੰਡੀ ਨੇ ਸ੍ਰੀ ਗੁਰੂ ਰਾਮ ਦਾਸ ਲੰਗਰ ਘਰ ਵਿਖੇ ਬਰਤਨ ਸਾਫ਼, ਲੰਗਰ 'ਚ ਪ੍ਰਸ਼ਾਦੇ ਪਕਾਉਣ ਅਤੇ ਲੰਗਰ ਵਰਤਾਉਣ ਦੀ ਸੇਵਾ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ, ਆਈਪੀਐਸ ਵਿਕਰਮਜੀਤ ਦੁੱਗਲ ਨਾਲ ਮਜੂਦ ਸਨ। ਸ੍ਰੀ ਦਰਬਾਰ ਸਾਹਿਬ ਜੀ ਵਿਖੇ ਕਰੀਬ 2 ਘੰਟੇ ਰੁੱਕਣ ਤੋਂ ਬਾਅਦ ਮਾਨ ਪਰਿਵਾਰ ਦੇ ਮੈਂਬਰ ਵਾਪਿਸ ਪਰਤ ਗਏ।

Gurikk Maan and Simran Kaur Mundi At Golden Temple, Amritsar ਗੁਰਦਾਸ ਮਾਨ ਦੇ ਪੁੱਤਰ ਗੁਰਇਕ ਮਾਨ ਤੇ ਅਤੇ ਸਿਮਰਨ ਕੌਰ ਮੁੰਡੀ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਤੁਹਾਨੂੰ ਦੱਸ ਦਈਏ ਕਿ ਗੁਰਦਾਸ ਮਾਨ ਦਾ ਇਕਲੌਤਾ ਬੇਟਾ ਗੁਰਇਕ ਮਾਨ ਅਤੇ ਇਹ ਦੋਵੇ ਕੁਝ ਸਾਲਾਂ ਤੋਂ ਇਕ ਦੂਜੇ ਨਾਲ ਰਿਲੇਸ਼ਨ ਵਿੱਚ ਸਨ। ਗੁਰਇਕ ਮਾਨ ਪਿਛਲੇ ਲੰਮੇ ਸਮੇਂ ਤੋਂ ਮੁੰਬਈ ‘ਚ ਰਹਿ ਰਿਹਾ ਹੈ। ਜੇਕਰ ਸਿਮਰਨ ਕੌਰ ਮੁੰਡੀ ਦੀ ਗੱਲ ਕੀਤੀ ਜਾਵੇਂ ਤਾਂ ਉਹ ਫ਼ੈਮਿਨੇ ਮਿਸ ਇੰਡੀਆ, ਮਿਸ ਯੂਨੀਵਰਸ ਸਮੇਤ ਕਈ ਖਿਤਾਬ ਆਪਣੇ ਨਾਂ ਕਰ ਚੁੱਕੀ ਹੈ।

Gurikk Maan and Simran Kaur Mundi At Golden Temple, Amritsar ਗੁਰਦਾਸ ਮਾਨ ਦੇ ਪੁੱਤਰ ਗੁਰਇਕ ਮਾਨ ਤੇ ਅਤੇ ਸਿਮਰਨ ਕੌਰ ਮੁੰਡੀ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਦੱਸਣਯੋਗ ਹੈ ਕਿ ਪੰਜਾਬੀ ਇੰਡਸਟਰੀ ਵਿੱਚ ਆਪਣੀ ਗਾਇਕੀ ਨਾਲ ਵੱਖਰੀ ਪਹਿਚਾਣ ਬਣਾਉਣ ਵਾਲੇ ਗੁਰਦਾਸ ਮਾਨ ਦੇ ਪੁੱਤਰ ਗੁਰਇਕ ਮਾਨ ਤੇ ਸਾਬਕਾ ਫ਼ੈਮਿਨਾ ਮਿਸ ਇੰਡੀਆ ਅਤੇ ਭਾਰਤੀ ਮਾਡਲ ਤੇ ਪਾਲੀਵੁੱਡ ਅਦਾਕਾਰ ਸਿਮਰਨ ਕੌਰ ਮੁੰਡੀ ਕੁੱਝ ਦਿਨ ਪਹਿਲਾਂ ਹੀ ਵਿਆਹ ਦੇ ਬੰਧਨ ਵਿਚ ਬੱਝੇ ਸਨ ਅਤੇ ਅੱਜ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਨਤਮਸਤਕ ਹੋਣ ਆਏ ਸਨ।

-PTCNews

Related Post