ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉੱਤਰ ਪ੍ਰਦੇਸ਼ ਦੇ ਨੂਰਪੁਰ ਵਿਖੇ ਗੁਰਮਤਿ ਸਮਾਗਮ

By  Shanker Badra November 23rd 2021 10:14 PM

ਅੰਮ੍ਰਿਤਸਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਉੱਤਰ ਪ੍ਰਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਬਿਜਨੌਰ ਦੇ ਕਸਬਾ ਨੂਰਪੁਰ ਵਿਖੇ ਵਿਸ਼ੇਸ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਅਹਿਮ ਸ਼ਖਸੀਅਤਾਂ ਨੇ ਵਿਸ਼ੇਸ ਤੌਰ ਤੇ ਪਹੁੰਚ ਕੇ ਹਾਜ਼ਰੀ ਭਰੀ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉੱਤਰ ਪ੍ਰਦੇਸ਼ ਦੇ ਨੂਰਪੁਰ ਵਿਖੇ ਗੁਰਮਤਿ ਸਮਾਗਮ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂਰਪੁਰ ਵੱਲੋਂ ਖਾਲਸਾ ਇੰਟਰ ਕਾਲਜ ਨੂਰਪੁਰ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਮੌਕੇ ਸੰਬੋਧਨ ਕਰਦਿਆ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਕਿ ਉੱਤਰ ਪ੍ਰਦੇਸ ਅੰਦਰ ਸਿੱਖੀ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਉਚੇਚੇ ਯਤਨ ਕੀਤੇ ਜਾਣਗੇ। ਇਸ ਤਹਿਤ ਯੂਪੀ ਸਿੱਖ ਮਿਸ਼ਨ ਹਾਪੁੜ ਵਿਖੇ ਹੋਰ ਪ੍ਰਚਾਰਕ ਤੇ ਢਾਡੀ ਕਵੀਸ਼ਰ ਜਥੇ ਭੇਜ ਕੇ ਇਸ ਦਾ ਵਿਸਥਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਵੀਚਾਰਧਾਰਾ ਨੂੰ ਨੌਜਾਨ ਪੀੜੀ ਵਿਚ ਪ੍ਰਚਾਰਨ ਦੀ ਵੱਡੀ ਲੋੜ ਹੈ, ਕਿਉਂਕਿ ਭਵਿੱਖ ਦੀ ਪੀੜ੍ਹੀ ਦੇ ਜਿੰਮੇ ਕੌਮ ਦੀਆਂ ਵੱਡੀਆਂ ਜਿੰਮੇਵਾਰੀਆਂ ਹਨ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉੱਤਰ ਪ੍ਰਦੇਸ਼ ਦੇ ਨੂਰਪੁਰ ਵਿਖੇ ਗੁਰਮਤਿ ਸਮਾਗਮ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਉੱਤਰ ਪ੍ਰਦੇਸ਼ ਅੰਦਰ ਸਿੱਖ ਮਿਸ਼ਨ ਰਾਹੀਂ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਕਾਰਜ਼ ਕਰ ਰਹੀ ਹੈ। ਜਿਸ ਨੂੰ ਹੋਰ ਤੇਜ ਕਰਦਿਆਂ ਘਰਿ -ਘਰਿ ਅੰਦਰਿ ਧਰਮਸਾਲ ਲਹਿਰ ਤਹਿਤ ਵੱਖ-ਵੱਖ ਸ਼ਹਿਰਾਂ ਵਿਚ ਗੁਰਮਤਿ ਸਮਾਗਮ ਕਰਵਾਏ ਜਾਣਗੇ। ਜਿਸ ਤਹਿਤ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਣਗੇ ਤੇ ਵੱਡੀ ਪੱਧਰ ਤੇ ਧਾਰਮਿਕ ਲਿਟਰੇਚਰ ਵੀ ਵੰਡਿਆਂ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਸੰਗਤਾਂ ਨਾਲ ਵੀਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉੱਤਰ ਪ੍ਰਦੇਸ਼ ਦੇ ਨੂਰਪੁਰ ਵਿਖੇ ਗੁਰਮਤਿ ਸਮਾਗਮ

ਸਮਾਗਮ ਦੌਰਾਨ ਸਥਾਨਕ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਗੁਰਮਤਿ ਸਮਾਗਮ ਵਿਚ ਇਲਾਕੇ ਦੀਆਂ ਸਮੂਹ ਸਿੰਘ ਸਭਾਵਾਂ, ਸਭਾ ਸੁਸਾਇਟੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਤੇ ਪੰਥਕ ਜਥੇਬੰਦੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸਿੱਖ ਮਿਸ਼ਨ ਯੂ. ਪੀ. ਹਾਪੁੜ ਦੇ ਇੰਚਾਰਜ ਭਾਈ ਬ੍ਰਿਜਪਾਲ ਸਿੰਘ ਦੀ ਅਗਵਾਈ ਹੇਠ ਪ੍ਰਚਾਰਕ ਜਥਿਆਂ ਨੇ ਪ੍ਰੋਗਰਾਮ ਦੀ ਸਫਲਤਾ ਲਈ ਸੰਗਤਾਂ ਨੂੰ ਪ੍ਰੇਰਨਾ ਕੀਤੀ।

-PTCNews

Related Post