ਜਗਤ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ 'ਤੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਸੰਗਤ

By  Shanker Badra November 6th 2021 02:33 PM -- Updated: November 6th 2021 02:37 PM

ਅੰਮ੍ਰਿਤਸਰ : ਜੁਗੋ-ਜੁਗ ਅਟੱਲ ਜਗਤ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿੱਚ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ ਹੈ। ਅੱਜ ਸਵੇਰੇ ਤੋਂ ਹੀ ਸ਼ਰਧਾਲੂ ਵੱਡੀ ਗਿਣਤੀ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੇ ਹਨ।

ਜਗਤ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ 'ਤੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਸੰਗਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਕਿਹਾ ਕਿ ਸ਼ਬਦ ਗੁਰੂ ਜਗਤ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੋ ਕਿ ਸਮੁੱਚੀ ਮਾਨਵਤਾ ਦੇ ਹਿਰਦਿਆਂ ਨੂੰ ਸ਼ਾਂਤੀ ਪ੍ਰਦਾਨ ਕਰਦੇ ਹਨ। ਉੱਥੇ ਹੀ ਉਨ੍ਹਾਂ ਦਾ ਅੱਜ ਗੁਰਤਾ ਗੱਦੀ ਦਿਵਸ ਹੈ ਅਤੇ ਅੱਜ ਦੇ ਦਿਨ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਵੱਡੀ ਗਿਣਤੀ ਵਿਚ ਸੰਗਤ ਵੀ ਨਤਮਸਤਕ ਹੋਣ ਪਹੁੰਚ ਰਹੀ ਹੈ।

ਜਗਤ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ 'ਤੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਸੰਗਤ

ਸਮੁੱਚੀ ਸਿੱਖ ਸੰਗਤ ਜਿਥੇ ਵੱਖ- ਵੱਖ ਗੁਰਦੁਆਰਿਆਂ ਵਿੱਚ ਅੱਜ ਨਤਮਸਤਕ ਹੋ ਰਹੀ ਹੈ, ਉੱਥੇ ਹੀ ਸਭ ਸਿੱਖ ਸੰਗਤ ਨੂੰ ਅਪੀਲ ਹੈ ਕਿ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੀਏ। ਉਥੇ ਹੀ ਨਤਮਸਤਕ ਹੋਣ ਦੇ ਬਾਅਦ ਸ਼ਰਧਾਲੁਆਂ ਨੇ ਦੱਸਿਆ ਕਿ ਅੱਜ ਜਗਤ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਨ ਹੈ ਅਤੇ ਉਹ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ।

ਜਗਤ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ 'ਤੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਸੰਗਤ

ਉਨ੍ਹਾਂ ਕਿਹਾ ਕਿ ਅਸੀਂ ਆਪਣੇ ਆਪ ਨੂੰ ਬਹੁਤ ਕਰਮਾਂਵਾਲਾ ਸਮਝਦੇ ਹਨ ਉਹੀ ਪਹਿਲਾਂ ਪਵਿਤਰ ਸਰੋਵਰ ਵਿੱਚ ਇਸਨਾਨ ਕੀਤਾ। ਉਸਦੇ ਬਾਅਦ ਸਚਖੰਡ ਸ੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਦੌਰਾਨ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਨਤਮਸਤਕ ਹੋ ਰਹੇ ਨੇ ਆਪਣੇ ਆਪ ਨੂੰ ਵਡਭਾਗਾ ਸਮਝ ਰਹੇ ਹਨ।

-PTCNews

Related Post