ਮੀਰੀ-ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਸੁੰਦਰ ਦੀਪਮਾਲਾ, ਦੇਖੋ ਅਲੌਕਿਕ ਨਜ਼ਾਰਾ

By  Shanker Badra May 15th 2020 08:35 PM

ਮੀਰੀ-ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਸੁੰਦਰ ਦੀਪਮਾਲਾ, ਦੇਖੋ ਅਲੌਕਿਕ ਨਜ਼ਾਰਾ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਹੈ। ਇਸ ਦੌਰਾਨ ਅੱਜਮੀਰੀ ਪੀਰੀ ਦੇ ਮਾਲਿਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੇ ਸਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ ਹੈ।

Gurta Gaddi Diwas of Sri Guru Har Gobind Singh Ji ਮੀਰੀ-ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬਵਿਖੇ ਕੀਤੀ ਗਈ ਸੁੰਦਰ ਦੀਪਮਾਲਾ, ਦੇਖੋ ਅਲੌਕਿਕ ਨਜ਼ਾਰਾ

ਇਸ ਤੋਂ ਪਹਿਲਾਂ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ ਗਈ। ਇਸ ਦੌਰਾਨ ਗੁਰਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਵੀ ਸਜਾਏ ਗਏ ਸਨ।

Gurta Gaddi Diwas of Sri Guru Har Gobind Singh Ji ਮੀਰੀ-ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬਵਿਖੇ ਕੀਤੀ ਗਈ ਸੁੰਦਰ ਦੀਪਮਾਲਾ, ਦੇਖੋ ਅਲੌਕਿਕ ਨਜ਼ਾਰਾ

ਇਸ ਸਬੰਧ ਵਿਚ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਗਰੋਂ ਸਿੱਖ ਕੌਮ ਦੀ ਵਿਲੱਖਣ ਹੋਂਦ ਹਸਤੀ ਤੇ ਪਹਿਚਾਣ ਲਈ ਸੁਤੰਤਰ ਸਿੱਖ ਸੋਚ ਦੀ ਪ੍ਰਤੀਨਿਧਤਾ ਕਰਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ।

Gurta Gaddi Diwas of Sri Guru Har Gobind Singh Ji ਮੀਰੀ-ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬਵਿਖੇ ਕੀਤੀ ਗਈ ਸੁੰਦਰ ਦੀਪਮਾਲਾ, ਦੇਖੋ ਅਲੌਕਿਕ ਨਜ਼ਾਰਾ

ਗੁਰੂ ਸਾਹਿਬ ਨੇ ਜਬਰ ਜ਼ੁਲਮ ਵਿਰੁੱਧ ਚਾਰ ਜੰਗਾਂ ਲੜੀਆਂ ਅਤੇ ਹੱਕ ਸੱਚ ਲਈ ਲੜਨ ਦਾ ਮਨੁੱਖਤਾ ਅੰਦਰ ਜ਼ਜਬਾ ਭਰਿਆ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਪਾਏ ਹੋਏ ਪੂਰਨਿਆਂ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੇਸ਼ੱਕ ਅੱਜ ਕੋਰੋਨਾ ਕਾਰਨ ਸੰਗਤਾਂ ਦੀ ਆਮਦ ਗੁਰੂ ਘਰਾਂ ਅੰਦਰ ਨਹੀਂ ਹੈ, ਪਰੰਤੂ ਹਰ ਦਿਹਾੜਾ ਪ੍ਰੰਪਰਾ ਅਨੁਸਾਰ ਸੰਕੇਤਕ ਰੂਪ ਵਿਚ ਮਨਾਇਆ ਜਾ ਰਿਹਾ ਹੈ।

-PTCNews

Related Post