ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਪਰਤਿਆ ਭਾਰਤ

By  Shanker Badra November 13th 2019 12:40 PM

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਪਰਤਿਆ ਭਾਰਤ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਭਾਰਤ ਪਰਤਿਆ ਹੈ। ਇਸ ਦੌਰਾਨ ਅਟਾਰੀ ਵਾਘਾ ਸਰਹੱਦ ਦੇ ਰਸਤੇ ਸ਼ਰਧਾਲੂ ਵਤਨ ਪਰਤੇ ਹਨ।ਸੰਗਤਾਂ ਨੇ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਦੇ ਦਰਸ਼ਨਾਂ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ 'ਤੇ ਅਤਿਅੰਤ ਖੁਸ਼ੀ ਪ੍ਰਗਟਾਈ ਹੈ।

Guru Nanak Dev Ji 550th Prakash Purab Nankana Sahib celebrated Jatha Return to India ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਪਰਤਿਆਭਾਰਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਅੰਦਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਦੇ ਨਾਲ -ਨਾਲ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਵੀ ਵਿਸ਼ੇਸ਼ ਸਮਾਗਮ ਹੋਏ ਸਨ। ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਾਂ ਨੂੰ ਚਾਰ ਮਹੀਨੇ ਦੀ ਸਹਾਇਤਾ ਰਾਸ਼ੀਭੇਜੀ ਹੈ।

Guru Nanak Dev Ji 550th Prakash Purab Nankana Sahib celebrated Jatha Return to India ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਪਰਤਿਆਭਾਰਤ

ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ 1303 ਸਿੱਖ ਸ਼ਰਧਾਲੂਆਂ ਦਾ ਜਥਾ ਬੀਤੇ ਦਿਨੀਂ ਪਾਕਿਸਤਾਨ ਲਈ ਰਵਾਨਾ ਹੋਇਆ ਸੀ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਬੀਬੀ ਰਵਿੰਦਰ ਕੌਰ ਅਜਰਾਣਾ ਨੇ ਕੀਤੀ ਹੈ।

-PTCNews

Related Post