ਵਿਦਿਆਰਥੀਆਂ ਲਈ ਖੁਸ਼ਖ਼ਬਰੀ ,ਯੂਨੀਵਰਸਿਟੀ ਪ੍ਰਸ਼ਾਸਨ ਨੇ ਮੰਨੀ ਵਿਦਿਆਰਥੀਆਂ ਦੀ ਵੱਡੀ ਮੰਗ

By  Shanker Badra November 6th 2018 02:16 PM

ਵਿਦਿਆਰਥੀਆਂ ਲਈ ਖੁਸ਼ਖ਼ਬਰੀ ,ਯੂਨੀਵਰਸਿਟੀ ਪ੍ਰਸ਼ਾਸਨ ਨੇ ਮੰਨੀ ਵਿਦਿਆਰਥੀਆਂ ਦੀ ਵੱਡੀ ਮੰਗ:ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਪਿਛਲੇ 3 ਦਿਨਾਂ ਤੋਂ ਵਿਦਿਆਰਥੀ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਸਨ।ਹੁਣ ਉਨ੍ਹਾਂ ਨੇ ਆਪਣਾ ਮਰਨ ਵਰਤ ਯੂਨੀਵਰਸਿਟੀਂ ਵੱਲੋਂ ਮੰਗਾਂ ਮੰਨੇ ਜਾਣ ਦਾ ਭਰੋਸਾ ਮਿਲਣ ਤੋਂ ਬਾਅਦ ਖ਼ਤਮ ਕਰ ਦਿੱਤਾ ਹੈ।ਜਿਨ੍ਹਾਂ ਦੀ ਮੰਗ ਸੀ ਕਿ ਯੂਨੀਵਰਸਿਟੀ ਪ੍ਰਸ਼ਾਸਨ ਨੇ ਕੈਂਪਸ 'ਚ ਦੋ ਪਹੀਆ ਵਾਹਨ ਲੈ ਕੇ ਆਉਣ ਤੋਂ ਮਨਾਹੀ ਕਰ ਦਿੱਤੀ ਸੀ ਜਿਸ ਤੋਂ ਨਾਰਾਜ਼ ਹੋਏ ਵਿਦਿਆਰਥੀਆਂ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਯੂਨੀਵਰਸਿਟੀ 'ਚ ਵਿਦਿਆਰਥੀ ਆਪਣੀਆਂ 12 ਮੰਗਾਂ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਧਰਨੇ 'ਤੇ ਬੈਠੇ ਸਨ।ਇਸ ਹੜਤਾਲ ਵਿੱਚ ਵਿਦਿਆਰਥੀਆਂ ਦੀਆਂ 12 ਮੰਗਾਂ ਸਨ ਜਿਨ੍ਹਾਂ ਵਿੱਚੋਂ ਸਿਰਫ਼ ਇੱਕੋ ਮੰਗ (ਦੋ ਪਹੀਆ ਵਾਹਨ ਕੈਂਪਸ 'ਚ ਲੈ ਕੇ ਆਉਣਾ) ਮੰਨੇ ਜਾਣ ਤੋਂ ਬਾਅਦ ਭੁੱਖ ਹੜਤਾਲ 'ਤੇ ਬੈਠੇ ਵਿਦਿਆਰਥੀ ਨੇ ਜੂਸ ਪੀ ਕੇ ਖ਼ਤਮ ਕਰ ਦਿੱਤਾ ਹੈ।

ਇਸ ਮੌਕੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਦੂਜੀਆਂ ਮੰਗਾਂ ਵੀ ਛੇਤੀ ਹੀ ਮੰਨੀਆਂ ਜਾਣਗੀਆਂ।

-PTCNews

Related Post