ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

By  Shanker Badra November 30th 2020 10:34 AM

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ:ਨਵੀਂ ਦਿੱਲੀ : ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਅੱਜ ਪੂਰੇ ਦੇਸ਼ ਵਿੱਚ ਬੜੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ।

Guru Nanak Dev’s Gurpurab ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

ਇਸ ਦੌਰਾਨ ਸੰਗਤਾਂ ਦੇ ਸਹਿਯੋਗ ਨਾਲ ਕਈ ਥਾਵਾਂ 'ਤੇ ਨਗਰ ਕੀਰਤਨ ਸ਼ਰਧਾ ਅਤੇ ਸਤਿਕਾਰ ਸਹਿਤ ਸਜਾਇਆ ਜਾ ਰਿਹਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।

Guru Nanak Dev’s Gurpurab ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ, ''ਮੈਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਉਤਸਵ ਮੌਕੇ ਨਮਨ ਕਰਦਾ ਹਾਂ। ਉਨ੍ਹਾਂ ਦੇ ਵਿਚਾਰ ਸਾਨੂੰ ਸਮਾਜ ਦੀ ਸੇਵਾ ਕਰਨ ਅਤੇ ਬਿਹਤਰ ਦੁਨੀਆ ਯਕੀਨੀ ਬਣਾਉਣ ਲਈ ਪ੍ਰੇਰਿਤ ਕਰਦੇ ਰਹਿਣ।

-PTCNews

Related Post