ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਦੁਨੀਆ ਭਰ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹੈ

By  Shanker Badra November 30th 2020 12:40 PM -- Updated: November 30th 2020 02:25 PM

ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਦੁਨੀਆ ਭਰ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹੈ:ਨਵੀਂ ਦਿੱਲੀ : ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸੋਮਵਾਰ ਨੂੰ ਦੁਨੀਆ ਭਰ ਦੇ ਗੁਰਦੁਆਰਿਆਂ ਵਿਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ਼ਬਦ ਕੀਰਤਨ ਕੀਤਾ ਜਾ ਰਿਹਾ ਹੈ ਅਤੇ ਕਈ ਥਾਵਾਂ 'ਤੇ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸ਼ਰਧਾ ਅਤੇ ਸਤਿਕਾਰ ਸਹਿਤ ਸਜਾਇਆ ਜਾ ਰਿਹਾ ਹੈ। ਇਸ ਦੌਰਾਨ ਗੁਰਦੁਆਰਿਆਂ ਵਿੱਚ ਸੰਗਤਾਂ ਦਾ ਠਾਠਾ ਮਾਰਦਾ ਹੋਇਆ ਇਕੱਠ ਵੇਖਣ ਨੂੰ ਮਿਲ ਰਿਹਾ ਹੈ ਪਰ ਜਦੋਂ ਤੱਕ ਗੁਰੂ ਦੀ ਜੀਵਨ ਦੇ ਹਰ ਪਹਿਲੂ ਨੂੰ ਨਹੀਂ ਸਮਝਾਂਗੇ ਉਦੋਂ ਤੱਕ ਜੀਵਨ ਸਫਲਾ ਨਹੀਂ ਹੋ ਸਕਦਾ ਹੈ।

Guru Nanak Dev’s ji Gurpurab 2020 : 551st Gurpurab of Guru Nanak Dev ji ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਦੁਨੀਆ ਭਰ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹੈ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 15 ਅਪ੍ਰੈਲ 1469 ਦਿਨ ਸਨਿੱਚਰਵਾਰ ਰਾਇ ਭੋਇ ਦੀ ਤਲਵੰਡੀ (ਪਾਕਿਸਤਾਨ) 'ਚ ਪਿਤਾ ਮਹਿਤਾ ਕਾਲੂ ਅਤੇ ਮਾਤਾ ਤ੍ਰਿਪਤਾ ਜੀ ਦੇ ਘਰ ਹੋਇਆ ਸੀ। ਅੱਜ ਇਸ ਥਾਂ ਨੂੰ ਨਨਕਾਣਾ ਸਾਹਿਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ ,ਜੋ ਅੱਜ ਪਾਕਿਸਤਾਨ ਵਿੱਚ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਉਸ ਸਮੇਂ ਹੋਇਆ, ਜਦੋਂ ਦੇਸ਼ ਵਿੱਚ ਜਾਤ-ਪਾਤ, ਉੱਚ-ਨੀਚ ਬੋਲਬਾਲਾ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵੱਡੀ ਭੈਣ ਦਾ ਨਾਂ ਬੇਬੇ ਨਾਨਕੀ ਸੀ। ਜਦੋਂ ਗੁਰੂ ਨਾਨਕ ਦੇਵ ਜੀ ਨੂੰ ਪਾਂਧੇ ਕੋਲ ਪੜ੍ਹਨ ਲਈ ਭੇਜਿਆ ਤਾਂ ਗੁਰੂ ਜੀ ਨੇ ਪਾਂਧੇ ਨੂੰ ਹੀ ਆਪਣੀ ਚਮਤਕਾਰੀ ਸੂਝ-ਬੂਝ ਨਾਲ ਪੜ੍ਹਨੇ ਪਾ ਦਿੱਤਾ।

Guru Nanak Dev’s ji Gurpurab 2020 : 551st Gurpurab of Guru Nanak Dev ji ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਦੁਨੀਆ ਭਰ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹੈ

ਜਦੋਂ ਗੁਰੂ ਨੂੰ ਜਨੇਊ ਪਾਉਣ ਲਈ ਕਿਹਾ ਗਿਆ ਤਾਂ ਇਸ ਨੂੰ ਗੁਰੂ ਨੇ ਇਕ ਝੂਠੀ ਰਸਮ ਕਹਿੰਦੇ ਹੋਏ ਜਨੇਉ ਪਾਉਣ ਤੋਂ ਇੰਨਕਾਰ ਕਰ ਦਿੱਤਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਤਾ ਨੇ ਗੁਰੂ ਜੀ ਨੂੰ ਪਸ਼ੂ ਚਰਾਉਣ ਭੇਜਿਆ ਤਾਂ ਆਪ ਪ੍ਰਮਾਤਮਾ ਦੀ ਭਗਤੀ ਵਿੱਚ ਲੀਨ ਰਹਿੰਦੇ ਤੇ ਪਸ਼ੂ ਲੋਕਾਂ ਦੇ ਖੇਤ ਚਰ ਜਾਂਦੇ ਸੀ ਅਤੇ ਲੋਕ ਗੁਰੂ ਜੀ ਦੇ ਪਿਤਾ ਨੂੰ ਆ ਕੇ ਉਲਾਂਭੇ ਦਿੰਦੇ ਰਹਿੰਦੇ ਸਨ। ਗੁਰੂ ਜੀ ਦੇ ਪਿਤਾ ਚਾਹੁੰਦੇ ਸਨ ਕਿ ਉਨ੍ਹਾਂ ਦਾ ਪੁੱਤਰ ਇਕ ਚੰਗਾ ਵਪਾਰੀ ਬਣੇ। ਇਸ ਲਈ ਉਨ੍ਹਾਂ ਨੇ ਵਪਾਰ ਕਰਨ ਲਈ ਗੁਰੂ ਜੀ ਨੂੰ 20 ਰੁਪਏ ਦਿੱਤੇ ਪਰ ਗੁਰੂ ਜੀ ਨੇ ਉਹਨਾਂ 20 ਰੁਪਇਆ ਦਾ ਭੁੱਖੇ ਸਾਧੂਆਂ ਨੂੰ ਲੰਗਰ ਖੁਆ ਦਿੱਤਾ ਤੇ ਆਪਣੇ ਪਿਤਾ ਜੀ ਨੂੰ ਕਿਹਾ ਕਿ ਉਹ ਸੱਚਾ ਸੌਦਾ ਕਰਕੇ ਆਏ ਹਨ।

Guru Nanak Dev’s ji Gurpurab 2020 : 551st Gurpurab of Guru Nanak Dev ji ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਦੁਨੀਆ ਭਰ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹੈ

ਇਸ 'ਤੇ ਗੁਰੂ ਜੀ ਦੇ ਪਿਤਾ ਜੀ ਬਹੁਤ ਨਰਾਜ਼ ਹੋਏ ਅਤੇ ਗੁਰੂ ਜੀ ਨੂੰ ਭੈਣ ਬੇਬੇ ਨਾਨਕੀ ਕੋਲ ਸੁਲਤਾਨਪੁਰ ਭੇਜ ਦਿੱਤਾ ਸੀ। ਜਿੱਥੇ ਉਨ੍ਹਾਂ ਦੇ ਜੀਜੇ ਜੈ ਰਾਮ ਨੇ ਨਵਾਬ ਦੌਲਤ ਖਾਂ ਲੋਧੀ ਦੇ ਮੋਦੀਖਾਨੇ ਵਿੱਚ ਗੁਰੂ ਜੀ ਨੂੰ ਨੌਕਰੀ 'ਤੇ ਲਵਾ ਦਿੱਤਾ। ਇੱਥੇ ਗੁਰੂ ਜੀ ਨੇ ਦਿਲ ਖੋਲ੍ਹ ਕੇ ਲੋਕਾਂ ਨੂੰ ਰਾਸ਼ਨ ਦਿੱਤਾ ਤੇ ਸਭ ਨੂੰ ਤੇਰਾ -ਤੇਰਾ ਕਹਿ ਕੇ ਤੋਲਦੇ ਸਨ ਅਤੇ ਆਪਣੀ ਕਮਾਈ ਦਾ ਵੀ ਕਾਫ਼ੀ ਹਿੱਸਾ ਲੋਕਾਂ ਵਿੱਚ ਵੰਡ ਦਿੰਦੇ ਸਨ। ਇਸ ਦੌਰਾਨ ਗੁਰੂ ਨਾਨਕ ਦੇਵ ਜੀ ਦਾ ਵਿਆਹ ਬਟਾਲਾ ਦੇ ਖੱਤਰੀ ਮੂਲ ਚੰਦ ਦੀ ਸਪੁੱਤਰੀ ਬੀਬੀ ਸੁਲੱਖਣੀ ਨਾਲ ਹੋਇਆ। ਗੁਰੂ ਜੀ ਇਕ ਦਿਨ ਵੇਈਂ ਨਦੀ ਵਿੱਚ ਇਸ਼ਨਾਨ ਕਰਨ ਗਏ ਅਲੋਪ ਹੋ ਗਏ ਅਤੇ ਤਿੰਨ ਦਿਨ ਬਾਅਦ ਪ੍ਰਗਟ ਹੋਏ। ਇਸ ਦੌਰਾਨ ਗੁਰੂ ਜੀ ਨੂੰ ਬ੍ਰਹਮ ਗਿਆਨ ਦੀ ਪ੍ਰਾਪਤੀ ਹੋਈ। ਆਪ ਨੇ ਇਕੋ ਸ਼ਬਦ ਦਾ ਅਲਾਪ ਕੀਤਾ। ਨਾ ਕੋਈ ਹਿੰਦੂ ਨਾ ਕੋਈ ਮੁਸਲਮਾਨ

Guru Nanak Dev’s ji Gurpurab 2020 : 551st Gurpurab of Guru Nanak Dev ji ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਦੁਨੀਆ ਭਰ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹੈ

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਚਾਰੇ ਦਿਸ਼ਾਵਾਂ ਦੀਆਂ ਉਦਾਸੀਆਂ ਕੀਤੀਆਂ। ਇਨ੍ਹਾਂ ਉਦਾਸੀਆਂ ਦੌਰਾਨ ਆਪ ਨੇ ਛੂਤ-ਛਾਤ, ਵਹਿਮਾਂ-ਭਰਮਾਂ, ਕਰਮ ਕਾਡਾਂ ਦੇ ਵਿਰੁੱਧ ਪ੍ਰਚਾਰ ਕੀਤਾ ਅਤੇ ਕੌਡੇ ਰਾਕਸ਼, ਮਲਿਕ ਭਾਗੋ, ਸੱਜਣ ਠੱਗ ਅਤੇ ਵਲੀ ਕੰਧਾਰੀ ਵਰਗਿਆਂ ਨੂੰ ਸਿੱਧੇ ਰਾਹ ਪਾਇਆ। ਗੁਰੂ ਜੀ ਦੀ ਸਾਰੀ ਸਿੱਖਿਆ ਤਿੰਨ ਸਿਧਾਂਤਾਂ ‘ਤੇ ਅਧਾਰਿਤ ਹੈ। ਉਹ ਹਨ – ਨਾਮ ਜਪੋ, ਕਿਰਤ ਕਰੋ ਤੇ ਵੰਡ ਕੇ ਛਕੋ। ਆਪ  ਨੇ ਆਪਣੇ ਜੀਵਨ ਦੌਰਾਨ ਬਹੁਤ ਸਾਰੀ ਬਾਣੀ ਰਚੀ ਜੋ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ। ਸ੍ਰੀ ਗੁਰੂ ਨਾਨਕ ਦੇਵ ਜੀ 1539 ਈ: ਵਿਚ ਕਰਤਾਰਪੁਰ ਵਿਖੇ ਭਾਈ ਲਹਿਣਾ ਜੀ ਨੂੰ ਗੁਰ ਗੱਦੀ ਸੌਂਪ ਕੇ ਜੋਤੀ ਜੋਤਿ ਸਮਾ ਗਏ।

-PTCNews

Related Post