ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਮੁਲਤਵੀ  

By  Shanker Badra March 20th 2021 03:47 PM

ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਮਾਰਚ ਤੋਂ 28 ਮਾਰਚ ਤੱਕ ਆਯੋਜਤ ਕੀਤੇ ਜਾਣ ਵਾਲੇ ਵੱਖ-ਵੱਖ ਗੁਰਮਤਿ ਸਮਾਗਮ 31 ਮਾਰਚ ਤੱਕ ਮੁਲਤਵੀ ਕਰ ਦਿੱਤੇ ਗਏ ਹਨ। ਇਸੇ ਦੌਰਾਨ ਹੋਲਾ ਮਹੱਲਾ ਮੌਕੇ ਹੋਣ ਵਾਲੇ ਸਮਾਗਮ ਹਰ ਸਾਲ ਦੀ ਤਰ੍ਹਾਂ ਖ਼ਾਲਸਈ ਜਾਹੋ-ਜਲਾਲ ਨਾਲ ਸਜਾਏ ਜਾਣਗੇ।

Guru Tegh Bahadur sahib 400th birth anniversary Events postponed at Sri Anandpur Sahib ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਮੁਲਤਵੀ

ਕੋਰੋਨਾ ਦੇ ਚੱਲਦਿਆਂ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਅੱਜ ਇਥੇ ਵਿਚਾਰ-ਵਟਾਂਦਰਾਂ ਕਰਨ ਮਗਰੋਂ ਦੱਸਿਆ ਕਿ ਹੋਲਾ ਮਹੱਲਾ ਦੇ ਸਮਾਗਮ ਹਰ ਸਾਲ ਦੀ ਤਰ੍ਹਾਂ ਖ਼ਾਲਸਈ ਜਾਹੋ-ਜਲਾਲ ਨਾਲ ਮਨਾਏ ਜਾਣਗੇ, ਪਰੰਤੂ ਇਸੇ ਦੌਰਾਨ 24 ਤੋਂ 28 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਰੱਖੇ ਗਏ ਵਿਸ਼ੇਸ਼ ਸਮਾਗਮ ਮੁਲਤਵੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀਆਂ ਨਵੀਆਂ ਤਰੀਕਾਂ ਬਾਰੇ 1 ਅਪ੍ਰੈਲ ਤੋਂ ਬਾਅਦ ਵਿਚ ਫੈਸਲਾ ਕੀਤਾ ਜਾਵੇਗਾ।

Guru Tegh Bahadur sahib 400th birth anniversary Events postponed at Sri Anandpur Sahib ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਮੁਲਤਵੀ

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼ਤਾਬਦੀ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਦੇ ਵੀ ਸਮਾਗਮ ਸਨ, ਪਰੰਤੂ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ 31 ਮਾਰਚ ਤੱਕ ਵਿਦਿਅਕ ਅਦਾਰੇ ਬੰਦ ਕੀਤੇ ਗਏ ਹਨ। ਅਜਿਹੇ ਵਿਚ ਵਿਦਿਆਰਥੀਆਂ ਨੂੰ ਸ਼ਾਮਲ ਕਰਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਮੌਕੇ ਸਜਾਏ ਜਾਣ ਵਾਲੇ ਸਮਾਗਮ ਹਰ ਸਾਲ ਦੀ ਤਰ੍ਹਾਂ ਹੋਣਗੇ, ਜਿਨ੍ਹਾਂ ਵਿਚ ਸੰਗਤਾਂ ਸ਼ਾਮਲ ਹੋਣਗੀਆਂ।

Guru Tegh Bahadur sahib 400th birth anniversary Events postponed at Sri Anandpur Sahib ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਮੁਲਤਵੀ

ਬੀਬੀ ਜਗੀਰ ਕੌਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਹੋਲਾ ਮਹੱਲਾ ਮੌਕੇ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੇਵਲ ਅੰਤਰਰਾਸ਼ਟਰੀ ਸ਼ਰਧਾਲੂਆਂ ਲਈ ਹੀ ਕੋਰੋਨਾ ਟੈਸਟ ਲਾਜ਼ਮੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰੂਪਨਗਰ ਦੀ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਦੇਸ਼ ਦੇ ਸ਼ਰਧਾਲੂਆਂ ਲਈ ਅਜਿਹੀ ਕੋਈ ਸ਼ਰਤ ਨਹੀਂ ਲਗਾਈ ਗਈ।

-PTCNews

Related Post