ਸ੍ਰੀ ਦੁਖਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

By  Shanker Badra October 26th 2018 12:21 PM -- Updated: October 26th 2018 12:25 PM

ਸ੍ਰੀ ਦੁਖਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ:ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ -ਵਿਦੇਸ਼ ਦੇ ਵਿੱਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।ਇਸ ਦੌਰਾਨ ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ।ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ।ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।

ਇਸ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ਹੈ।ਇਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿਆਰੀਆਂ ਪਹਿਲਾਂ ਹੀ ਆਰੰਭ ਦਿੱਤੀਆਂ ਸਨ।ਇਸ ਦੌਰਾਨ ਪਟਿਆਲਾ 'ਚ ਦੀਵਾਨ ਸਜਾਏ ਗਏ ਅਤੇ ਚੱਲੇ ਬਾਣੀ-ਪ੍ਰਵਾਹ ਦਾ ਵੀ ਸੰਗਤਾਂ ਨੇ ਭਰਪੂਰ ਆਨੰਦ ਮਾਣਿਆ ਹੈ।ਇਸ ਮੌਕੇ ਸਾਬਕਾ ਐਸ.ਜੀ.ਪੀ.ਸੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸੁਰਜੀਤ ਸਿੰਘ ਰੱਖੜਾ, ਮਾਨਪ੍ਰੀਤ ਸਿੰਘ ਲੌਂਗੋਵਾਲ ਮੌਜੂਦ ਸਨ।

-PTCNews

Related Post