ਸੁਖਬੀਰ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਗੁਰਵਿੰਦਰ ਬਾਲੀ

By  Shanker Badra April 20th 2019 09:16 PM

ਸੁਖਬੀਰ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਗੁਰਵਿੰਦਰ ਬਾਲੀ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਆਨੰਦਪੁਰ ਸਾਹਿਬ ਹਲਕੇ ਅੰਦਰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਸਾਬਕਾ ਆਗੂ ਅਤੇ ਬੁਲਾਰੇ ਗੁਰਵਿੰਦਰ ਸਿੰਘ ਬਾਲੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।ਸੁਖਬੀਰ ਬਾਦਲ ਅੱਜ ਪੰਚਕੂਲਾ ਵਿਖੇ ਬਾਲੀ ਦੀ ਰਿਹਾਇਸ਼ ਉੱਤੇ ਪੁੱਜੇ ਅਤੇ ਉਹਨਾਂ ਨੂੰ ਸਮਰਥਕਾਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ ਕਰ ਲਿਆ।ਆਪਣੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ਸਮੇਤ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਨੇ ਭਰੋਸਾ ਦਿਵਾਇਆ ਕਿ ਗੁਰਵਿੰਦਰ ਬਾਲੀ ਨੂੰ ਅਕਾਲੀ ਦਲ ਅੰਦਰ ਢੁੱਕਵਾਂ ਮਾਣ ਅਤੇ ਸਤਿਕਾਰ ਦਿੱਤਾ ਜਾਵੇਗਾ।ਉਹਨਾਂ ਨੇ ਗੁਰਵਿੰਦਰ ਬਾਲੀ ਨੂੰ ਅਕਾਲੀ ਦਲ ਦੀ ਮਜ਼ਬੂਤੀ ਲਈ ਡਟ ਕੇ ਕੰਮ ਕਰਨ ਦੀ ਅਪੀਲ ਕੀਤੀ।

Gurvinder Bali join Shiromani Akali Dal Sukhbir Badal ਸੁਖਬੀਰ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਗੁਰਵਿੰਦਰ ਬਾਲੀ

ਇਸ ਮੌਕੇ ਗੁਰਵਿੰਦਰ ਬਾਲੀ ਨੇ ਕਾਂਗਰਸ ਪਾਰਟੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਤਿੱਖੇ ਹਮਲੇ ਕੀਤੇ।ਉਹਨਾਂ ਕਿਹਾ ਕਿ ਜਦੋਂ ਉਹਨਾਂ ਪਾਰਟੀ ਖ਼ਿਲਾਫ ਬਗਾਵਤ ਕੀਤੀ ਤਾਂ ਮੁੱਖ ਮੰਤਰੀ ਨੂੰ ਕਾਂਗਰਸ ਭਵਨ ਆ ਕੇ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਨ ਲਈ ਮਜ਼ਬੂਰ ਹੋਣਾ ਪਿਆ ਸੀ।ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਦੇਂ ਕਾਂਗਰਸ ਭਵਨ ਜਾਣ ਦੀ ਵੀ ਜਰੂਰਤ ਨਹੀਂ ਸੀ ਸਮਝੀ, ਪਾਰਟੀ ਵਰਕਰਾਂ ਦੀਆਂ ਸ਼ਿਕਾਇਤਾਂ ਦੂਰ ਕਰਨਾ ਤਾਂ ਬੜੀ ਦੂਰ ਦੀ ਗੱਲ ਸੀ।

Gurvinder Bali join Shiromani Akali Dal Sukhbir Badal ਸੁਖਬੀਰ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਗੁਰਵਿੰਦਰ ਬਾਲੀ

ਗੁਰਵਿੰਦਰ ਬਾਲੀ ਨੇ ਕਿਹਾ ਕਿ ਉਹ ਪਹਿਲਾਂ ਵੀ ਕਾਂਗਰਸੀ ਵਰਕਰਾਂ ਦੇ ਮਾਣ ਸਨਮਾਨ ਲਈ ਲੜੇ ਸਨ।ਉਹਨਾਂ ਕਿਹਾ ਕਿ ਮੈਂ ਕਾਂਗਰਸ ਦੀ ਇੱਕ ਵਰਕਰ ਵਜੋਂ ਸੇਵਾ ਕੀਤੀ ਹੈ ਅਤੇ ਮੈਨੂੰ ਇਹ ਵੇਖ ਕੇ ਬਹੁਤ ਦੁੱਖ ਹੋਇਆ ਕਿ ਕੈਪਟਨ ਅਮਰਿੰਦਰ ਸਿੰਘ ਕਿਸ ਤਰ੍ਹਾਂ ਕਾਂਗਰਸੀ ਵਰਕਰਾਂ ਨੂੰ ਅਣਦੇਖਿਆ ਕਰਦੇ ਸਨ।ਬਾਲੀ ਨੇ ਅਕਾਲੀ ਦਲ ਪ੍ਰਧਾਨ ਨੂੰ ਭਰੋਸਾ ਦਿਵਾਇਆ ਕਿ ਉਹ ਇੱਕ ਵਫਾਦਾਰ ਸਿਪਾਹੀ ਬਣ ਕੇ ਅਕਾਲੀ ਦਲ ਦੀ ਸੇਵਾ ਕਰਨਗੇ ਅਤੇ ਜਲਦੀ ਹੀ ਆਨੰਦਪੁਰ ਸਾਹਿਬ ਹਲਕੇ ਅੰਦਰ ਜਾ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਅਤੇ ਮੁੱਖ ਮੰਤਰੀ ਦਾ ਅਸਲੀ ਚਿਹਰਾ ਵਿਖਾਉਣਗੇ।

-PTCNews

Related Post