ਲੋਕ ਸਭਾ ਚੋਣਾਂ 2019: ਫਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਕੀਤਾ ਵੋਟ ਹੱਕ ਦਾ ਇਸਤੇਮਾਲ

By  Jashan A May 19th 2019 08:07 AM -- Updated: May 19th 2019 08:12 AM

ਲੋਕ ਸਭਾ ਚੋਣਾਂ 2019: ਫਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਕੀਤਾ ਵੋਟ ਹੱਕ ਦਾ ਇਸਤੇਮਾਲ,ਅਟਾਰੀ: ਲੋਕ ਸਭਾ ਚੋਣਾਂ ਦੇ ਅੰਤਿਮ ਅਤੇ 7ਵੇਂ ਪੜਾਅ ਲਈ ਪੰਜਾਬ ਸਮੇਤ 7 ਸੂਬਿਆਂ ਦੀਆਂ 59 ਸੀਟਾਂ 'ਤੇ ਵੋਟਿੰਗ ਪ੍ਰੀਕਿਰਿਆ ਸ਼ੁਰੂ ਹੋ ਚੁੱਕੀ ਹੈ।

ਜਿਸ ਦੌਰਾਨ ਉਮੀਦਵਾਰਾਂ 'ਚ ਕਾਫੀ ਉਤਸੁਕਤਾ ਦਿਖਾਈ ਜਾ ਰਹੀ ਹੈ।ਜੇ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਇਥੇ ਵੀ ਵੋਟਰ ਅਤੇ ਉਮੀਦਵਾਰ ਕਾਫੀ ਉਤਸ਼ਾਹ ਦਿਖਾ ਰਹੇ ਹਨ, ਉਥੇ ਵੱਖ-ਵੱਖ ਪਾਰਟੀ ਦੇ ਦਿੱਗਜ ਨੇਤਾਵਾਂ ਵੱਲੋਂ ਆਪਣੇ ਵੋਟ ਹੱਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।

ਇਸ ਦੇ ਤਹਿਤ ਅੱਜ ਫਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਅਟਾਰੀ ਦੇ ਪਿੰਡ ਰਣੀਕੇ ਵਿਖੇ ਬੂਥ ਨੰਬਰ 9 'ਤੇ ਆਪਣੀ ਵੋਟ ਪਾਈ। ਇਸ ਮੌਕੇ ਉਹਨਾਂ ਲੋਕਾਂ ਨੂੰ ਵੱਧ ਤੋਂ ਵੱਧ ਆਪਣੇ ਜਮੁਹਰੀ ਹੱਕ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ।

ਇੱਥੇ ਇਹ ਦੱਸਣਾ ਬਣਦਾ ਹੈ ਕਿ 7ਵੇਂ ਪੜਾਅ ਦੀਆਂ 13ਸੀਟਾਂ 'ਚ ਉਤਰ ਪ੍ਰਦੇਸ਼-13ਚੰਡੀਗੜ੍ਹ- 1,ਮੱਧ ਪ੍ਰਦੇਸ਼- 8,ਝਾਰਖੰਡ- 3,ਬਿਹਾਰ- 8,ਹਿਮਾਚਲ- 4 ,ਪੱਛਮੀ ਬੰਗਾਲ- 9 ਅਤੇ ਪੰਜਾਬ ਦੀਆਂ- 13 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ।ਦੱਸ ਦਈਏ ਕਿ ਲੋਕ ਸਭਾ ਚੋਣਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ।

-PTC News

Related Post