ਜਾਅਲੀ ਕਾਗ਼ਜ਼ਾਤ ਬਣਾ ਜ਼ਮਾਨਤਾਂ ਕਰਵਾਉਣ ਵਾਲੇ ਗਿਰੋਹ ਦਾ ਪਰਦਾਫਾਸ਼

By  Jasmeet Singh September 3rd 2022 04:39 PM

ਬਠਿੰਡਾ, 3 ਸਤੰਬਰ: ਜਾਅਲੀ ਕਾਗ਼ਜ਼ਾਤ ਬਣਾ ਲੋਕਾਂ ਨੂੰ ਅਦਾਲਤ ਤੋਂ ਜ਼ਮਾਨਤਾਂ ਦਿਵਾਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਹੋਇਆ ਹੈ। ਬਠਿੰਡਾ ਦੇ ਥਾਣਾ ਸਿਵਲ ਵਿਖੇ 5 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਦੋ ਅਲੱਗ-ਅਲੱਗ ਮਾਮਲੇ ਦਰਜ ਕੀਤੇ ਗਏ ਹਨ। ਨਾਮਜ਼ਦ ਕੀਤੇ ਗਏ ਪੰਜ ਵਿਅਕਤੀਆਂ ਵਿੱਚੋਂ ਤਿੰਨ ਨੂੰ ਗ੍ਰਿਫ਼ਤਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵਿਚੋਂ ਇੱਕ ਨੂੰ ਦਾ ਨਾਂ ਦੋਵੇਂ ਹੀ ਮਾਮਲਿਆਂ 'ਚ ਦਰਜ ਹੈ।

ਬਠਿੰਡਾ ਸਿਵਲ ਲਾਇਨ ਦੇ ਐਸ.ਐਚ.ਓ ਯਾਦਵਿੰਦਰ ਸਿੰਘ ਦਾ ਕਹਿਣਾ ਹੈ ਕਿ ਮਾਣਯੋਗ ਅਦਾਲਤ ਦੇ ਹੁਕਮਾਂ 'ਤੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਲੰਮੇ ਸਮੇਂ ਤੋਂ ਜਾਅਲੀ ਕਾਗ਼ਜ਼ਾਤ ਤਿਆਰ ਕਰਵਾ ਕੇ ਲੋਕਾਂ ਦੀਆਂ ਜ਼ਮਾਨਤਾਂ ਕਰਵਾਉਂਦੇ ਸਨ।

ਉਨ੍ਹਾਂ ਦੱਸਿਆ ਕਿ ਅਦਾਲਤ ਨੂੰ ਸ਼ੱਕ ਹੋਣ 'ਤੇ ਇਨ੍ਹਾਂ ਦੀ ਗ੍ਰਿਫ਼ਤਾਰੀ ਕਰਵਾਈ ਗਈ ਹੈ। ਐਸ.ਐਚ.ਓ ਨੇ ਦੱਸਿਆ ਕਿ ਇਹ ਵਿਅਕਤੀ ਲੰਮੇ ਸਮੇਂ ਤੋਂ ਜਾਅਲੀ ਕਾਗਜ਼ਾਤ ਤਿਆਰ ਕਰ ਕੇ ਲੋਕਾਂ ਦੀ ਅਦਾਲਤ ਵਿਚ ਜ਼ਮਾਨਤ ਕਰਵਾ ਰਹੇ ਸੀ, ਜਿਸ ਨੂੰ ਮੁੱਖ ਰੱਖਦਿਆਂ ਹੁਣ ਵੱਖ ਵੱਖ ਮੁਕੱਦਮਿਆਂ ਵਿਚ 6 ਵਿਅਕਤੀਆਂ 'ਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਅਧਿਕਾਰੀ ਮੁਤਾਬਕ ਇਨ੍ਹਾਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰ ਕੇ ਇਹ ਪਤਾ ਲਗਾਇਆ ਜਾਵੇਗਾ ਕਿ ਇਹ ਕਾਗਜ਼ਾਤ ਕਿਥੋਂ ਤਿਆਰ ਕਰਵਾਉਂਦੇ ਸਨ। ਜਿਨ੍ਹਾਂ ਵਅਕਤੀਆਂ ਦੀ ਇਨ੍ਹਾਂ ਹੁਣ ਤੱਕ ਜ਼ਮਾਨਤਾਂ ਕਰਾਈਆਂ ਹਨ ਉਨ੍ਹਾਂ ਦੀ ਵੀ ਇੱਕ ਸੂਚੀ ਤਿਆਰ ਕੀਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਵੀ ਬਣਦੀ ਕਾਰਵਾਈ ਹੋਵੇਗੀ।

ਇਹ ਵੀ ਪੜ੍ਹੋ: ਗੌਰਵ ਯਾਦਵ ਬਣੇ ਰਹਿਣਗੇ ਪੰਜਾਬ ਦੇ DGP, ਵੀਕੇ ਭਾਵਰਾ ਨੂੰ ਲਗਾਇਆ ਚੇਅਰਮੈਨ

-PTC News

Related Post