ਹਾਫਿਜ਼ਗੰਜ: ਇਤਿਹਾਸਕ ਨਗਰ ਕੀਰਤਨ ਨੂੰ ਲੈ ਕੇ ਮੁਸਲਿਮ ਭਾਈਚਾਰੇ 'ਚ ਭਾਰੀ ਉਤਸ਼ਾਹ, ਕੀਤਾ ਭਰਵਾਂ ਸੁਆਗਤ (ਤਸਵੀਰਾਂ)

By  Jashan A August 18th 2019 06:12 PM

ਹਾਫਿਜ਼ਗੰਜ: ਇਤਿਹਾਸਕ ਨਗਰ ਕੀਰਤਨ ਨੂੰ ਲੈ ਕੇ ਮੁਸਲਿਮ ਭਾਈਚਾਰੇ 'ਚ ਭਾਰੀ ਉਤਸ਼ਾਹ, ਕੀਤਾ ਭਰਵਾਂ ਸੁਆਗਤ (ਤਸਵੀਰਾਂ),ਹਾਫਿਜ਼ਗੰਜ: ਪਹਿਲੀ ਅਗਸਤ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਦਾ ਕਾਰਵਾਂ ਲਗਾਤਾਰ ਜਾਰੀ ਹੈ। ਜਿਸ ਦੌਰਾਨ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। Interntaional Nagar Kirtanਨਗਰ ਕੀਰਤਨ ਦੇ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਸੰਗਤਾਂ ਹੁੰਮ-ਹਮਾ ਕੇ ਪਹੁੰਚ ਰਹੀਆਂ ਹਨ। ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚੋਂ ਹੁੰਦਾ ਹੋਇਆ ਇਤਿਹਾਸਿਕ ਨਗਰ ਕੀਰਤਨ ਉੱਤਰ ਪ੍ਰਦੇਸ਼ ਦੀ ਧਰਤੀ 'ਤੇ ਪਹੁੰਚ ਚੁੱਕਿਆ ਹੈ। ਉੱਤਰ ਪ੍ਰਦੇਸ਼ ਦੇ ਹਾਫ਼ਿਜ਼ਗੰਜ ਪਹੁੰਚਣ 'ਤੇ ਜਿਥੇ ਸਿੱਖ ਸੰਗਤਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਉਥੇ ਹੀ ਮੁਸਲਿਮ ਭਾਈਚਾਰੇ ਨੇ ਵੀ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਪਾਲਕੀ ਸਾਹਿਬ 'ਤੇ ਫੁੱਲਾਂ ਦੀ ਵਰਖਾ ਕੀਤੀ। ਇਸ ਮੌਕੇ ਸੰਗਤ ਵੱਲੋਂ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। Interntaional Nagar Kirtanਤੁਹਾਨੂੰ ਦੱਸ ਦਈਏ ਕਿ ਗੁਰੂ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਵੱਡੀ ਗਿਣਤੀ 'ਚ ਸੰਗਤਾਂ ਪੁੱਜ ਰਹੀਆਂ ਹਨ 'ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫ਼ਲਾ ਬਣਾ ਰਹੀਆਂ ਹਨ। Interntaional Nagar Kirtanਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਅੱਜ ਸਵੇਰੇ ਨਗਰ ਕੀਰਤਨ ਦੀ ਅਰੰਭਤਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ (ਅਕਾਲ ਅਕੈਡਮੀ ਬੜੂ ਸਾਹਿਬ ) ਤੋਂ ਹੋਈ ਤੇ ਗਜਰੌਲਾ , ਨਵਾਬਗੰਜ, ਹਾਫ਼ਿਜ਼ਗੰਜ ਹੁੰਦੇ ਹੋਏ ਨਗਰ ਕੀਰਤਨ ਦਾ ਅੱਜ ਰਾਤ ਦਾ ਵਿਸ਼ਰਾਮ ਗੁਰਦੁਆਰਾ ਸ੍ਰੀ ਸਿੰਘ ਸਭਾ ਗੁਰੂ ਗੋਬਿੰਦ ਨਗਰ ,ਮਾਡਲ ਟਾਊਨ ,ਬਰੇਲੀ ,ਜ਼ਿਲ੍ਹਾ ਬਰੇਲੀ(ਯੂ.ਪੀ.) ਵਿਖੇ ਹੋਵੇਗਾ। -PTC News

Related Post