ਸ਼੍ਰੋਮਣੀ ਕਮੇਟੀ ਨੇ ਨਮਕੀਨ ਕੰਪਨੀ ਨੂੰ ਭੇਜਿਆ ਕਾਨੂੰਨੀ ਨੋਟਿਸ

By  Joshi June 25th 2018 05:09 PM

ਹਲਦੀਰਾਮ ਨਮਕੀਨ ਦੇ ਪੈਕਟ ’ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ

ਸ਼੍ਰੋਮਣੀ ਕਮੇਟੀ ਨੇ ਨਮਕੀਨ ਕੰਪਨੀ ਨੂੰ ਭੇਜਿਆ ਕਾਨੂੰਨੀ ਨੋਟਿਸ

ਅੰਮ੍ਰਿਤਸਰ, 25 ਜੂਨ-  ਹਲਦੀਰਾਮ ਭੁਜੀਆਵਾਲਾ ਕੰਪਨੀ ਵੱਲੋਂ ਨਮਕੀਨ ਦੇ ਪੈਕਟ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੀ ਤਸਵੀਰ ਛਪਵਾਉਣ ਦਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ।

ਸੋਸ਼ਲ ਮੀਡੀਆ ’ਤੇ ਵਾਇਰਲ ਹੋਏ ਹਲਦੀਰਾਮ ਨਮਕੀਨ ਦੇ ਪੈਕਟ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਬੰਧਤ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ।

haldiram namkeen packet with golden temple imageਜਾਰੀ ਇਕ ਬਿਆਨ ਰਾਹੀਂ ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦੇ ਧਾਰਮਿਕ ਕੇਂਦਰੀ ਅਸਥਾਨ ਹੋਣ ਦੇ ਨਾਲ-ਨਾਲ ਸਮੁੱਚੀ ਮਨੁੱਖਤਾ ਦੇ ਅਧਿਆਤਮਿਕ ਅਸਥਾਨ ਹਨ ਅਤੇ ਇਸ ਪਾਵਨ ਅਸਥਾਨ ਦੀ ਪਵਿੱਤਰਤਾ ਅਤੇ ਸਤਿਕਾਰ ਨੂੰ ਢਾਹ ਲਗਾਉਣ ਵਾਲੀ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਹਲਦੀਰਾਮ ਕੰਪਨੀ ਵੱਲੋਂ ਨਮਕੀਨ ਦੇ ਪੈਕਟ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਕਾਰਨ ਸਿੱਖ ਜਗਤ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਕੰਪਨੀ ਦੀ ਇਹ ਬਿਲਕੁਲ ਗਲਤ ਕਾਰਵਾਈ ਹੈ ਜਿਸ ਲਈ ਸਬੰਧਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਹਲਦੀਰਾਮ ਨਮਕੀਨ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਵਾਲੇ ਪੈਕਟ ਬਜ਼ਾਰ ਤੋਂ ਨਾ ਖ਼ਰੀਦ ਕੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇ।

—PTC News

Related Post