ਅੰਮ੍ਰਿਤਸਰ ਦੇ ਇੱਕ ਨਿਜੀ ਹਸਪਤਾਲ 'ਚ ਦਾਖ਼ਲ ਬਜ਼ੁਰਗ ਮਹਿਲਾ ਦੀ ਮੌਤ 'ਤੇ ਹੰਗਾਮਾ, ਦੇਖੋ ਵੀਡੀਓ

By  Shanker Badra September 21st 2020 03:56 PM

ਅੰਮ੍ਰਿਤਸਰ ਦੇ ਇੱਕ ਨਿਜੀ ਹਸਪਤਾਲ 'ਚ ਦਾਖ਼ਲ ਬਜ਼ੁਰਗ ਮਹਿਲਾ ਦੀ ਮੌਤ 'ਤੇ ਹੰਗਾਮਾ, ਦੇਖੋ ਵੀਡੀਓ:ਅੰਮ੍ਰਿਤਸਰ : ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਦਾਖ਼ਲ ਬਜ਼ੁਰਗ ਮਹਿਲਾ ਦੀ ਅੱਧੇ ਘੰਟੇ 'ਚ ਹੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ 'ਚ ਬਜ਼ੁਰਗ ਮਹਿਲਾ ਦੀ ਮੌਤ 'ਤੇ ਹੰਗਾਮਾ ਕੀਤਾ ਹੈ। ਇਸ ਦੌਰਾਨ ਪੀੜਤ ਪਰਿਵਾਰ ਨੇ ਹਸਪਤਾਲ ਪ੍ਰਸ਼ਾਸਨ 'ਤੇ ਲਾਪਰਵਾਹੀ ਵਰਤਣ ਦੇ ਇਲਜ਼ਾਮ ਲਗਾਏ ਹਨ।

ਅੰਮ੍ਰਿਤਸਰ ਦੇ ਇੱਕ ਨਿਜੀ ਹਸਪਤਾਲ 'ਚ ਦਾਖ਼ਲ ਬਜ਼ੁਰਗ ਮਹਿਲਾ ਦੀ ਮੌਤ 'ਤੇ ਹੰਗਾਮਾ,  ਦੇਖੋ ਵੀਡੀਓ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨਜੀਤ ਕੌਰ ਦੇ ਢਿੱਡ 'ਚ ਦਰਦ ਹੋ ਰਿਹਾ ਸੀ। ਜਿਸ ਕਾਰਨ ਉਸ ਨੂੰ ਇੱਕ ਨਿੱਜੀ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਔਰਤ ਬਿਲਕੁੱਲ ਠੀਕ -ਠਾਕ ਸੀ ਪਰ ਹਸਪਤਾਲ ਵਿੱਚ ਦਾਖ਼ਲ ਕਰਨ ਤੋਂ ਅੱਧੇ ਘੰਟੇ ਬਾਅਦ ਉਸਦੀ ਮੌਤ ਹੋ ਗਈ ਹੈ।

ਅੰਮ੍ਰਿਤਸਰ ਦੇ ਇੱਕ ਨਿਜੀ ਹਸਪਤਾਲ 'ਚ ਦਾਖ਼ਲ ਬਜ਼ੁਰਗ ਮਹਿਲਾ ਦੀ ਮੌਤ 'ਤੇ ਹੰਗਾਮਾ,  ਦੇਖੋ ਵੀਡੀਓ

ਇਸ ਦੌਰਾਨ ਪਰਿਵਾਰਕ ਮੈਂਬਰਾਂ ਇਲਜ਼ਾਮ ਲਗਾਇਆ ਕਿ ਗਲਤ ਟੀਕਾ ਲਗਾਉਣ ਕਾਰਨ ਉਸ ਦੀ ਮੌਤ ਹੋਈ ਹੈ। ਇਸ ਮੌਕੇ ਪੀੜਤ ਪਰਿਵਾਰ ਨੇ ਹਸਪਤਾਲ ਪ੍ਰਸ਼ਾਸਨ 'ਤੇ ਲਾਪਰਵਾਹੀ ਵਰਤਣ ਦੇ ਇਲਜ਼ਾਮ ਲਗਾਉਂਦਿਆਂ ਇਨਸਾਫ਼ ਦੀ ਮੰਗ ਕੀਤੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਹਾਲਾਤ 'ਤੇ ਕਾਬੂ ਪਾਇਆ ਹੈ ਅਤੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ।

ਅੰਮ੍ਰਿਤਸਰ ਦੇ ਇੱਕ ਨਿਜੀ ਹਸਪਤਾਲ 'ਚ ਦਾਖ਼ਲ ਬਜ਼ੁਰਗ ਮਹਿਲਾ ਦੀ ਮੌਤ 'ਤੇ ਹੰਗਾਮਾ,  ਦੇਖੋ ਵੀਡੀਓ

ਇਸ ਮੌਕੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੰਮਿ੍ਰਤਸਰ ਦੇ ਇਕ ਨਿੱਜੀ ਹਸਪਤਾਲ ਦੇ ਬਾਹਰ ਹੰਗਾਮਾ ਹੋ ਰਿਹਾ ਹੈ। ਜਿਸ ਮਗਰੋਂ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਾਂਤ ਕਰਵਾਇਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

-PTCNews

Related Post