ਸੌਰਵ ਗਾਂਗੁਲੀ ਦੇ ਜਨਮ ਦਿਨ ਮੌਕੇ ਕਈ ਦਿੱਗਜ ਕ੍ਰਿਕਟਰਾਂ ਨੇ ਟਵੀਟ ਕਰਕੇ ਦਿੱਤੀ ਵਧਾਈ

By  Shanker Badra July 8th 2020 07:09 PM -- Updated: July 8th 2020 07:15 PM

ਸੌਰਵ ਗਾਂਗੁਲੀ ਦੇ ਜਨਮ ਦਿਨ ਮੌਕੇ ਕਈ ਦਿੱਗਜ ਕ੍ਰਿਕਟਰਾਂ ਨੇ ਟਵੀਟ ਕਰਕੇ ਦਿੱਤੀ ਵਧਾਈ:ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਮੌਜੂਦਾ ਪ੍ਰਧਾਨ ਸੌਰਵ ਗਾਂਗੁਲੀ ਅੱਜ ਆਪਣਾ 48ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਦੌਰਾਨ ਖੇਡ ਜਗਤ ਸਮੇਤ ਦੁਨੀਆ ਭਰ ਤੋਂ ਉਨ੍ਹਾਂ ਨੂੰ ਵਧਾਈਆਂ ਮਿਲ ਰਹੀਆਂ ਹਨ। ਕੋਲਕਾਤਾ ਦੇ ਬੇਹਲਾ ਵਿਚ 8 ਜੁਲਾਈ 1972 ਨੂੰ ਜਨਮੇ ਗਾਂਗੁਲੀ ਨੂੰ ਸੋਸ਼ਲ ਮੀਡੀਆ 'ਤੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ।

Happy birthday Sourav Ganguly ,Sachin Tendulkar, Virat Kohli Lead Wishes ਸੌਰਵ ਗਾਂਗੁਲੀ ਦੇ ਜਨਮ ਦਿਨ ਮੌਕੇ ਕਈ ਦਿੱਗਜ ਕ੍ਰਿਕਟਰਾਂ ਨੇ ਟਵੀਟ ਕਰਕੇ ਦਿੱਤੀ ਵਧਾਈ

ਗਾਂਗੁਲੀ ਭਾਰਤ ਦੇ ਸਭ ਤੋਂ ਸਫ਼ਲ ਕਪਤਾਨਾਂ ਵਿਚੋਂ ਇਕ ਮੰਨੇ ਜਾਂਦੇ ਹਨ। ਉਨ੍ਹਾਂ ਨੇ ਭਾਰਤ ਲਈ 49 ਟੈਸਟ ਮੈਚਾਂ ਵਿਚ ਕਪਤਾਨੀ ਕੀਤੀ, ਜਿਨ੍ਹਾਂ ਵਿਚੋਂ 21 ਵਿਚ ਉਨ੍ਹਾਂ ਨੂੰ ਜਿੱਤ ਮਿਲੀ ਸੀ। ਗਾਂਗੁਲੀ ਨੂੰ ਪ੍ਰਿੰਸ ਆਫ ਕੋਲਕਾਤਾ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ, ਮਾਸਟਰ ਬਲਾਸਟਰ ਸਚਿਨ ਤੇਂਦੁਲਕਾਰ ਨੇ ਵਧਾਈਆਂ ਦਿੱਤੀਆਂ ਹਨ।

Related Post