ਹਰਭਜਨ ਸਿੰਘ ਈਟੀਓ ਨੇ ਇਜਲਾਸ ਰੱਦ ਕਰਨ 'ਤੇ ਸਵਾਲ ਕੀਤੇ ਖੜ੍ਹੇ

By  Ravinder Singh September 23rd 2022 06:51 PM

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਮਨਜ਼ੂਰੀ ਨਾ ਦੇਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਦੇ ਇਸ ਕਦਮ 'ਤੇ ਸਵਾਲ ਖੜ੍ਹੇ ਕੀਤੇ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ ਹੈ ਕਿ ਰਾਜਪਾਲ ਵੱਲੋਂ ਵਿਧਾਨ ਸਭਾ ਚੱਲਣ ਨਾ ਦੇਣਾ ਦੇਸ਼ ਦੇ ਲੋਕਤੰਤਰ ਉਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ। ਇਸ ਤੋਂ ਬਾਅਦ ਅੱਜ ਅੰਮ੍ਰਿਤਸਰ ਵਿਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵੀ ਪ੍ਰੈੱਸ ਵਾਰਤਾ ਕੀਤੀ ਗਈ। ਹਰਭਜਨ ਸਿੰਘ ਈਟੀਓ ਨੇ ਇਜਲਾਸ ਰੱਦ ਕਰਨ 'ਤੇ ਸਵਾਲ ਕੀਤੇ ਖੜ੍ਹੇਉਨ੍ਹਾਂ ਨੇ ਕਿਹਾ ਕਿ ਜੇ ਵਿਧਾਨ ਸਭਾ ਵਿਚ ਚੁਣੇ ਹੋਏ ਵਿਧਾਇਕ ਜਾ ਕੇ ਇਜਲਾਸ ਨਹੀਂ ਕਰ ਸਕਦੇ ਤਾਂ ਫਿਰ ਉਹ ਵਿਧਾਨ ਸਭਾ ਕਾਹਦੇ ਲਈ ਬਣੀ ਹੈ। ਗਵਰਨਰ ਸਾਹਿਬ ਇਸ ਦਾ ਵੀ ਜਵਾਬ ਦੇਣ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਾਜਪਾ ਤੇ ਕਾਂਗਰਸ ਦੋਵੇਂ ਅੰਦਰੋਂ ਇਕ ਪਲੇਟਫਾਰਮ ਉਤੇ ਹੋ ਕੇ ਆਮ ਆਦਮੀ ਪਾਰਟੀ ਦੀ ਚੜ੍ਹਤ ਨੂੰ ਰੋਕਣ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜਿੱਥੇ ਭਾਜਪਾ ਦੀਆਂ ਸੀਟਾਂ ਘੱਟ ਜਾਂਦੀਆਂ ਹਨ ਉੱਥੇ ਕਾਂਗਰਸ ਆਪਣੇ ਵਿਧਾਇਕ ਭਾਜਪਾ ਵਿਚ ਸ਼ਾਮਲ ਕਰਵਾ ਦਿੰਦੇ ਹਨ ਤੇ ਉਨ੍ਹਾਂ ਨੇ ਇਹ ਵੀ ਨਾਲ ਕਿਹਾ ਕਿ ਭਾਜਪਾ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ ਉਹ ਆਮ ਆਦਮੀ ਪਾਰਟੀ ਦੇ ਵਿਧਾਇਕ ਨਹੀਂ ਖਰੀਦ ਸਕਦੀ ਅਤੇ ਨਾ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਭਾਜਪਾ ਜਾਂ ਕਾਂਗਰਸ ਦੇ ਵਿੱਚ ਜਾਣਗੇ। ਇਹ ਵੀ ਪੜ੍ਹੋ : ਕੂੜੇ ਨੂੰ ਲੈ ਕੇ ਹੋਏ ਜੁਰਮਾਨੇ ਦੇ ਮਾਮਲੇ 'ਚ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਹੋਵੇ ਕਾਰਵਾਈ : ਮੇਅਰ ਬਿੱਟੂ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ 2024 ਵਿਚ ਆਮ ਆਦਮੀ ਪਾਰਟੀ ਇਕ ਰਾਸ਼ਟਰੀ ਬਦਲ ਪੇਸ਼ ਕਰੇਗੀ ਤੇ ਆਮ ਆਦਮੀ ਪਾਰਟੀ ਦੀ ਦੇਸ਼ 'ਚ ਸਰਕਾਰ ਬਣੇਗੀ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ 600 ਯੂਨਿਟ ਫ੍ਰੀ ਕੀਤਾ ਗਿਆ ਹੈ। ਉਸ ਲਈ ਚਾਹੇ ਉਨ੍ਹਾਂ ਨੇ ਪੰਜਾਬ ਲਈ ਕਰਜ਼ਾ ਵੀ ਚੁੱਕਿਆ ਹੈ ਪਰ ਇਸ ਕਰਜ਼ੇ ਨਾਲ ਪੰਜਾਬ ਦਾ ਫ਼ਾਇਦਾ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਗਵਰਨਰ ਵੱਲੋਂ ਪਹਿਲਾਂ ਪੰਜਾਬ ਦਾ ਵਿਧਾਨਸਭਾ ਸੈਸ਼ਨ ਸੱਦਣ ਦੀ ਮਨਜ਼ੂਰੀ ਦੇਣ ਤੋਂ ਬਾਅਦ ਉਸ ਨੂੰ ਰੱਦ ਕਰਨ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਦੇ ਗਵਰਨਰ ਨੇ ਕਿਸੇ ਪਾਰਟੀ ਦੇ ਦਬਾਅ ਵਿੱਚ ਆ ਕੇ ਇਸ ਇਜਲਾਸ ਨੂੰ ਰੱਦ ਕੀਤਾ ਹੈ। ਇਹ ਸਿੱਧੇ ਤੌਰ ਉਤੇ ਪੰਜਾਬ ਦੇ ਫੈਡਰਲ ਢਾਂਚੇ ਦੇ ਉੱਪਰ ਸੱਟ ਹੈ। -PTC News  

Related Post