ਲੋਕ ਸਭਾ ਚੋਣਾਂ 2019 : ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ , ਕਈ ਦਿੱਗਜ ਆਗੂ ਮੌਜੂਦ

By  Shanker Badra April 26th 2019 12:46 PM -- Updated: April 26th 2019 01:28 PM

ਲੋਕ ਸਭਾ ਚੋਣਾਂ 2019 : ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ , ਕਈ ਦਿੱਗਜ ਆਗੂ ਮੌਜੂਦ:ਅੰਮ੍ਰਿਤਸਰ : ਲੋਕ ਸਭਾ ਚੋਣਾਂ 2019 ਦਾ ਦੌਰ ਚੱਲ ਰਿਹਾ ਹੈ।ਜਿਸ ਦੌਰਾਨ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ।ਪੰਜਾਬ 'ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਆਪਣੇ ਆਪਣੇ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਵਾ ਰਹੇ ਹਨ।

Hardeep Singh Puri files nomination from Amritsar parliamentary constituency ਲੋਕ ਸਭਾ ਚੋਣਾਂ 2019 : ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ , ਕਈ ਦਿੱਗਜ ਆਗੂ ਮੌਜੂਦ

ਇਸ ਤਰ੍ਹਾਂ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਲੋਕ ਸਭਾ ਹਲਕੇ ਅੰਮ੍ਰਿਤਸਰ ਤੋਂ ਆਪਣਾ ਨਾਮਜ਼ਦਗੀ ਕਾਗਜ਼ ਭਰਿਆ ਹੈ।ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਹਰਦੀਪ ਸਿੰਘ ਪੁਰੀ ਨੇ ਅੰਮ੍ਰਿਤਸਰ 'ਚ ਰੋਡ ਸ਼ੋਅ ਕੱਢਿਆ ਹੈ।ਇਸ ਦੌਰਾਨ ਓਥੇ ਕਈ ਵੱਡੇ ਦਿੱਗਜ ਆਗੂ ਵੀ ਮੌਜੂਦ ਸਨ।ਇਸ ਦੇ ਇਲਾਵਾ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਦੇ ਨਾਮਜ਼ਦਗੀ ਪੱਤਰ ਭਰਨ ਸਮੇਂ ਉਨ੍ਹਾਂ ਦੀ ਪਤਨੀ ਲਕਸ਼ਮੀ ਪੁਰੀ ਵੀ ਹਾਜ਼ਿਰ ਸਨ।

Hardeep Singh Puri files nomination from Amritsar parliamentary constituency ਲੋਕ ਸਭਾ ਚੋਣਾਂ 2019 : ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ , ਕਈ ਦਿੱਗਜ ਆਗੂ ਮੌਜੂਦ

ਇਸ ਰੋਡ ਸ਼ੋਅ 'ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਤੋਂ ਇਲਾਵਾ ਪੰਜਾਬ ਦੇ ਭਾਜਪਾ ਪ੍ਰਧਾਨ ਸ਼ਵੇਤ ਮਲਿਕ, ਵਿਧਾਇਕ ਬਿਕਰਮ ਸਿੰਘ ਮਜੀਠੀਆ, ਸੰਸਦ ਮੈਂਬਰ ਹਰਿੰਦਰ ਸਿੰਘ ਖ਼ਾਲਸਾ, ਭਾਜਪਾ ਦੇ ਕੌਮੀ ਸਕੱਤਰ ਤਰੁਨ ਚੁੱਗ, ਰਜਿੰਦਰ ਮੋਹਨ ਸਿੰਘ ਛੀਨਾ ਅਤੇ ਵੀਰ ਸਿੰਘ ਲੋਪੋਕੇ ਆਦਿ ਹਾਜ਼ਰ ਸਨ।ਜਾਣਕਾਰੀ ਅਨੁਸਾਰ ਹਰਦੀਪ ਪੁਰੀ ਰਿਟਰਨਿੰਗ ਅਫਸਰ ਐਸ.ਡੀ.ਐਮ 1 ਵਿਕਾਸ ਹੀਰਾ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣਗੇ।

Hardeep Singh Puri files nomination from Amritsar parliamentary constituency ਲੋਕ ਸਭਾ ਚੋਣਾਂ 2019 : ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ , ਕਈ ਦਿੱਗਜ ਆਗੂ ਮੌਜੂਦ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੋਕ ਸਭਾ ਚੋਣਾਂ 2019 : ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ

ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਨੇ ਹਰਦੀਪ ਸਿੰਘ ਪੁਰੀ ਨੂੰ ਅੰਮ੍ਰਿਤਸਰ ਤੋਂ ਆਪਣਾ ਉਮੀਦਵਾਰ ਬਣਾਇਆ ਹੈ।ਉਨ੍ਹਾਂ ਦਾ ਮੁਕਾਬਲਾ ਹੁਣ ਅੰਮ੍ਰਿਤਸਰ ਤੋਂ ਮੌਜੂਦਾ ਐੱਮਪੀ ਅਤੇ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨਾਲ ਹੋਵੇਗਾ।

-PTCNews

Related Post