ਹਰੀਸ਼ ਚੌਧਰੀ ਹੋਣਗੇ ਪੰਜਾਬ ਤੇ ਚੰਡੀਗੜ੍ਹ ਕਾਂਗਰਸ ਮਾਮਲਿਆਂ ਦੇ ਨਵੇਂ ਇੰਚਾਰਜ

By  Riya Bawa October 22nd 2021 03:06 PM -- Updated: October 22nd 2021 03:16 PM

ਚੰਡੀਗੜ੍ਹ: ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਜਾਰੀ ਹੋਏ ਆਦੇਸ਼ ਮੁਤਾਬਿਕ ਹਰੀਸ਼ ਚੌਧਰੀ ਨੂੰ ਪੰਜਾਬ -ਚੰਡੀਗੜ੍ਹ ਮਾਮਲਿਆਂ ਦਾ ਇੰਚਾਰਜ਼ ਨਿਯੁਕਤ ਕੀਤਾ ਗਿਆ ਹੈ। ਹਰੀਸ਼ ਰਾਵਤ ਨੂੰ ਜੋ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਸਨ ਨੂੰ ਇਨ੍ਹਾਂ ਜ਼ਿੰਮੇਵਾਰੀਆਂ ਤੋਂ  ਮੁਕਤ ਕਰ ਦਿੱਤਾ ਗਿਆ ਹੈ। ਕਾਂਗਰਸ ਹਾਈ ਕਮਾਨ ਨੇ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਫੈਸਲਾ ਲਿਆ ਹੈ।

ਦੱਸ ਦੇਈਏ ਕਿ ਬੀਤੇ ਦਿਨੀ ਪੰਜਾਬ ਕਾਂਗਰਸ ’ਚ ਚੱਲ ਰਹੀ ਅੰਦਰੂਨੀ ਖਿਚੋਤਾਨ ਦੇ ਦਰਮਿਆਨ ਹਰੀਸ਼ ਰਾਵਤ ਨੇ ਟਵਿੱਟਰ ਜ਼ਰੀਏ ਆਪਣੀ ਜਿੰਮੇਵਾਰੀ ਤੋਂ ਮੁਕਤ ਕਰਨ ਦੀ ਅਪੀਲ ਕੀਤੀ ਸੀ। ਇਸ ਤੋਂ ਪਹਿਲਾਂ, ਹਰੀਸ਼ ਰਾਵਤ ਨੇ ਕਾਂਗਰਸ ਹਾਈ ਕਮਾਂਡ ਨੂੰ ਚਿੱਠੀ ਲਿਖ ਕੇ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਪਾਰਟੀ ਮਾਮਲਿਆਂ ਦੀ ਜ਼ਿੰਮੇਵਾਰੀ ਤੋਂ ਮੁਕਤ ਕੀਤਾ ਜਾਵੇ, ਇਸ ਗੱਲ ਦਾ ਹਵਾਲਾ ਦਿੰਦੇ ਹੋਏ ਕਿ ਉਤਰਾਖੰਡ ਵਿੱਚ ਚੋਣਾਂ ਨੇੜੇ ਹਨ ਅਤੇ ਉਨ੍ਹਾਂ ਨੂੰ ਉਸੇ ਪਾਸੇ ਧਿਆਨ ਕੇਂਦਰਤ ਕਰਨ ਦੀ ਲੋੜ ਹੈ।

ਹਰੀਸ਼ ਰਾਵਤ ਨੇ ਸੋਸ਼ਲ ਮੀਡੀਆ ’ਤੇ ਆਪਣੀ ਵਿਦਾਇਗੀ ਦੀ ਇੰਛਾ ਪ੍ਰਗਟਾਈ ਹੈ। ਹਰੀਸ਼ ਰਾਵਤ ਨੇ ਜਨਮਭੂਮੀ ਅਤੇ ਕਰਮਭੂਮੀ ਲਈ ਫਰਜ਼ਾ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਇਕ ਪਾਸੇ ਜਨਮਭੂਮੀ (ਉਤਰਾਖੰਡ) ਪ੍ਰਤੀ ਆਪਣਾ ਫਰਜ਼ ਹੈ ਅਤੇ ਦੂਜੇ ਪਾਸੇ ਕਰਮਭੂਮੀ ਪੰਜਾਬ ਪ੍ਰਤੀ ਸੇਵਾਵਾਂ ਹਨ।

-PTC News

Related Post