ਪੰਜਾਬ ਕਾਂਗਰਸ ਦੇ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਮੁਕਤ ਹੋਣਾ ਚਾਹੁੰਦੇ ਨੇ ਹਰੀਸ਼ ਰਾਵਤ

By  Riya Bawa August 27th 2021 02:41 PM -- Updated: August 27th 2021 03:10 PM

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਵੀ ਪੰਜਾਬ 'ਚ ਕਾਂਗਰਸ ਦਾ ਕਾਟੋ-ਕਲੇਸ਼ ਖ਼ਤਮ ਨਹੀਂ ਹੋਇਆ। ਪੰਜਾਬ ਕਾਂਗਰਸ ਵਿੱਚ ਚੱਲ ਰਹੀ ਤਲਖੀ ਨੇ ਇੱਕ ਨਵਾਂ ਮੋੜ ਲੈ ਲਿਆ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਅਜਿਹਾ ਕੋਈ ਵੀ ਬਿਆਨ ਜੋ ਰਾਸ਼ਟਰ ਦੇ ਹਿਤਾਂ ਦੇ ਵਿਰੁੱਧ ਹੋਵੇ ਉਸ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਹੁਣ ਹਰੀਸ਼ ਰਾਵਤ ਪੰਜਾਬ ਮਾਮਲਿਆਂ ਦੇ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਮੁਕਤ ਹੋਣਾ ਚਾਹੁੰਦੇ ਹਨ।

ਇੱਥੇ ਪੜ੍ਹੋ ਹੋਰ ਖ਼ਬਰਾਂ: ਬਾਘਾਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ -ਬਸਪਾ ਦੇ ਉਮੀਦਵਾਰ ਜਥੇਦਾਰ ਤੀਰਥ ਸਿੰਘ ਮਾਹਲਾ ਹੋਣਗੇ

ਖ਼ਬਰਾਂ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਉੱਤਰਾਖੰਡ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਉਹ ਚਾਹੁੰਦੇ ਹਨ ਕਿ ਉਹ ਕਾਂਗਰਸ ਦੇ ਪੰਜਾਬ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਮੁਕਤ ਹੋ ਜਾਣ। ਉੱਤਰਾਖੰਡ ਪ੍ਰਦੇਸ਼ ਕਾਂਗਰਸ ਕਮੇਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਮੁਖੀ ਹਰੀਸ਼ ਰਾਵਤ ਨੇ ਕਿਹਾ ਕਿ ਉਹਨਾਂ ਦੇ ਮਨ ਵਿਚ ਇਹ ਸੀ ਕਿ ਰਾਜ ਵਿਧਾਨ ਸਭਾ ਚੋਣਾਂ 'ਤੇ ਧਿਆਨ ਕੇਂਦਰਤ ਕਰਨ ਲਈ ਉਹ ਪੰਜਾਬ ਪ੍ਰਦੇਸ਼ ਕਾਂਗਰਸ ਦੀ ਜ਼ਿੰਮੇਵਾਰੀ ਤੋਂ ਮੁਕਤ ਕੀਤੇ ਜਾਣ ਦੀ ਅਪੀਲ ਕਰਨਗੇ।

ਹਰੀਸ਼ ਰਾਵਤ

ਇਹ ਪੁੱਛੇ ਜਾਣ 'ਤੇ ਕਿ ਕੀ ਉਹਨਾਂ ਨੇ ਉਤਰਾਖੰਡ ਵਿਧਾਨ ਸਭਾ ਚੋਣਾਂ ਉੱਤੇ ਧਿਆਨ ਕੇਂਦ੍ਰਿਤ ਕਰਨ ਲਈ ਪੰਜਾਬ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਮੁਕਤ ਕੀਤੇ ਜਾਣ ਦੀ ਮੰਗ ਕੀਤੀ ਹੈ ਤਾਂ ਉਹਨਾਂ ਨੇ ਪੱਤਰਕਾਰਾਂ ਨੂੰ ਕਿਹਾ ਕਿ, 'ਹਾਂ। ਇਹੀ ਕਾਰਨ ਹੈ'।ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪਾਰਟੀ ਜੋ ਵੀ ਫੈਸਲਾ ਲਵੇਗੀ, ਉਹ ਇਸ ਦੀ ਪਾਲਣਾ ਕਰੇਗਾ। ਰਾਵਤ ਨੇ ਕਿਹਾ, "ਜੇ ਮੇਰੀ ਪਾਰਟੀ ਕਹਿੰਦੀ ਹੈ ਕਿ ਤੁਸੀਂ ਇਸ ਨੂੰ(ਪੰਜਾਬ ਇੰਚਾਰਜ ਦੀ ਜ਼ਿੰਮੇਵਾਰੀ) ਜਾਰੀ ਰੱਖੋ ਤਾਂ ਮੈਂ ਇਸ ਜ਼ਿੰਮੇਵਾਰੀ ਨੂੰ ਨਿਭਾਉਂਦਾ ਰਹਾਂਗਾ।" ਦੂਜੇ ਪਾਸੇ ਪਿਛਲੇ ਦਿਨਾਂ ਤੋਂ ਸਿੱਧੂ ਦੇ ਸਲਾਹਕਾਰ ਵੱਖੋ-ਵੱਖ ਕਾਰਨਾਂ ਕਰਕੇ ਸੁਰਖੀਆਂ ਵਿੱਚ ਸਨ।

ਇੱਥੇ ਪੜ੍ਹੋ ਹੋਰ ਖ਼ਬਰਾਂ: Yahoo ਨੇ ਭਾਰਤ ਵਿਚ ਬੰਦ ਕੀਤੀਆਂ ਨਿਊਜ਼ ਵੈੱਬਸਾਈਟਾਂ, ਜਾਣੋ ਵਜ੍ਹਾ

-PTC News

Related Post