ਹਰਮੀਤ ਸਿੰਘ ਕਾਲਕਾ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਵਿਖਾਇਆ ਬਾਹਰ ਦਾ ਰਸਤਾ

By  Pardeep Singh March 16th 2022 05:10 PM -- Updated: March 16th 2022 07:26 PM

ਨਵੀਂ ਦਿੱਲੀ:ਦਿੱਲ਼ੀ ਵਿੱਚ ਹਰਮੀਤ ਸਿੰਘ ਕਾਲਕਾ ਵੱਲੋਂ ਜੋ ਪ੍ਰੈਸ ਕਾਨਫਰੰਸ ਕੀਤੀ ਗਈ ਸੀ, ਇਸ ਕਾਰਨ ਉਨ੍ਹਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਵੱਡੀ ਕਾਰਵਾਈ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿਚੋ ਬਾਹਰ ਕੱਢ ਦਿੱਤਾ ਹੈ। ਅਕਾਲੀ ਦਲ ਨੇ ਹਰਮੀਤ ਸਿੰਘ ਕਾਲਕਾ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰਨ ਅਤੇ ਪਾਰਟੀ ਦੀ ਦਿੱਲੀ ਇਕਾਈ ਭੰਗ ਕਰਨ ਦਾ ਐਲਾਨ ਕੀਤਾ। ਉਘੇ ਆਗੂ ਅਵਤਾਰ ਸਿੰਘ ਹਿੱਤ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਦਾ ਗਠਨ ਕਰਨ ਦਾ ਐਲਾਨ ਕੀਤਾ ਗਿਆ ਜਿਸ ਵਿਚ ਹਰਿੰਦਰ ਸਿੰਘ ਕੇ ਪੀ, ਭੁਪਿੰਦਰ ਸਿੰਘ ਆਨੰਦ, ਗੁਰਦੇਵ ਸਿੰਘ ਭੋਲਾ ਅਤੇ ਰਵਿੰਦਰ ਸਿੰਘ ਖੁਰਾਣਾ ਸ਼ਾਮਲ ਹਨ।




ਸ਼੍ਰੋਮਣੀ ਅਕਾਲੀ ਦਲ ਨੇ ਹਰਮੀਤ ਸਿੰਘ ਕਾਲਕਾ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਹੈ ਕਿ ਜੋ ਵੀ ਪੰਥ ਦੇ ਨਾਲ ਨਹੀਂ ਹੈ ਉਸ ਲਈ ਅਕਾਲੀ ਦਲ ਵਿੱਚ ਕੋਈ ਥਾਂ ਨਹੀਂ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੰਮਕਾਜ ਨੂੰ ਚਲਾਉਣ ਲਈ ਅੱਜ ਐਲਾਨੀ ਐਡਹਾਕ ਕਮੇਟੀ ਵਿੱਚ ਸੀਨੀਅਰ ਆਗੂਆਂ ਐਸ ਐਮ ਪੀ ਐਸ ਚੱਢਾ ਅਤੇ ਸ ਗੁਰਪ੍ਰੀਤ ਸਿੰਘ ਜੱਸਾ ਦੇ ਨਾਂ ਵੀ ਸ਼ਾਮਲ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕਿਹਾ ਕਿ ਹਰਮੀਤ ਸਿੰਘ ਕਾਲਕਾ ਤੇ ਉਹਨਾਂ ਦੇ ਸਾਥੀਆਂ ਨੇ ਮੀਰੀ ਪੀਰੀ ਦੇ ਸਿਧਾਤਾਂ ਦੀ ਉਲੰਘਣਾ ਕਰ ਕੇ ਸ੍ਰੀ ਹਰਿਮੰਦਿਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਚਾਲੇ ਕੰਧ ਖੜ੍ਹੀ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਸਿੱਖ ਕੌਮ ਇਹ ਕਾਰਵਾਈ ਕਦੇ ਬਰਦਾਸ਼ਤ ਨਹੀਂ ਕਰੇਗੀ।

ਇਹ ਵੀ ਪੜ੍ਹੋ: ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ




-PTC News

Related Post