ਗਿਆਨੀ ਹਰਪ੍ਰੀਤ ਸਿੰਘ ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਗਵਾਲੀਅਰ ਕਿਲ੍ਹੇ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra February 28th 2020 05:15 PM

ਗਿਆਨੀ ਹਰਪ੍ਰੀਤ ਸਿੰਘ ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਗਵਾਲੀਅਰ ਕਿਲ੍ਹੇ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਬੀਤੇ ਕੱਲ੍ਹ ਗਵਾਲੀਅਰ ਦੇ ਕਿਲ੍ਹੇ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਕਾਰਸੇਵਾ ਖਡੂਰ ਸਾਹਿਬ ਵਾਲੇ ਬਾਬਾ ਗੁਰਪ੍ਰੀਤ ਸਿੰਘ ਅਤੇ ਸਥਾਨਕ ਸਿੱਖ ਆਗੂਆਂ ਨਾਲ ਮੁਲਾਕਾਤ ਕਰਕੇ ਪੰਥਕ ਵਿਚਾਰਾਂ ਕੀਤੀਆਂ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਭਾਈ ਲੌਂਗੋਵਾਲ ਨੇ ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਸੰਗਤਾਂ ਨੂੰ ਅਗਲੇ ਸਮਿਆਂ ਦੌਰਾਨ ਆ ਰਹੀਆਂ ਸ਼ਤਾਬਦੀਆਂ ਸਬੰਧੀ ਪ੍ਰੇਰਿਤ ਕੀਤਾ ਹੈ। ਓਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਭਾਈ ਲੌਂਗੋਵਾਲ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਭਰਵਾਂ ਸਵਾਗਤ ਕੀਤਾ, ਉਥੇ ਹੀ ਗਵਾਲੀਅਰ ਦੇ ਇਲਾਕੇ ਅੰਦਰ ਸਿੱਖੀ ਪ੍ਰਚਾਰ ਲਈ ਸਹਿਯੋਗ ਦੇਣ ਦੀ ਵਚਨਬੱਧਤਾ ਪ੍ਰਗਟਾਈ।

ਗਵਾਲੀਅਰ ਕਿਲ੍ਹੇ ’ਚ ਗੁਰਦੁਆਰਾ ਸਾਹਿਬ ਵਿਖੇ ਬਾਬਾ ਗੁਰਪ੍ਰੀਤ ਸਿੰਘ ਤੇ ਜਸਟਿਸ ਐਸ.ਐਸ.ਆਹਲੂਵਾਲੀਆ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਗਸੀਰ ਸਿੰਘ ਮਾਂਗੇਆਣਾ ਤੇ ਦਰਸ਼ਨ ਸਿੰਘ ਪੀ.ਏ. ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

-PTCNews

Related Post