ਮੁੱਖ ਮੰਤਰੀ ਪੰਜਾਬ ਲਈ ਮਨਜ਼ੂਰ ਹੋਏ 2 ਕੋਲਡ ਚੇਨ ਪ੍ਰਾਜੈਕਟਾਂ ਨੂੰ ਜਲਦੀ ਹਰੀ ਝੰਡੀ ਦਿਵਾਉਣ: ਹਰਸਿਮਰਤ

By  Joshi February 10th 2018 11:43 AM

Harsimrat Badal asks Capt Amarinder to expedite clearances for two cold chain projects sanctioned to Punjab: ਚੰਡੀਗੜ:ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਕਿ ਪੰਜਾਬ ਲਈ ਮਨਜ਼ੂਰ ਹੋਏ ਦੋ ਕੋਲਡ ਚੇਨ ਪ੍ਰਾਜੈਕਟਾਂ ਨੂੰ ਤੁਰੰਤ ਲੋੜੀਂਦੀਆਂ ਪ੍ਰਵਾਨਗੀਆਂ ਦੇਣ, ਜਿਹਨਾਂ ਕਰਕੇ ਇਹਨਾਂ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਬੇਲੋੜੀ ਦੇਰ ਹੋ ਚੁੱਕੀ ਹੈ। ਕੇਂਦਰੀ ਮੰਤਰੀ ਨੇ ਇਸ ਸੰਬੰਧ ਵਿਚ ਮੁੱਖ ਮੰਤਰੀ ਨੂੰ ਲਿਖੇ ਇੱਕ ਪੱਤਰ ਵਿਚ ਕਿਹਾ ਕਿ ਇਹ ਦੋਵੇਂ ਕੋਲਡ ਚੇਨ ਪ੍ਰਾਜੈਕਟ ਸਿੱਧੇ ਅਤੇ ਅਸਿੱਧੇ ਤੌਰ ਤੇ ਨੌਜਵਾਨਾਂ ਲਈ ਹਜ਼ਾਰਾਂ ਨੌਕਰੀਆਂ ਪੈਦਾ ਕਰਨ ਦੀ ਸਮਰੱਥਾ ਰੱਖਦੇ ਹਨ। ਇਸ ਤੋਂ ਇਲਾਵਾ ਇਹਨਾਂ ਦੇ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਆਪਣੀਆਂ ਫਸਲਾਂ ਦਾ ਚੰਗਾ ਮੁੱਲ ਮਿਲੇਗਾ। ਉਹਨਾਂ ਕਿਹਾ ਕਿ ਸਰਕਾਰੀ ਅਧਿਕਾਰੀਆਂ ਵੱਲੋਂ ਸਮੇਂ ਉੱਤੇ ਲੋੜੀਂਦੀਆਂ ਪ੍ਰਵਾਨਗੀਆਂ ਦੇਣ ਵਿਚ ਦਿਖਾਈ ਜਾ ਰਹੀ ਉਦਾਸੀਨਤਾ ਇੱਕ ਚਿੰਤਾ ਦਾ ਵਿਸ਼ਾ ਹੈ, ਕਿਉਂਕਿ ਇਹਨਾਂ ਪ੍ਰਾਜੈਕਟਾਂ ਵਿਚ ਹੋ ਰਹੀ ਦੇਰੀ ਕਿਸਾਨਾਂ ਅਤੇ ਨੌਜਵਾਨਾਂ ਨੂੰ ਉਹਨਾਂ ਫਾਇਦਿਆਂ ਤੋਂ ਵਾਂਝੇ ਕਰ ਰਹੀ ਹੈ, ਜਿਹੜੇ ਇਹਨਾਂ ਪ੍ਰਾਜੈਕਟਾਂ ਦੇ ਜਲਦੀ ਸ਼ੁਰੂ ਹੋਣ ਨਾਲ ਉਹਨਾਂ ਨੂੰ ਮਿਲਣ ਵਾਲੇ ਹਨ। ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਬੀਬੀ ਬਾਦਲ ਨੇ ਦੱਸਿਆ ਕਿ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰਾਲੇ ਨੇ ਅਪ੍ਰੈਲ 2017 ਵਿਚ ਪੰਜਾਬ ਵਾਸਤੇ ਦੋ ਕੋਲਡ ਚੇਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਸੀ। ਉਹਨਾਂ ਕਿਹਾ ਕਿ ਇਹਨਾਂ ਪ੍ਰਾਜੈਕਟਾਂ-ਈਬੀਆਈ ਕਰੈਮਿਕਾ Harsimrat Badal asks Capt Amarinder to expedite clearances for two cold chain projects sanctioned to Punjab: ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ, ਜਲੰਧਰ ਅਤੇ ਏਸ਼ੀਅਨਲੇਕ ਹੈਲਥ ਫੂਡ ਪ੍ਰਾਈਵੇਟ ਲਿਮਟਿਡ ਲੁਧਿਆਣਾ-ਨੇ ਗਰਾਂਟ ਦੀ ਪਹਿਲੀ ਕਿਸ਼ਤ ਲੈਣ ਲਈ ਮਨਜ਼ੂਰੀ ਮਿਲਣ ਤੋਂ ਅੱਠ ਮਹੀਨਿਆਂ ਦੇ ਅੰਦਰ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਜਮ•ਾਂ ਕਰਵਾਉਣੀਆਂ ਸਨ। ਉਹਨਾਂ ਕਿਹਾ ਕਿ ਇਹ ਡੈਡਲਾਈਨ ਦਸੰਬਰ 2017 ਵਿਚ ਪਹਿਲਾਂ ਹੀ ਲੰਘ ਚੁੱਕੀ ਹੈ। ਕਰੈਮਿਕਾ ਇੰਡਸਟਰੀਜ਼ ਨੂੰ ਅਜੇ ਤੱਕ ਸੀਐਲਯੂ(ਜ਼ਮੀਨ ਦੀ ਵਰਤੋਂ ਵਿਚ ਤਬਦੀਲੀ) ਨਹੀਂ ਮਿਲੀ ਅਤੇ ਏਸ਼ੀਅਨਲੇਕ ਹੈਲਥ ਫੂਡ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਵੱਲੋਂ ਹਰੀ ਝੰਡੀ ਨਹੀਂ ਦਿੱਤੀ ਗਈ। ਮੁੱਖ ਮੰਤਰੀ ਨੂੰ ਲੋੜੀਂਦੀਆਂ ਪ੍ਰਵਾਨਗੀਆਂ ਜਲਦੀ ਦਿਵਾਏ ਜਾਣ ਲਈ ਆਖਦਿਆਂ ਬੀਬੀ ਬਾਦਲ ਨੇ ਕਿਹਾ ਕਿ ਇਹ ਦੋਵੇਂ ਪ੍ਰਾਜੈਕਟ ਕਿਸਾਨਾਂ ਦੇ ਉਤਪਾਦਾਂ ਦੀ ਗੁਣਵੱਤਾ ਵਧਾ ਕੇ ਉੁਹਨਾਂ ਦੀ ਆਰਥਿਕ ਹਾਲਤ ਸੁਧਾਰਨਗੇ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਗੇ। —PTC News

Related Post