ਲੰਗਰ 'ਤੇ ਜੀ.ਐਸ.ਟੀ ਛੋਟ ਦਵਾਉਣ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਕਰਨਗੇ ਮੁੱਖ ਮੰਤਰੀਆਂ ਨਾਲ ਮੁਲਾਕਾਤ

By  Joshi April 12th 2018 10:40 AM -- Updated: April 12th 2018 11:59 AM

Harsimrat Badal meets Nitish Kumar, discusses GST in Langar issue: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੰਗਰ 'ਤੇ ਜੀ.ਐਸ.ਟੀ ਛੋਟ ਮਸਲੇ 'ਤੇ ਨਿਤੀਸ਼ ਕੁਮਾਰ ਨਾਲ ਕੀਤੀ ਮੁਲਾਕਾਤ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੰਗਰ 'ਤੇ ਜੀ.ਐਸ.ਟੀ ਛੋਟ ਮਸਲੇ 'ਤੇ ਨਿਤੀਸ਼ ਕੁਮਾਰ ਨਾਲ ਮੁਲਾਕਾਤ ਕੀਤੀ ਹੈ।

ਉਹਨਾਂ ਨੇ ਨਿਤੀਸ਼ ਕੁਮਾਰ ਨਾਲ ਮੁਲਾਕਾਤ ਕਰ ਉਹਨਾਂ ਨੂੰ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਲੰਗਰ ਤੋਂ ਜੀ.ਐਸ.ਟੀ ਟੈਕਸ ਹਟਾਉਣ ਦੀ ਮੰਗ ਕਰਨ ਲਈ ਕਿਹਾ ਹੈ।

ਇਸ ਤੋਂ ਇਲਾਵਾ ਕੇਂਦਰੀ ਮੰਤਰੀ ਵੱਲੋਂ ਉਹਨਾਂ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰ ਕੇ ਉਹਨਾਂ ਨੂੰ ਇਸ ਮਸਲੇ 'ਤੇ ਇਕੱਠੇ ਹੋ ਕੇ ਜੀ.ਐਸ.ਟੀ ਕੌਂਸਲ ਤੇ ਦਬਾਅ ਬਣਾਉਣ ਲਈ ਕਿਹਾ ਜਾਵੇਗਾ, ਜਿੰਨ੍ਹਾਂ ਸੂਬਿਆਂ 'ਚ ਸ੍ਰੀ ਤਖਤ ਸਾਹਿਬਾਨ ਸਥਾਪਿਤ ਹਨ

ਲੰਗਰ 'ਤੇ ਜੀ.ਐਸ.ਟੀ ਛੋਟ ਦਵਾਉਣ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਕਰਨਗੇ ਮੁੱਖ ਮੰਤਰੀਆਂ ਨਾਲ ਮੁਲਾਕਾਤਇਸ ਮੁੱਦੇ 'ਤੇ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰ ਕੇ ਮਸਲੇ ਦਾ ਹਲ ਵਿਚਾਰਿਆ ਜਾਵੇਗਾ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਇਸ ਮੁੱਦੇ 'ਤੇ ਪੂਰੀ ਤਰ੍ਹਾਂ ਫੇਲ ਹੋ ਚੁੱਕੇ ਹਨ।

—PTC News

Related Post