ਹਰਸਿਮਰਤ ਕੌਰ ਬਾਦਲ ਨੇ ਮੁੜ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਮੰਗ , ਕੈਪਟਨ 'ਤੇ ਵੀ ਕੱਸਿਆ ਤੰਜ

By  Shanker Badra July 8th 2021 05:46 PM -- Updated: July 8th 2021 06:03 PM

ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਕਾਰਨ ਲਗਾਏ ਗਏ ਲਾਕਡਾਊਨ ਵਿੱਚ ਢਿੱਲ ਦਿੰਦਿਆਂ ਸਰਕਾਰ ਵੱਲੋਂ ਆਮ ਕਾਰੋਬਾਰਾਂ ਦੇ ਨਾਲ -ਨਾਲ ਧਾਰਮਿਕ ਸਥਾਨਾਂ ਨੂੰ ਵੀ ਖੋਲ੍ਹਣ ਸਬੰਧੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਆਮ ਲੋਕ ਸਰਕਾਰ ਦੇ ਇਸ ਫ਼ੈਸਲੇ ਤੋਂ ਖ਼ੁਸ਼ ਨਜ਼ਰ ਆ ਰਹੇ ਹਨ ਪਰ ਧਾਰਮਿਕ ਸਥਾਨਾਂ ਨੂੰ ਖੋਲ੍ਹੇ ਜਾਣ ਤੋਂ ਬਾਅਦ ਡੇਰਾ ਬਾਬਾ ਨਾਨਕ ਵਿਖੇ ਸਥਿਤ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਵੀ ਮੁੜ ਤੋਂ ਉੱਠਣ ਲੱਗੀ ਹੈ।

ਹਰਸਿਮਰਤ ਕੌਰ ਬਾਦਲ ਨੇ ਮੁੜ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਮੰਗ , ਕੈਪਟਨ 'ਤੇ ਵੀ ਕੱਸਿਆ ਤੰਜ

ਕਰਤਾਰਪੁਰ ਲਾਂਘਾ ਨਾ ਖੋਲ੍ਹੇ ਜਾਣ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕੇ ਸਰਕਾਰ ਨੂੰ ਅਪੀਲ ਕੀਤੀ ਹੈ। ਉਹਨਾਂ ਨੇ ਟਵੀਟ ਕਰ ਕੇ ਲਿਖਿਆ ਕਿ 'ਭਾਰਤ ਸਰਕਾਰ ਨੇ ਸ਼ਰਧਾਲੂਆਂ ਲਈ ਹੁਣ ਸਾਰੇ ਧਾਰਮਿਕ ਸਥਾਨਾਂ ਨੂੰ ਖੋਲ੍ਹ ਦਿੱਤਾ ਹੈ। ਇਸ ਦੌਰਾਨ ਮੈਂ ਇਕ ਵਾਰ ਫਿਰ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦੀ ਅਪੀਲ ਕਰਦੀ ਹਾਂ , ਜੋ 16 ਮਹੀਨਿਆਂ ਤੋਂ ਬੰਦ ਹੈ। ਸਿੱਖ ਕੌਮ ਖਿਲਾਫ਼ ਇਹ ਪੱਖਪਾਤ ਕਿਉਂ?

ਹਰਸਿਮਰਤ ਕੌਰ ਬਾਦਲ ਨੇ ਮੁੜ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਮੰਗ , ਕੈਪਟਨ 'ਤੇ ਵੀ ਕੱਸਿਆ ਤੰਜ

ਇਸ ਦੇ ਨਾਲ ਹੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਤੰਜ਼ ਕੱਸਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਇਸ ਮਾਮਲੇ ਦੀ ਪੈਰਵੀ ਕਰਨੀ ਚਾਹੀਦੀ ਸੀ ਪਰ ਉਹ ਆਪਣੀ ਕੁਰਸੀ ਬਚਾਉਣ ਦੀ ਕੋਸ਼ਿਸ਼ ਵਿਚ ਰੁੱਝੇ ਹੋਏ ਹਨ'। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਕਰਤਾਰਪੁਰ ਲਾਂਘੇ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ ਤੇ ਲਾਂਘੇ ਨੂੰ ਖੋਲ੍ਹਣ ਦੀ ਮੰਗ ਚੁੱਕੀ ਹੈ।

ਹਰਸਿਮਰਤ ਕੌਰ ਬਾਦਲ ਨੇ ਮੁੜ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਮੰਗ , ਕੈਪਟਨ 'ਤੇ ਵੀ ਕੱਸਿਆ ਤੰਜ

ਦੱਸ ਦੇਈਏ ਕਿ ਕੋਰੋਨਾ ਮਹਾਮਾਰੀ ਸੰਕਟ ਤੋਂ ਬਾਅਦ ਦੇਸ਼ ਭਰ ਦੇ ਧਾਰਮਿਕ ਸਥਾਨਾਂ ਨੂੰ ਖੋਲ੍ਹੇ ਜਾਣ ਦੇ ਬਾਵਜੂਦ ਕਰਤਾਰਪੁਰ ਲਾਂਘੇ ਨੂੰ ਅਜੇ ਤੱਕ ਨਹੀਂ ਖੋਲ੍ਹਿਆ ਗਿਆ। ਜਿਸ ਨੂੰ ਲੈ ਕੇ ਸਿੱਖਾਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਆਪਸੀ ਸਹਿਮਤੀ ਨਾਲ ਕੋਰੋਨਾ ਬਿਮਾਰੀ ਤੋਂ ਬਚਾਅ ਸਬੰਧੀ ਲੋੜੀਂਦੀਆਂ ਹਿਦਾਇਤਾਂ ਲਾਗੂ ਕਰਦਿਆਂ ਇਸ ਯਾਤਰਾ ਨੂੰ ਛੇਤੀ ਤੋਂ ਛੇਤੀ ਸ਼ੁਰੂ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਕਰਤਾਰਪੁਰ ਯਾਤਰਾ ਸ਼ੁਰੂ ਕਰਨ ਲਈ ਦੋਹਾਂ ਦੇਸ਼ਾਂ ਦੀ ਸਹਿਮਤੀ ਦੀ ਲੋੜ ਹੈ।

-PTCNews

Related Post