ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਾਸਤੇ ਵਿੱਤੀ ਪੈਕੇਜ ਮੰਗਿਆ

By  Ravinder Singh August 5th 2022 04:32 PM

ਚੰਡੀਗੜ੍ਹ : ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਿੱਤੀ ਪੈਕੇਜ ਦੀ ਮੰਗ ਕੀਤੀ ਤਾਂ ਜੋ ਹਾਲ ਹੀ ਵਿੱਚ ਭਾਰੀ ਬਰਸਾਤ ਕਾਰਨ ਹੜ੍ਹਾਂ ਤੇ ਵਾਰ-ਵਾਰ ਫਸਲ ਖ਼ਰਾਬ ਹੋਣ ਨਾਲ ਕਿਸਾਨਾਂ ਨੂੰ ਪਏ ਘਾਟੇ ਦਾ ਮੁਆਵਜ਼ਾ ਦਿੱਤਾ ਜਾ ਸਕੇ। ਸੰਸਦ ਵਿੱਚ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਸਿਹਤ ਮੰਤਰੀ ਨੂੰ ਇਹ ਬੇਨਤੀ ਵੀ ਕੀਤੀ ਕਿ ਏਮਜ਼ ਬਠਿੰਡਾ ਦੇ ਟਰੋਮਾ ਸੈਂਟਰ ਨੂੰ ਅਪਗ੍ਰੇਡ ਕਰ ਕੇ 300 ਬੈੱਡਾਂ ਦਾ ਕਰਨ ਲਈ ਵੀ ਫੰਡਾਂ ਦੀ ਪ੍ਰਵਾਨਗੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੰਸਥਾ ਦੇ ਐਮਰਜੈਂਸੀ ਬਲਾਕ ਵਿੱਚ ਸਿਰਫ਼ 28 ਐਮਰਜੈਂਸੀ ਮਾਮਲਿਆਂ ਨਾਲ ਨਜਿੱਠਣ ਦੀ ਸਮਰਥਾ ਹੈ।

ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਾਸਤੇ ਵਿੱਤੀ ਪੈਕੇਜ ਮੰਗਿਆਉਨ੍ਹਾਂ ਨੇ ਕਿਹਾ ਕਿ ਸ਼ਹਿਰ 'ਚੋਂ ਤਿੰਨ ਨੈਸ਼ਨਲ ਹਾਈਵੇ ਤੇ ਦੋ ਸਟੇਟ ਹਾਈਵੇ ਲੰਘਦੇ ਹਨ, ਇਸ ਕਾਰਨ ਹਾਦਸੇ ਬਹੁਤ ਹੁੰਦੇ ਹਨ ਤੇ ਇਸ ਤੋਂ ਇਲਾਵਾ ਉਥੇ ਫ਼ੌਜੀ ਤੇ ਹਵਾਈ ਫ਼ੌਜ ਛਾਉਣੀਆਂ ਵੀ ਹਨ, ਏਮਜ਼ ਬਠਿੰਡਾ ਦਾ ਟਰੋਮਾ ਸੈਂਟਰ ਤੁਰੰਤ ਅਪਗ੍ਰੇਡ ਹੋਣਾ ਚਾਹੀਦਾ ਹੈ। ਹਰਸਿਮਰਤ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਆਮ ਆਦਮੀ ਪਾਰਟੀ ਸਰਕਾਰ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਲਾਗੂ ਕਰਨ ਵਿੱਚ ਆਪਣਾ ਫਰਜ਼ ਨਿਭਾਉਣ ਵਿੱਚ ਫੇਲ੍ਹ ਰਹੀ ਹੈ ਤੇ ਕਿਵੇਂ ਪ੍ਰਾਈਵੇਟ ਤੇ ਸਰਕਾਰੀ ਹਸਪਤਾਲਾਂ ਦੇ 300 ਕਰੋੜ ਰੁਪਏ ਸਰਕਾਰ ਵੱਲ ਬਕਾਇਆ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਕਾਂਗਰਸ ਸਰਕਾਰ ਵੇਲੇ ਤੇ ਹੁਣ ਆਮ ਆਦਮੀ ਪਾਰਟੀ ਸਰਕਾਰ ਵੇਲੇ ਪੰਜਾਬੀ ਇਸ ਸਿਹਤ ਬੀਮਾ ਕਵਰ ਤੋਂ ਸੱਖਣੇ ਹਨ ਕਿਉਂਕਿ ਸਰਕਾਰਾਂ ਉਸ ਬੀਮਾ ਕੰਪਨੀ ਖਿਲਾਫ਼ ਕਾਰਵਾਈ ਨਹੀਂ ਕਰ ਸਕੀਆਂ ਜੋ ਆਪਣੇ ਠੇਕੇ ਵਿਚ ਡਿਫਾਲਟਰ ਹੋਈ ਹੈ। ਉਨ੍ਹਾਂ ਨੇ ਸਿਹਤ ਮੰਤਰੀ ਨੂੰ ਬੇਨਤੀ ਕੀਤੀ ਕਿ ਦੋਵੇਂ ਸਰਕਾਰੀ ਅਧਿਕਾਰੀਆਂ ਤੇ ਬੀਮਾ ਕੰਪਨੀ ਖਿਲਾਫ਼ ਕਾਰਵਾਈ ਕੀਤੀ ਜਾਵੇ ਜਿਸ ਨੇ ਪੰਜਾਬ ਦੇ ਲੋਕਾਂ ਨੂੰ ਠੱਗਿਆ ਹੈ।

ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਾਸਤੇ ਵਿੱਤੀ ਪੈਕੇਜ ਮੰਗਿਆਇਸ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਲਈ ਵਿੱਤੀ ਪੈਕੇਜ ਦੀ ਮੰਗ ਕਰਦਿਆਂ ਬਠਿੰਡਾ ਦੇ ਐਮਪੀ ਨੇ ਦੱਸਿਆ ਕਿ ਕਿਵੇਂ ਪਹਿਲਾਂ ਕਣਕ ਤੇ ਹੁਣ ਝੋਨੇ ਦੀ ਫ਼ਸਲ ਪਾਲਣ ਵਿਚ ਕਿਸਾਨਾਂ ਦਾ ਨੁਕਸਾਨ ਹੋਇਆ ਤੇ ਲਗਾਤਾਰ ਤਿੰਨ ਵਾਰ ਤੋਂ ਨਰਮੇ ਦੀ ਫ਼ਸਲ ਤਬਾਹ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਮਾਰਚ ਮਹੀਨੇ ਵਿਚ ਅਚਨਚੇਤ ਗਰਮੀ ਵਧਣ ਨਾਲ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਤੇ ਹੁਣ ਪਾਰੀ ਬਰਸਾਤਾਂ ਮਗਰੋਂ ਆਏ ਹੜ੍ਹਾਂ ਨਾਲ ਮਾਲਵਾ ਖਿੱਤੇ ਵਿੱਚ ਫ਼ਸਲਾਂ ਤਬਾਹ ਹੋ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਤਿੰਨ ਵਾਰ ਗੁਲਾਬੀ ਸੁੰਡੀ ਤੇ ਚਿੱਟੀ ਮੱਖੀ ਦੇ ਹਮਲਿਆਂ ਕਾਰਨ ਨਰਮੇ ਦੀ ਫ਼ਸਲ ਤਬਾਹ ਹੋ ਗਈ। ਬਠਿੰਡਾ ਤੋਂ ਸੰਸਦ ਮੈਂਬਰ ਨੇ ਇਹ ਵੀ ਦੱਸਿਆ ਕਿ ਕਿਵੇਂ 'ਆਪ' ਸਰਕਾਰ ਪੀੜਤ ਕਿਸਾਨਾਂ ਵਾਸਤੇ ਕੁਝ ਵੀ ਕਰਨ ਵਿੱਚ ਨਾਕਾਮ ਰਹੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਨੂੰ ਰਾਹਤ ਦੇਣ ਦੀ ਥਾਂ ਹਵਾਈ ਦੌਰੇ ਕਰ ਰਹੇ ਹਨ।

ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਾਸਤੇ ਵਿੱਤੀ ਪੈਕੇਜ ਮੰਗਿਆਉਨ੍ਹਾਂ ਨੇ ਕਿਹਾ ਕਿ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਅਕਾਲੀ ਵਰਕਰ ਰਾਹਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਵੀ ਇਸ ਕੰਮ ਵਿਚ ਯੋਗਦਾਨ ਪਾਇਆ ਹੈ ਪਰ ਹਾਲੇ ਬਹੁਤ ਕੁਝ ਕਰਨ ਦੀ ਲੋੜ ਹੈ ਤੇ ਵਿੱਤੀ ਪੈਕੇਜ ਨਾਲ ਹੀ ਕਿਸਾਨਾਂ ਦੇ ਨਾਲ ਨਾਲ ਖੇਤੀ ਮਜ਼ਦੂਰਾਂ ਨੂੰ ਪਏ ਘਾਟੇ ਦੀ ਭਰਪਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ 'ਆਪ' ਸਰਕਾਰ ਦੇ ਢਿੱਲੇ ਰਵੱਈਏ ਕਾਰਨ ਵੀ ਕਿਸਾਨਾਂ ਦੇ ਹੋਏ ਨੁਕਸਾਨ ਨੂੰ ਉਜਾਗਰ ਕੀਤਾ ਤੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਮੂੰਗੀ ਬੀਜਣ ਵਾਸਤੇ ਕਿਹਾ ਸੀ ਤੇ 7225 ਰੁਪਏ ਪ੍ਰਤੀ ਕੁਇੰਟਲ ਐਮਐਸਪੀ ਦੇਣ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਨੂੰ ਪ੍ਰਾਈਵੇਟ ਵਪਾਰੀਆਂ ਜੋਗਾ ਹੀ ਛੱਡ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਆਈ 4 ਲੱਖ ਟਨ ਮੂੰਗੀ ਦੀ ਫ਼ਸਲ ਵਿਚੋਂ ਸਿਰਫ਼ 10 ਫ਼ੀਸਦੀ ਦੀ ਖ਼ਰੀਦ ਸਰਕਾਰੀ ਏਜੰਸੀਆਂ ਨੇ ਕੀਤੀ ਹੈ।

ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ ਸੂਰਤ-ਏ-ਹਾਲ ; 4 ਮਹੀਨੇ ਮਗਰੋਂ ਵੀ ਵਿਦਿਆਰਥੀ ਕਿਤਾਬਾਂ ਤੋਂ ਵਾਂਝੇ

Related Post