ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra January 11th 2021 11:21 AM

ਅੰਮ੍ਰਿਤਸਰ : ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਪੁੱਜੇ ਹਨ ,ਜਿੱਥੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਿੱਖ ਪੰਥ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਹੈ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀਹਰਸਿਮਰਤ ਕੌਰ ਬਾਦਲ ਵੱਲੋਂ ਜਾਰੀ ਆਖੰਡ ਪਾਠਾਂ ਦੀ ਲੜੀ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ।

ਪੜ੍ਹੋ ਹੋਰ ਖ਼ਬਰਾਂ : ਕਿਸਾਨ ਅੰਦੋਲਨ ਤੋਂ ਵਾਪਸ ਪਰਤੇ ਇੱਕ ਹੋਰ ਕਿਸਾਨ ਦੀ ਨਮੂਨੀਏ ਕਾਰਨ ਹੋਈ ਮੌਤ

Harsimrat Kaur Badal at Golden Temple, Amritsar, Sri Harmandir Sahib ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀਹਰਸਿਮਰਤ ਕੌਰਬਾਦਲ ਨੇ ਮੱਥਾ ਟੇਕਣ ਤੋਂ ਬਾਅਦ ਕਿਸਾਨ ਅੰਦੋਲਨ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਸਰਕਾਰ ਨਾਲ ਏਨੀਆਂ ਮੀਟਿੰਗਾਂ ਹੋਣ ਤੋਂ ਬਾਅਦ ਵੀ ਕੋਈ ਨਤੀਜਾ ਨਾ ਨਿਕਲਣ ਦਾ ਕਾਰਨ ਇਹ ਹੈ ਕਿ ਸਰਕਾਰ ਇਸ ਮਾਮਲੇ ਨੂੰ ਹੱਲ ਨਹੀਂ ਕਰਨਾ ਚਾਹੁੰਦੀ ,ਕਿਉਂਕਿ ਹੁਣ ਤੱਕ 70 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।

Harsimrat Kaur Badal at Golden Temple, Amritsar, Sri Harmandir Sahib ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ 'ਤੇ ਧੱਕੇ ਨਾਲ ਥੋਪੇ ਗਏ ਹਨ। ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ,ਕਿਉਂਕਿ ਸਰਕਾਰ ਕਿਸਾਨ ਅੰਦੋਲਨ ਨੂੰ ਫ਼ੇਲ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਰਾਦੇ ਕਾਮਯਾਬ ਨਹੀਂ ਹੋਣਗੇ। ਕਿਸਾਨੀ ਸੰਘਰਸ਼ ਦੀ ਪੂਰੀ ਦੁਨੀਆ ਵਿੱਚ ਸ਼ਲਾਘਾ ਹੋਈ ਹੈ,ਕੋਈ ਅਜਿਹਾ ਕੰਮ ਨਾ ਕਰੇ ਕਿ ਅੰਦੋਲਨ ਦੀ ਬਦਨਾਮੀ ਹੋਵੇ।

ਪੜ੍ਹੋ ਹੋਰ ਖ਼ਬਰਾਂ : ਪੰਜਾਬ ਕੈਬਨਿਟ ਦੀ ਮੀਟਿੰਗ 11 ਜਨਵਰੀ ਨੂੰ ਸਵੇਰੇ 11.30 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ

Harsimrat Kaur Badal at Golden Temple, Amritsar, Sri Harmandir Sahib ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਹਰਸਿਮਰਤ ਕੌਰਬਾਦਲ ਨੇ ਕਿਹਾ ਕਿ ਸਰਕਾਰ ਦੀ ਬਹੁਤ ਬਦਨਾਮੀ ਹੋ ਰਹੀ ਹੈ। ਇਸਸੰਘਰਸ਼ ਵਿੱਚ ਕਈ ਘਰਾਂ ਦੇ ਚਿਰਾਗ ਬੁੱਝ ਗਏ ਹਨ। ਉਨ੍ਹਾਂ ਕਿਹਾ ਕਿ 26 ਜਨਵਰੀ ਦੇ ਟਰੈਕਟਰ ਮਾਰਚ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ , ਅਜੇ ਤੱਕ ਮੈਨੂੰ ਇਸ ਅੰਦੋਲਨ ਵਿੱਚ ਸ਼ਾਮਿਲ ਹੋਣ ਦਾ ਸੱਦਾ ਨਹੀਂ ਮਿਲਿਆ।  ਉਨ੍ਹਾਂ ਨੇ ਕੈਪਟਨ ਅਮਰਿੰਦਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ ਨੇ ਕਿਸਾਨਾਂ ਲਈ ਕੀ ਕੀਤਾ ਹੈ।

-PTCNews

Related Post