ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਫੜਨਵੀਸ ਦਾ ਧੰਨਵਾਦ

By  Jashan A January 23rd 2019 07:18 PM

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਫੜਨਵੀਸ ਦਾ ਧੰਨਵਾਦ,ਚੰਡੀਗੜ: ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬੀ ਹਰਸਿਮਰਤ ਕੌਰ ਨੇ ਬਾਦਲ ਨੇ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਧੰਨਵਾਦ ਕੀਤਾ, ਜਿਹਨਾਂ ਨੇ ਉਹਨਾਂ ਦੀ ਬੇਨਤੀ ਉੱਤੇ ਗੌਰ ਕਰਦਿਆਂ ਐਲਾਨ ਕੀਤਾ ਹੈ ਕਿ ਮਹਾਰਾਸ਼ਟਰ ਸਰਕਾਰ ਸਿੱਖਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਹਜ਼ੂਰ ਸਾਹਿਬ ਮੈਨੇਜਮੈਂਟ ਐਕਟ 1956 ਵਿਚ ਸੋਧ ਕਰਨ ਉੱਤੇ ਜ਼ੋਰ ਨਹੀਂ ਪਾਵੇਗੀ।

sad ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਫੜਨਵੀਸ ਦਾ ਧੰਨਵਾਦ

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਉਹਨਾਂ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਮੈਨੇਜਮੈਂਟ ਐਕਟ ਦੇ ਸੈਕਸ਼ਨ 11 ਵਿਚ ਸੋਧ ਕਰਨ ਅਤੇ ਸ੍ਰੀ ਹਜ਼ੂਰ ਸਾਹਿਬ ਮੈਨੇਜਮੈਂਟ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ਦੀ ਤਾਕਤ ਸਰਕਾਰ ਨੂੰ ਦੇਣ ਲਈ ਕੱਢੇ ਗਏ ਨੋਟਿਸ ਆਫ ਮੋਸ਼ਨ ਦਾ ਮੁੱਦਾ ਉਠਾਇਆ ਸੀ। ਉਹਨਾਂ ਕਿਹਾ ਕਿ ਉਹਨਾਂ ਨੇ ਦੋ ਦਿਨ ਪਹਿਲਾਂ ਮੁੱਖ ਮੰਤਰੀ ਨੂੰ ਦੱਸਿਆ ਸੀ ਕਿ ਸਿੱਖ ਭਾਈਚਾਰਾ ਸਰਕਾਰ ਦੇ ਇਸ ਪ੍ਰਸਤਾਵ ਦੇ ਹੱਕ ਵਿਚ ਨਹੀਂ ਹੈ ਅਤੇ ਚਾਹੁੰਦਾ ਹੈ ਕਿ ਸਰਕਾਰ ਸਿੱਖ ਭਾਈਚਾਰੇ ਨੂੰ ਹੀ ਬੋਰਡ ਦਾ ਪ੍ਰਬੰਧ ਚਲਾਉਣ ਦੀ ਆਗਿਆ ਦੇਵੇ।

ਹੋਰ ਪੜ੍ਹੋ: ਨੌਜਵਾਨ ਰੁਜ਼ਗਾਰ ਮੇਲਿਆਂ ‘ਚ ਨਹੀਂ ਜਾ ਰਹੇ ਕਿਉਂਕਿ ਉਹਨਾਂ ਨੂੰ ਕਾਂਗਰਸ ਸਰਕਾਰ ਉੱਤੇ ਕੋਈ ਭਰੋਸਾ ਨਹੀਂ ਹੈ: ਸੁਖਬੀਰ ਬਾਦਲ

ਬੀਬੀ ਬਾਦਲ ਨੇ ਕਿਹਾ ਕਿ ਸ੍ਰੀ ਫੜਨਵੀਸ ਨੇ ਉਹਨਾਂ ਦੀ ਬੇਨਤੀ ਦਾ ਹਾਂ-ਪੱਖੀ ਹੁੰਗਾਰਾ ਭਰਿਆ ਹੈ ਅਤੇ ਭਰੋਸਾ ਦਿਵਾਇਆ ਹੈ ਕਿ ਲੰਬੀ ਚੌੜੀ ਵਿਚਾਰ ਚਰਚਾ ਤੋਂ ਬਾਅਦ ਇਹ ਫੈਸਲਾ ਕੀਤਾ ਹੈ ਕਿ ਸਰਕਾਰ ਵਿਧਾਨ ਸਭਾ ਦੇ ਆ ਰਹੇ ਸਰਦ ਰੁੱਤ ਸੈਸ਼ਨ ਵਿਚ ਤਖ਼ਤ ਸਾਹਿਬ ਮੈਨੇਜਮੈਂਟ ਐਕਟ ਵਿਚ ਸੋਧ ਕਰਨ ਉੱਤੇ ਜ਼ੋਰ ਨਹੀਂ ਦੇਵੇਗੀ। ਬੀਬੀ ਬਾਦਲ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਉਹਨਾਂ ਨੂੰ ਇਹ ਜਾਣਕਾਰੀ ਵੀ ਦਿੱਤੀ ਹੈ ਕਿ ਸੋਧ ਸੰਬੰਧੀ ਜਾਰੀ ਕੀਤੇ ਗਏ ਨੋਟਿਸ ਆਫ ਮੋਸ਼ਨ ਨੂੰ ਖਾਰਿਜ ਕਰ ਦਿੱਤਾ ਜਾਵੇਗਾ।

sad ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਫੜਨਵੀਸ ਦਾ ਧੰਨਵਾਦ

ਉਹਨਾਂ ਕਿਹਾ ਕਿ ਫੜਨਵੀਸ ਨੇ ਮੈਨੂੰ ਯਕੀਨ ਦਿਵਾਇਆ ਹੈ ਕਿ ਭਾਜਪਾ ਨੇ ਹਮੇਸ਼ਾਂ ਹੀ ਸਿੱਖ ਭਾਈਚਾਰੇ ਨਾਲ ਖੜੀ ਹੈ ਅਤੇ ਉਹਨਾਂ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ।

ਇਸ ਮੁੱਦੇ ਬਾਰੇ ਸਪੱਸ਼ਟ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਤਖ਼ਤ ਸੱਚਖੰਡ ਹਜ਼ੂਰ ਸਾਹਿਬ ਦਾ ਪ੍ਰਬੰਧ ਪੁਰਾਣੀ ਰਵਾਇਤ ਮੁਤਾਬਿਕ ਇੱਕ 17 ਮੈਂਬਰੀ ਬੋਰਡ ਦੁਆਰਾ ਚਲਾਉਣਾ ਜਾਰੀ ਰਹੇਗਾ ਅਤੇ ਇਸ ਦੇ ਚੇਅਰਮੈਨ ਦੀ ਨਿਯੁਕਤੀ ਸਿੱਖ ਭਾਈਚਾਰੇ ਵੱਲੋਂ ਹੀ ਕੀਤੀ ਜਾਵੇਗੀ।

-PTC News

Related Post