ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਇਮਰਾਨ ਖਾਨ ਨੂੰ ਵਿਦੇਸ਼ ਮੰਤਰੀ ਕੁਰੈਸ਼ੀ ਖਿਲਾਫ ਕਾਰਵਾਈ ਕਰਨ ਦੀ ਕੀਤੀ ਮੰਗ

By  Jashan A December 2nd 2018 03:09 PM

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਇਮਰਾਨ ਖਾਨ ਨੂੰ ਵਿਦੇਸ਼ ਮੰਤਰੀ ਕੁਰੈਸ਼ੀ ਖਿਲਾਫ ਕਾਰਵਾਈ ਕਰਨ ਦੀ ਕੀਤੀ ਮੰਗ,ਚੰਡੀਗੜ੍ਹ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਵੱਲੋਂ ਦਿੱਤੇ ਗਏ ਬਿਆਨ ਦੀ ਨਿਖੇਧੀ ਕਰਦੇ ਹੋਏ ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗੁਹਾਰ ਲਗਾਈ ਹੈ ਕਿ ਵਿਦੇਸ਼ ਮੰਤਰੀ ਦੇ ਖਿਲਾਫ ਕਾਰਵਾਈ ਕੀਤੀ ਜਾਵੇ।

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕਿਹਾ ਕਿ ਮੈਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਬੇਨਤੀ ਕਰਦੀ ਹਾਂ ਕਿ ਸ਼੍ਰੀ ਕਰਤਾਰਪੁਰ ਸਾਹਿਬ ਵਿਖੇ ਇਕ ਸਮਾਗਮ 'ਚ ਬੋਲ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਆਪਣੇ ਮੰਤਰੀ ਵਿਰੁੱਧ ਕਾਰਵਾਈ ਕਰਨ। ਇਮਰਾਨ ਖਾਨ ਜੀ, ਕਿਸੇ ਨੂੰ ਵੀ ਧਾਰਮਿਕ ਭਾਵਨਾਵਾਂ ਨਾਲ ਖੇਡਣ ਦੀ ਆਗਿਆ ਨਹੀਂ ਦਿੱਤੀ ਜਾਣੀ ਚਾਹੀਦੀ।

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵੀਰਵਾਰ ਨੂੰ ਕਿਹਾ ਕਿ ਇਤਿਹਾਸਿਕ ਕਰਤਾਰਪੁਰ ਕੋਰੀਡੋਰ ਦੇ ਨੀਂਹ ਪੱਥਰ ਸਮਾਗਮ 'ਚ ਭਾਰਤ ਸਰਕਾਰ ਦੀ ਮੌਜੂਦਗੀ ਯਕੀਨੀ ਕਰਨ ਲਈ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਕ 'ਗੁਗਲੀ' ਸੁੱਟੀ। ਕੁਰੈਸ਼ੀ ਨੇ ਕ੍ਰਿਕਟ ਦੀ ਸ਼ਬਦਾਵਲੀ ਦੀ ਵਰਤੋਂ ਕਰਦਿਆਂ ਕਿਹਾ,''ਇਮਰਾਨ ਨੇ ਇਕ ਗੁਗਲੀ ਸੁੱਟੀ ਅਤੇ ਭਾਰਤ ਨੇ ਦੋ ਮੰਤਰੀਆਂ ਨੂੰ ਪਾਕਿਸਤਾਨ ਭੇਜ ਦਿੱਤਾ।''

-PTC News

Related Post