ਹਰਸਿਮਰਤ ਕੌਰ ਬਾਦਲ ਨੇ ਕਰਤਾਰਪੁਰ ਦਾ ਲਾਂਘਾ ਬਣਾਉਣ ਦੇ ਫ਼ੈਸਲਾ 'ਤੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

By  Shanker Badra November 26th 2018 12:46 PM -- Updated: November 26th 2018 01:07 PM

ਹਰਸਿਮਰਤ ਕੌਰ ਬਾਦਲ ਨੇ ਕਰਤਾਰਪੁਰ ਦਾ ਲਾਂਘਾ ਬਣਾਉਣ ਦੇ ਫ਼ੈਸਲਾ 'ਤੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ:ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਨੂੰ ਲੈ ਕੇ ਲਏ ਗਏ ਇਤਿਹਾਸਿਕ ਫ਼ੈਸਲੇ ਤੋਂ ਬਾਅਦ ਕਰਤਾਰਪੁਰ ਲਾਂਘਾ ਦੇਸ਼ ਵਿੱਚ ਹੀ ਨਹੀਂ ਸਗੋਂ ਦੁਨੀਆ ਭਰ ਵਿੱਚ ਸੁਰਖੀਆਂ ਵਿੱਚ ਬਣਿਆ ਹੋਇਆ ਹੈ।ਜਿਸ ਲਈ ਅੱਜ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਵੱਲੋਂ ਪਿੰਡ ਮਾਨ, ਡੇਰਾ ਬਾਬਾ ਨਾਨਾਕ ਤੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਵੇਗਾ।Harsimrat Kaur Badal Kartarpur corridor make decision PM Modi Thank youਇਸ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਰਤਾਰਪੁਰ ਦਾ ਲਾਂਘਾ ਬਣਾਉਣ ਦੇ ਫ਼ੈਸਲਾ 'ਤੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਹੈ।ਬੀਬੀ ਬਾਦਲ ਨੇ ਕਿਹਾ ਕਿ ਕਰਤਾਰਪੁਰ ਦਾ ਲਾਂਘਾ ਖੁੱਲਣ 'ਤੇ ਇਤਿਹਾਸ ਰਚਿਆ ਜਾਵੇਗਾ।Harsimrat Kaur Badal Kartarpur corridor make decision PM Modi Thank youਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ , ਨਾਮ ਜਪੋ ਤੇ ਵੰਡ ਸਕੋ ਦਾ ਸੁਨੇਹਾ ਦੁਨੀਆਂ ਭਰ 'ਚ ਪਹੁੰਚਾਇਆ 'ਸੀ।ਇਸ ਦੌਰਾਨ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਵੀ ਧੰਨਵਾਦ ਕੀਤਾ ਗਿਆ ਹੈ।Harsimrat Kaur Badal Kartarpur corridor make decision PM Modi Thank youਇਸ ਦੌਰਾਨ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ,ਸਾਬਕਾ ਉੱਪ ਮੰਤਰੀ ਸੁਖਬੀਰ ਬਾਦਲ ,ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ,ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ,ਵਿਜੈ ਸਾਂਪਲਾ ਸਟੇਜ਼ 'ਤੇ ਮੌਜੂਦ ਹਨ।

-PTCNews

Related Post