ਕਰਤਾਰਪੁਰ ਲਾਂਘੇ ਲਈ ਹਰਸਿਮਰਤ ਕੌਰ ਬਾਦਲ ਨੇ ਸੁਸ਼ਮਾ ਸਵਰਾਜ ਨੂੰ ਲਿਖੀ ਚਿੱਠੀ

By  Shanker Badra September 14th 2018 11:02 PM -- Updated: September 14th 2018 11:06 PM

ਕਰਤਾਰਪੁਰ ਲਾਂਘੇ ਲਈ ਹਰਸਿਮਰਤ ਕੌਰ ਬਾਦਲ ਨੇ ਸੁਸ਼ਮਾ ਸਵਰਾਜ ਨੂੰ ਲਿਖੀ ਚਿੱਠੀ:ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਚਿੱਠੀ ਲਿਖੀ ਹੈ।ਬੀਬੀ ਬਾਦਲ ਨੇ ਕਿਹਾ ਕਿ ਸੁਸ਼ਮਾ ਸਵਰਾਜ ਮੀਡੀਆ ਦੀਆਂ ਰਿਪੋਰਟਾਂ ਦੀ ਪੁਸ਼ਟੀ ਕਰਨ ਅਤੇ ਉਨ੍ਹਾਂ ਨੂੰ ਇਸ ਬਾਰੇ ਦੱਸਣ ਕਿ ਕੀ ਭਾਰਤ ਸਰਕਾਰ ਦੀ ਇਸ ਮੁੱਦੇ 'ਤੇ ਪਾਕਿਸਤਾਨ ਸਰਕਾਰ ਨਾਲ ਕੋਈ ਗੱਲ ਹੋਈ ਜਾਂ ਨਹੀਂ।

ਬੀਬੀ ਬਾਦਲ ਨੇ ਚਿੱਠੀ ਵਿਚ ਨਵਜੋਤ ਸਿੰਘ ਸਿੱਧੂ ਬਾਰੇ ਜ਼ਿਕਰ ਕਰਦਿਆਂ ਲਿਖਿਆ ਕਿ ਪੰਜਾਬ ਸਰਕਾਰ ਦੇ ਮੰਤਰੀ, ਜੋ ਕਿ ਪਾਕਿਸਤਾਨ ਵਿਚ ਇਮਰਾਨ ਖ਼ਾਨ ਦੀ ਤਾਜਪੋਸ਼ੀ ਲਈ ਗਏ ਸਨ, ਉਨ੍ਹਾਂ ਨੇ ਇਸ ਗੱਲ ਦਾ ਦਾਅਵਾ ਕੀਤਾ ਅਤੇ ਕੁੱਝ ਮੀਡੀਆ ਚੈਨਲ ਵੀ ਇਸ ਗੱਲ ਨੂੰ ਨਸ਼ਰ ਕਰ ਚੁੱਕੇ ਹਨ।ਜੇ ਅਜਿਹਾ ਅਸਲ ਵਿਚ ਹੁੰਦਾ ਹੈ ਤਾਂ ਸਾਨੂੰ ਇਸ 'ਤੇ ਨੋਟਿਸ ਲੈਣਾ ਚਾਹੀਦਾ ਹੈ।

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ 1947 ਤੋਂ ਹੀ ਇਸ ਲਾਂਘੇ ਲਈ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਸ. ਪ੍ਰਕਾਸ਼ ਸਿੰਘ ਬਾਦਲ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਪਾਕਿਸਤਾਨ ਦੇ ਮੰਤਰੀਆਂ ਨਾਲ ਕਈ ਵਾਰ ਗੱਲ ਕੀਤੀ ਅਤੇ ਵਿਧਾਨ ਸਭਾ ਵਿਚ ਵੀ ਇਸ ਮੁੱਦੇ ਨੂੰ ਕਈ ਵਾਰ ਚੁੱਕਿਆ ਜਾ ਚੁੱਕਾ ਹੈ।ਇਸ ਮੁੱਦੇ 'ਤੇ ਐਸ.ਜੀ.ਪੀ.ਸੀ. ਅਤੇ ਡੀ.ਐਸ.ਜੀ.ਐਮ.ਸੀ. ਵਲੋਂ ਸਰਕਾਰ ਨੂੰ ਮੰਗ ਕੀਤੀ ਜਾ ਚੁੱਕੀ ਹੈ ਕਿ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ ਤਾਂ ਜੋ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਧਰਤੀ ਦੇ ਦੀਦਾਰ-ਏ-ਦਰਸ਼ਨ ਕਰ ਸਕਣ।

-PTCNews

Related Post