ਜੇਕਰ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਹੁੰਦੇ ਤਾਂ ਅੱਜ ਪੰਜਾਬ ਦੇ ਕਿਸਾਨਾਂ ਦਾ ਇਹ ਹਾਲ ਨਾ ਹੁੰਦਾ : ਹਰਸਿਮਰਤ ਕੌਰ ਬਾਦਲ

By  Jagroop Kaur April 5th 2021 10:37 PM

ਅਕਾਲੀ ਦਲ ਵੱਲੋਂ ਅੱਜ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਪੰਜਾਬ ਦੀ ਕੈਪਟਨ ਸਰਕਾਰ ਅਤੇ ਆਮ ਆਦਮੀ ਪਾਰਟੀ ਖ਼ਿਲਾਫ਼ ਧਰਨੇ ਦਿੱਤੇ ਗਏ। ਇਸ ਮੌਕੇ ਅਕਾਲੀ ਲੀਡਰਸ਼ਿਪ ਵੱਲੋਂ ਦੇਸ਼ ਦੀ ਮੋਦੀ ਸਰਕਾਰ ਨੂੰ ਵੀ ਕਰੜੇ ਹੱਥੀਂ ਲਿਆ। ਜ਼ਿਲ੍ਹਾ ਬਠਿੰਡਾ ਵਿੱਚ ਧਰਨਿਆਂ ਦੀ ਕਮਾਂਡ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਸੰਭਾਲੀ ਗਈ। ਤਿਉਣਾ ਗੋਨਿਆਣਾ ਅਤੇ ਬਠਿੰਡਾ ਵਿਖੇ ਧਰਨਿਆਂ ਨੂੰ ਸੰਬੋਧਨ ਕੀਤਾ।

May be an image of 11 people, people standing, people sitting and headscarf

ਇਸ ਮੌਕੇ ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਰੜੇ ਹੱਥੀਂ ਲੈਂਦਿਆਂ ਗੰਭੀਰ ਦੋਸ਼ ਲਾਏ ਕਿ ਮੋਦੀ ਤੇ ਕੈਪਟਨ ਸਰਕਾਰ ਅਤੇ ਆਪ ਖੇਤੀ ਬਿੱਲਾਂ ਉਤੇ ਸਿਆਸਤ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ ਜਦੋਂ ਕਿ ਤਿੰਨੇ ਰਲ ਕੇ ਕੁਰਸੀ ਦੇ ਲਾਲਚ ਲਈ ਸਕੀਮਾਂ ਘੜ ਰਹੇ ਹਨ।May be an image of 11 people, beard, people sitting, people standing, turban and text that says REDA MORE : ਭੁਲੱਥ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ‘ਕੈਪਟਨ ਸਰਕਾਰ’ ਖ਼ਿਲਾਫ਼ ਹੱਲਾ-ਬੋਲ

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਦੋਂਕਿ ਕਿਸਾਨ ਹਿੱਤਾਂ ਲਈ ਵੱਡੀ ਕੁਰਬਾਨੀ ਦਿੱਤੀ ਇੱਥੋਂ ਤਕ ਕਿ ਕੇਂਦਰੀ ਵਜ਼ਾਰਤ ਤੋਂ ਅਸਤੀਫਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਹੁੰਦੇ ਤਾਂ ਮੋਰਚੇ ਨਹੀਂ ਲੱਗਣੇ ਸਨ ਨਾ ਹੀ ਤਿੰਨ ਸੌ ਕਿਸਾਨ ਮਾਰੇ ਜਾਂਦੇ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਅਮਨ ਸ਼ਾਂਤੀ ਭਾਈਚਾਰਕ ਸਾਂਝ ਮਜ਼ਬੂਤ ਰੱਖੀ ਜਿਸ ਨੂੰ ਕੈਪਟਨ ਸਰਕਾਰ ਨੇ ਬਰਬਾਦ ਕਰਕੇ ਰੱਖ ਦਿੱਤਾ। ਕੇਜਰੀਵਾਲ ਨੇ ਛੱਬੀ ਜਨਵਰੀ ਦੇ ਧਰਨੇ ਤੋਂ ਪਹਿਲਾਂ ਖੇਤੀ ਬਿੱਲ ਲਾਗੂ ਕੀਤੇ।

READ MORE : ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ

ਹਰਸਿਮਰਤ ਬਾਦਲ ਨੇ ਅਦਾਕਾਰ ਦੀਪ ਸਿੱਧੂ ਅਤੇ ਸਮਾਜ ਸੇਵੀ ਲੱਖਾ ਸਧਾਣਾ ਨੂੰ 'ਵੱਡੇ ਗੁੰਡੇ' ਦੱਸਿਆ ਅਤੇ ਕਿਹਾ ਕਿ ਉਹ ਅਜੇ ਤੱਕ ਗ੍ਰਿਫ਼ਤਾਰ ਕਿਉਂ ਨਾ ਹੋਏ। ਹਰਸਿਮਰਤ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਚਾਰ ਸਾਲਾਂ ਦੇ ਵਿਕਾਸ ਕਾਰਜਾਂ ਦਾ ਹਿਸਾਬ ਮੰਗਿਆ ਅਤੇ ਦੋਸ਼ ਲਾਏ ਕਿ ਸਭ ਤੋਂ ਵੱਡੀ ਬੇਅਦਬੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵਾਅਦੇ ਪੂਰੇ ਨਾ ਕਰਨ ਕਰਕੇ ਕੀਤੀ।

Related Post