ਹਰਸਿਮਰਤ ਕੌਰ ਬਾਦਲ ਦੀ ਅਗਵਾਈ 'ਚ 8 ਸਹਿਯੋਗੀ ਪਾਰਟੀਆਂ ਦੇ ਵਫ਼ਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

By  Shanker Badra July 31st 2021 02:08 PM -- Updated: July 31st 2021 02:20 PM

ਨਵੀਂ ਦਿੱਲੀ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ 'ਚ ਅੱਜ 8 ਸਹਿਯੋਗੀ ਪਾਰਟੀਆਂ ਦੇ ਸੰਸਦ ਮੈਂਬਰਾਂ ਦੇ ਇੱਕ ਸਾਂਝੇ ਵਫ਼ਦ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਖੇਤੀ ਮਸਲੇ ਦੇ ਤੁਰੰਤ ਹੱਲ ਅਤੇ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਤੈਅ ਕੀਤੇ ਜਾਣ ਦੇ ਵਿਸ਼ੇ ਨੂੰ ਲੈ ਕੇ ਮੰਗ ਪੱਤਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਜੇ ਸਰਕਾਰ ਕਿਸਾਨਾਂ ਦਾ ਮੁੱਦਾ ਹੱਲ ਕਰਨ ਵਿੱਚ ਫ਼ੇਲ ਹੋ ਗਈ ਹੈ ਤਾਂ ਸੰਸਦ ਅੰਦਰ ਐਮਪੀਜ਼ ਦੀ ਇੱਕ ਕਮੇਟੀ ਬਣਾਈ ਜਾਵੇ।

ਹਰਸਿਮਰਤ ਕੌਰ ਬਾਦਲ ਦੀ ਅਗਵਾਈ 'ਚ 8 ਸਹਿਯੋਗੀ ਪਾਰਟੀਆਂ ਦੇ ਵਫ਼ਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਜੋ ਦੇਸ਼ ਦਾ ਢਿੱਡ ਭਰਦਾ ਹੈ ,ਉਸਦੀ ਗੱਲ ਨਹੀਂ ਸੁਣੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸ ਦੇ ਲਈ ਅਸੀਂ 8 ਸਹਿਯੋਗੀ ਪਾਰਟੀਆਂ ਦੇ ਵਫ਼ਦ ਨੇ ਰਾਸ਼ਟਰਪਤੀ ਨੂੰ ਕਿਹਾ ਹੈ ਕਿ ਸਰਕਾਰ 'ਤੇ ਦਵਾਅ ਬਣਾਇਆ ਜਾਵੇ ਕਿ ਸੰਸਦ ਅੰਦਰ ਕਿਸਾਨਾਂ ਦੇ ਮੁੱਦੇ 'ਤੇ ਚਰਚਾ ਹੋਵੇ। ਉਨ੍ਹਾਂ ਕਿਹਾ ਕਿ ਜਦੋਂ ਸੰਸਦ ਅੰਦਰ ਖੇਤੀਬਾੜੀ ਮੰਤਰੀ ਕਹਿੰਦੇ ਹਨ ਕਿ ਇਨ੍ਹਾਂ ਕਾਲੇ ਕਾਨੂੰਨਾਂ ਕਰਕੇ ਇੱਕ ਵੀ ਕਿਸਾਨ ਦੀ ਮੌਤ ਨਹੀਂ ਹੋਈ ਤਾਂ ਇਹ ਆਕ੍ਰੋਸ਼ ਨੂੰ ਘੱਟ ਨਹੀਂ ਬਲਕਿ ਵਧਾਉਣ ਦਾ ਕੰਮ ਕਰਦਾ ਹੈ।

ਹਰਸਿਮਰਤ ਕੌਰ ਬਾਦਲ ਦੀ ਅਗਵਾਈ 'ਚ 8 ਸਹਿਯੋਗੀ ਪਾਰਟੀਆਂ ਦੇ ਵਫ਼ਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਬਹੁਜਨ ਸਮਾਜ ਪਾਰਟੀ (ਬਸਪਾ), ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਅਤੇ ਜੰਮੂ -ਕਸ਼ਮੀਰ ਨੈਸ਼ਨਲ ਕਾਨਫ਼ਰੰਸ (ਜੇ.ਕੇ.ਐਨ.ਸੀ.) ਦੇ ਸੰਸਦ ਮੈਂਬਰਾਂ ਦੇ ਇਕ ਵਫ਼ਦ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ।

Parliament Monsoon Session 2021: Harsimrat Kaur Badal, delegation meet Prez Kovind over farm laws ਹਰਸਿਮਰਤ ਕੌਰ ਬਾਦਲ ਦੀ ਅਗਵਾਈ 'ਚ 8 ਸਹਿਯੋਗੀ ਪਾਰਟੀਆਂ ਦੇ ਵਫ਼ਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਇਸ ਤੋਂ ਪਹਿਲਾਂ ਬੀਤੇ ਕੱਲ ਸ਼੍ਰੋਮਣੀ ਅਕਾਲੀ ਦਲ ਨੇ ਅੱਠ ਪਾਰਟੀਆਂ ਦੀ ਅਗਵਾਈ ਕਰਦਿਆਂ ਲੋਕ ਸਭਾ ਦੇ ਸਪੀਕਰ ਓਮ ਬਿੜਲਾ ਤੋਂ ਮੰਗ ਕੀਤੀ ਸੀ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਵੱਲੋਂ ਇਹ ਦਾਅਵਾ ਕਰਨ ਕਿ ਕਿਸਾਨ ਅੰਦੋਲਨ ਵਿਚ ਕਿਸਾਨਾਂ ਦੀਆਂ ਹੋਈਆਂ ਮੌਤਾਂ ਦਾ ਕੇਂਦਰ ਸਰਕਾਰ ਕੋਲ ਕੋਈ ਰਿਕਾਰਡ ਨਹੀਂ ਹੈ, ਦੀ ਜਾਂਚ ਵਾਸਤੇ ਸਾਂਝੀ ਸੰਸਦੀ ਕਮੇਟੀ (ਜੇ ਪੀ ਸੀ) ਗਠਿਤ ਕੀਤੀ ਜਾਵੇ।

-PTCNews

Related Post